MP ਗੁਰਜੀਤ ਔਜਲਾ ਨੇ ਟਵੀਟ ਕਰਦੇ ਹੋਏ ਕਬਜ਼ਿਆਂ ਵਾਲੀਆਂ ਜ਼ਮੀਨਾਂ ਨੂੰ ਮੁਕਤ ਕਰਵਾਉਣ ਦੀ ਕੀਤੀ ਸ਼ਲਾਘਾ
Friday, May 20, 2022 - 05:23 PM (IST)

ਅੰਮ੍ਰਿਤਸਰ - ਕਾਂਗਰਸੀ ਲੋਕ ਸਭਾ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਟਵੀਟ ਕਰਦੇ ਹੋਏ ਪੰਜਾਬ ਸਰਕਾਰ ਵੱਲੋਂ ਕਬਜ਼ਿਆਂ ਵਾਲੀਆਂ ਜ਼ਮੀਨਾਂ ਨੂੰ ਮੁਕਤ ਕਰਵਾਉਣ ਦੀ ਸ਼ਲਾਘਾ ਕੀਤੀ ਹੈ। ਮੁੱਖ ਮੰਤਰੀ ਭਗਵੰਤ ਮਾਨ ਵਲੋਂ ਕੀਤੇ ਗਏ ਇਸ ਕੰਮ ਦੀ ਗੁਰਜੀਤ ਔਜਲਾ ਵਲੋਂ ਸ਼ਲਾਘਾ ਕੀਤੀ ਗਈ ਹੈ।
ਪੜ੍ਹੋ ਇਹ ਵੀ ਖ਼ਬਰ: ਦੁਖਦ ਖ਼ਬਰ: ਪਿਤਾ ਤੇ ਤਾਏ ਦੀ ਮੌਤ ਦਾ ਸਦਮਾ ਨਾ ਸਹਾਰ ਸਕਿਆ 16 ਸਾਲਾ ਨੌਜਵਾਨ, ਇੰਝ ਲਾਇਆ ਮੌਤ ਨੂੰ ਗਲ
ਇਸ ਦੇ ਨਾਲ ਹੀ ਗੁਰਜੀਤ ਔਜਲਾ ਨੇ ਟਵੀਟ ਕਰਦੇ ਹੋਏ ਕਿਹਾ ਕਿ ‘‘ਪੰਜਾਬ ਸਰਕਾਰ ਵੱਲੋਂ ਕਬਜ਼ਿਆਂ ਵਾਲੀਆਂ ਜ਼ਮੀਨਾਂ ਨੂੰ ਮੁਕਤ ਕਰਵਾਉਣ ਦੀ ਜਿਵੇਂ ਸ਼ਲਾਘਾ ਕੀਤੀ ਗਈ ਹੈ, ਉਸੇ ਤਰ੍ਹਾਂ GMC ਅਤੇ GNDH ਅੰਮ੍ਰਿਤਸਰ ਨਾਲ ਸਬੰਧਤ ਬਹੁਤ ਸਾਰੀਆਂ ਦੁਕਾਨਾਂ ਅਤੇ ਜ਼ਮੀਨੀ ਖੇਤਰਾਂ 'ਤੇ ਕੁਝ ਤਾਕਤਵਰਾਂ ਦੁਆਰਾ ਕਬਜ਼ੇ ਕੀਤੇ ਗਏ ਹਨ, ਜਿਸ ਨੂੰ ਕਬਜ਼ਾ ਮੁਕਤ ਕਰਵਾਉਣ ਲਈ ਤੁਹਾਡੇ ਨਿੱਜੀ ਧਿਆਨ ਅਤੇ ਦਖ਼ਲ ਦੀ ਲੋੜ ਹੈ।’’
ਪੜ੍ਹੋ ਇਹ ਵੀ ਖ਼ਬਰ: ਬਲੈਕ ਫੰਗਸ ਦਾ ਕਹਿਰ ਅੱਜ ਵੀ ਜਾਰੀ, ਗੁਰਦਾਸਪੁਰ ਦੇ ਮਰੀਜ਼ ਨੂੰ ਗੁਆਉਣੀ ਪਈ ਆਪਣੀ ਇਕ ਅੱਖ