ਅੰਮ੍ਰਿਤਸਰ ‘ਚ ਬਕਰੀਦ ਦੀ ਧੂਮ, ਜਾਮਾ ਮਸਜਿਦ ''ਚ ਅਦਾ ਕੀਤੀ ਗਈ ਈਦ-ਉਲ-ਅਜ਼ਹਾ ਦੀ ਨਮਾਜ਼
Monday, Jun 17, 2024 - 02:31 PM (IST)
ਅੰਮ੍ਰਿਤਸਰ (ਗੁਰਪ੍ਰੀਤ)- ਮੁਸਲਿਮ ਭਾਈਚਾਰੇ ਵਲੋਂ ਅੱਜ ਈਦ ਦੇ ਪਵਿੱਤਰ ਤਿਉਹਾਰ ਮੌਕੇ ਅੰਮ੍ਰਿਤਸਰ ਦੇ ਜਾਮਾ ਮਸਜਿਦ ਵਿਚ ਨਮਾਜ਼ ਅਦਾ ਕੀਤੀ ਗਈ। ਇਸ ਮੌਕੇ ਜਿਥੇ ਮੁਸਲਿਮ ਭਾਈਚਾਰੇ ਵਲੋਂ ਵੱਡੀ ਗਿਣਤੀ ਵਿਚ ਬਕਰੀਦ ਈਦ ਨਮਾਜ਼ ਅਦਾ ਕੀਤੀ ਉਥੇ ਹੀ ਪੁਲਸ ਪ੍ਰਸ਼ਾਸਨ ਵਲੋਂ ਪੂਰੇ ਪ੍ਰਬੰਧ ਕੀਤੇ ਗਏ। ਇਸ ਮੌਕੇ ਜਾਮਾ ਮਸਜਿਦ ਦੇ ਇਮਾਮ ਵਲੋਂ ਜਿਥੇ ਦੇਸ਼ ਭਰ ਦੇ ਲੋਕਾਂ ਨੂੰ ਈਦ ਦੇ ਪਵਿੱਤਰ ਤਿਉਹਾਰ 'ਤੇ ਵਧਾਈ ਦਿੱਤੀ ਉਥੇ ਹੀ ਈਦ ਦੀ ਨਮਾਜ਼ ਪੜ੍ਹਦਿਆਂ ਸਰਬਤ ਦੇ ਭਲੇ ਦੀ ਅਰਜੋਈ ਕੀਤੀ ਅਤੇ ਮੁਸਲਿਮ ਭਾਈਚਾਰੇ ਵਲੋਂ ਇਕ ਦੂਜੇ ਦੇ ਗਲੇ ਮਿਲ ਕੇ ਵਧਾਈ ਦਿੱਤੀ।
ਇਹ ਵੀ ਪੜ੍ਹੋ- ਗੁਰਦਾਸਪੁਰ 'ਚ ਵੱਡੀ ਵਾਰਦਾਤ, ਵਿਅਕਤੀ ਨੇ ਮਾਂ-ਪੁੱਤ 'ਤੇ ਚਾੜ੍ਹਿਆ ਟਰੈਕਟਰ, ਮਾਂ ਦੀ ਮੌਤ
ਇਸ ਮੌਕੇ ਜਾਮਾ ਮਸਜਿਦ ਦੇ ਇਮਾਮ ਅਤੇ ਮੁਸਲਿਮ ਭਾਈਚਾਰੇ ਨੇ ਗਲਬਾਤ ਕਰਦਿਆਂ ਦਸਿਆਂ ਕਿ ਅੱਜ ਦੇਸ਼ ਭਰ ਵਿੱਚ ਈਦ-ਉਲ-ਅਜ਼ਹਾ ਯਾਨੀ ਬਕਰੀਦ ਦਾ ਤਿਉਹਾਰ ਧੂਮਧਾਮ ਨਾਲ ਮਨਾਇਆ ਜਾ ਰਿਹਾ ਹੈ। ਅੰਮ੍ਰਿਤਸਰ ਦੀ ਜਾਮਾ ਮਸਜਿਦ 'ਚ ਬਕਰੀਦ ਦੇ ਮੌਕੇ 'ਤੇ ਨਮਾਜ਼ ਤੋਂ ਬਾਅਦ ਲੋਕਾਂ ਨੇ ਇਕ-ਦੂਜੇ ਨੂੰ ਗਲੇ ਮਿਲ ਕੇ ਵਧਾਈ ਦਿੱਤੀ ਅਤੇ ਸਭ ਨੂੰ ਆਪਸੀ ਪ੍ਰੇਮ ਪਿਆਰ ਨਾਲ ਇਕਜੁੱਟ ਰਹਿਣ ਦੀ ਅਪੀਲ ਕੀਤੀ।
ਇਹ ਵੀ ਪੜ੍ਹੋ- ਮੌਤ ਦੇ ਮੂੰਹ 'ਚੋਂ ਬਚ ਕੇ ਵਤਨ ਪਰਤਿਆ ਮਾਪਿਆਂ ਦਾ ਇਕਲੌਤਾ ਪੁੱਤ, 9 ਸਾਲ ਬਾਅਦ ਮਿਲ ਕੇ ਭਾਵੁਕ ਹੋਈ ਮਾਂ
ਉਨ੍ਹਾਂ ਜਿਥੇ ਦੇਸ਼ ਭਰ ਦੇ ਲੋਕਾਂ ਨੂੰ ਇਸ ਪਵਿੱਤਰ ਤਿਉਹਾਰ ਮੌਕੇ ਈਦ ਦੀ ਵਧਾਈ ਦਿੱਤੀ ਉਥੇ ਹੀ ਸਾਰੇ ਧਰਮਾਂ ਦੇ ਲੋਕਾਂ ਨੂੰ ਮਿਲ ਜੁਲ ਕੇ ਪਿਆਰ ਸਦਭਾਵ ਨਾਲ ਜਿਉਣ ਦੀ ਅਪੀਲ ਵੀ ਕੀਤੀ। ਇਸ ਮੌਕੇ ਅੱਜ ਮੁਸਲਿਮ ਭਾਈਚਾਰੇ ਨਾਲ ਈਦ ਮਨਾਉਣ ਲਈ ਕਾਂਗਰਸੀ ਸੰਸਦ ਗੁਰਜੀਤ ਸਿੰਘ ਔਜਲਾ ਅਤੇ ਆਮ ਆਦਮੀ ਪਾਰਟੀ ਦੇ ਵਿਧਾਇਕ ਡਾਕਟਰ ਅਜੇ ਗੁਪਤਾ ਵੀ ਵਿਸ਼ੇਸ਼ ਤੌਰ 'ਤੇ ਪੁੱਜੇ ਅਤੇ ਉਹਨਾਂ ਵੱਲੋਂ ਵੀ ਇੱਕ ਦੂਜੇ ਨਾਲ ਗਲੇ ਮਿਲ ਕੇ ਸਭ ਨੂੰ ਈਦ ਦੀ ਮੁਬਾਰਕਬਾਦ ਦਿੱਤੀ। ਉਨ੍ਹਾਂ ਕਿਹਾ ਕਿ ਸਾਨੂੰ ਸਭ ਨੂੰ ਆਪਸੀ ਭਾਈਚਾਰੇ ਨਾਲ ਰਹਿਣਾ ਚਾਹੀਦਾ ਹੈ।
ਇਹ ਵੀ ਪੜ੍ਹੋ- ਮਾਨਸਾ 'ਚ ਵਾਪਰਿਆ ਵੱਡਾ ਹਾਦਸਾ, ਇੱਕੋ ਪਰਿਵਾਰ ਦੇ 7 ਮੈਂਬਰ ਕਰੰਟ ਦੀ ਲਪੇਟ ’ਚ ਆਏ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8