ਸੰਘਣੀ ਧੁੰਦ ਦੇ ਮੱਦੇਨਜ਼ਰ MP ਗੁਰਜੀਤ ਔਜਲਾ ਨੇ ਸਿੱਖਿਆ ਮੰਤਰੀ ਬੈਂਸ ਨੂੰ ਕੀਤੀ ਖ਼ਾਸ ਅਪੀਲ

Tuesday, Dec 20, 2022 - 01:40 PM (IST)

ਸੰਘਣੀ ਧੁੰਦ ਦੇ ਮੱਦੇਨਜ਼ਰ MP ਗੁਰਜੀਤ ਔਜਲਾ ਨੇ ਸਿੱਖਿਆ ਮੰਤਰੀ ਬੈਂਸ ਨੂੰ ਕੀਤੀ ਖ਼ਾਸ ਅਪੀਲ

ਅੰਮ੍ਰਿਤਸਰ (ਵੈੱਬ ਡੈਸਕ, ਗੁਰਿੰਦਰ ਸਾਗਰ)- ਪੰਜਾਬ 'ਚ ਅਚਾਨਕ ਸਰਦੀ ਅਤੇ ਵਧਦੀ ਧੁੰਦ ਕਾਰਨ ਲਗਾਤਾਰ ਹਾਦਸੇ ਵਾਪਰ ਰਹੇ ਹਨ। ਪਿਛਲੇ ਦਿਨਾਂ ਦੌਰਾਨ ਅਤੇ ਅੱਜ ਸਵੇਰੇ ਵੀ ਇਕ ਸਕੂਲ ਬੱਸ ਹਾਦਸੇ ਦਾ ਸ਼ਿਕਾਰ ਹੋ ਗਈ। ਇਸ ਸਭ ਨੂੰ ਵੇਖਦਿਆਂ ਅੰਮ੍ਰਿਤਸਰ ਦੇ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਇਕ ਟਵੀਟ ਕਰਦਿਆਂ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੂੰ ਅਪੀਲ ਕੀਤੀ ਹੈ ਕਿ ਸਕੂਲਾਂ ਦੇ ਸਮੇਂ ਵਿੱਚ ਤੁਰੰਤ ਤਬਦੀਲੀ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਸੰਘਣੀ ਧੁੰਦ ਅਤੇ ਠੰਡ ਦੀ ਸਥਿਤੀ ਨੂੰ ਦੇਖਦੇ ਹੋਏ ਪੰਜਾਬ ਦੇ ਸਕੂਲਾਂ ਦਾ ਸਮਾਂ ਬਦਲਿਆ ਜਾਵੇ ਅਤੇ ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ ਨੂੰ ਤੁਰੰਤ ਹੁਕਮ ਜਾਰੀ ਕੀਤੇ ਜਾਣੇ ਚਾਹੀਦੇ ਹਨ।

ਇਹ ਵੀ ਪੜ੍ਹੋ- ਸੰਘਣੀ ਧੁੰਦ ਨੇ ਇਕ ਹੋਰ ਘਰ 'ਚ ਵਿਛਾਏ ਸੱਥਰ, ਭਿਆਨਕ ਹਾਦਸੇ 'ਚ ਭੈਣ ਦੀ ਮੌਤ, ਭਰਾ ਗੰਭੀਰ ਜ਼ਖ਼ਮੀ

ਉਨ੍ਹਾਂ ਕਿਹਾ ਕਿ ਸੰਘਣੀ ਧੁੰਦ ਅਤੇ ਠੰਡ ਦੀ ਸਥਿਤੀ ਨੂੰ ਦੇਖਦੇ ਹੋਏ ਪੰਜਾਬ ਦੇ ਸਕੂਲਾਂ ਦਾ ਸਮਾਂ ਬਦਲਿਆ ਜਾਵੇ। ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ ਨੂੰ ਤੁਰੰਤ ਹੁਕਮ ਜਾਰੀ ਕੀਤੇ ਜਾਣੇ ਚਾਹੀਦੇ ਹਨ। 

ਇਹ ਵੀ ਪੜ੍ਹੋ- ਵਿਦਿਆਰਥਣ ਨੂੰ 2 ਨੌਜਵਾਨਾਂ ਨੇ ਕੀਤੀ ਅਗਵਾ ਕਰਨ ਦੀ ਕੋਸ਼ਿਸ਼, ਕੁੜੀ ਨੇ ਚੱਲਦੇ ਮੋਰਟਸਾਈਕਲ ਤੋਂ ਮਾਰੀ ਛਾਲ

ਜ਼ਿਕਰਯੋਗ ਹੈ ਕਿ ਅੱਜ ਸਵੇਰੇ ਸਾਦਿਕ ਨੇੜੇ ਫਰੀਦਕੋਟ ਰੋਡ 'ਤੇ ਧੁੰਦ ਕਾਰਨ ਸਕੂਲ ਵੈਨ ਤੇ ਕਾਰ ਦੀ ਭਿਆਨਕ ਟੱਕਰ ਦੌਰਾਨ ਸਕੂਲ ਵੈਨ ਪਲਟ ਗਈ। ਦੱਸਿਆ ਜਾ ਰਿਹਾ ਹੈ ਕਿ ਸਕੂਲ ਵੈਨ 'ਚ ਲਗਭਗ 25 ਬੱਚੇ ਸਵਾਰ ਸਨ। ਮੌਕੇ 'ਤੇ ਹਾਜ਼ਰ ਲੋਕਾਂ ਨੇ ਦੱਸਿਆ ਕਿ ਕੁਝ ਬੱਚਿਆਂ ਦੇ ਮਾਮੂਲੀ ਸੱਟਾਂ ਲੱਗੀਆਂ ਹਨ। ਹਾਲਾਂਕਿ ਇਸ ਹਾਦਸੇ 'ਚ ਕਿਸੇ ਦਾ ਜਾਨੀ ਨੁਕਸਾਨ ਨਹੀਂ ਹੋਇਆ।

ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।


author

Shivani Bassan

Content Editor

Related News