ਸੰਸਦ ਮੈਂਬਰ ਸੁਖਜਿੰਦਰ ਰੰਧਾਵਾ ਨੇ ਦੁਕਾਨਾਂ 'ਚ ਅੱਗ ਲੱਗਣ ਕਾਰਨ ਹੋਏ ਨੁਕਸਾਨ ਦਾ ਲਿਆ ਜਾਇਜ਼ਾ

06/10/2024 5:33:11 PM

ਗੁਰਦਾਸਪੁਰ(ਵਿਨੋਦ)-ਬੀਤੀ ਰਾਤ ਅਮਾਮਵਾੜਾ ਚੌਕ ਤੋਂ ਹਨੂੰਮਾਨ ਚੌਕ ਨੂੰ ਜਾਣ ਵਾਲੀ ਸੜਕ ’ਤੇ ਸ਼ਾਰਟ ਸਰਕਟ ਨਾਲ ਜਿਨ੍ਹਾਂ 6 ਦੁਕਾਨਾਂ ਨੂੰ ਅੱਗ ਲੱਗਣ ਨਾਲ ਭਾਰੀ ਨੁਕਸਾਨ ਹੋਇਆ ਸੀ, ਉਨ੍ਹਾਂ ਦੁਕਾਨਦਾਰਾਂ ਨੂੰ ਮਿਲਣ ਲਈ ਅੱਜ ਗੁਰਦਾਸਪੁਰ ਦੇ ਸੰਸਦ ਸੁਖਜਿੰਦਰ ਸਿੰਘ ਰੰਧਾਵਾ  ਪਹੁੰਚੇ। ਸੁਖਜਿੰਦਰ ਸਿੰਘ ਰੰਧਾਵਾ ਨੇ ਅੱਗ ਨਾਲ ਹੋਏ ਨੁਕਸਾਨ ਦਾ ਜਾਇਜ਼ਾ ਲਿਆ ਅਤੇ ਪੀੜਤ ਦੁਕਾਨਦਾਰਾਂ ਨਾਲ ਦੁੱਖ ਪ੍ਰਗਟ ਕੀਤਾ।

ਇਹ ਵੀ ਪੜ੍ਹੋ-ਗੁਰਦਾਸਪੁਰ 'ਚ ਇਸ ਮਹੀਨੇ ਹੋ ਸਕਦੀ ਜ਼ਿਮਨੀ ਚੋਣ, MP ਲਈ 2 ਵਾਰ ਤੇ MLA ਲਈ 1 ਵਾਰ ਹੋ ਚੁੱਕੀ ਬਾਈਇਲੈਕਸ਼ਨ

ਇਸ ਮੌਕੇ ਉਨ੍ਹਾਂ ਨਾਲ ਨਗਰ ਕੌਂਸਲ ਦੇ ਪ੍ਰਧਾਨ ਬਲਜੀਤ ਸਿੰਘ ਪਾਹੜਾ, ਨਗਰ ਸੁਧਾਰ ਟਰੱਸਟ ਗੁਰਦਾਸਪੁਰ ਦੇ ਸਾਬਕਾ ਚੇਅਰਮੈਨ ਰੰਜੂ ਸ਼ਰਮਾ, ਸਰਾਫਾ ਯੂਨੀਅਨ ਪੰਜਾਬ ਦੇ ਉਪ ਪ੍ਰਧਾਨ ਅਜੇ ਸੂਰੀ ਤੇ ਅਨੂੰ ਨੇਤਾ ਵੀ ਸ਼ਾਮਲ ਸੀ। ਇਸ ਮੌਕੇ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਅੱਜ ਵੀ ਦੇਸ਼ ’ਚ ਅਜਿਹਾ ਕੋਈ ਕਾਨੂੰਨ ਨਹੀਂ ਹੈ, ਜਿਸ ਰਾਹੀਂ ਕੋਈ ਦੁਕਾਨਦਾਰ ਨੁਕਸਾਨ ਹੋਣ ਦੀ ਸੂਰਤ ’ਚ ਸਰਕਾਰ ਤੋਂ ਮੁਆਵਜ਼ਾ ਲੈ ਸਕੇ। ਉਨ੍ਹਾਂ ਕਿਹਾ ਕਿ ਸਮਾਂ ਮਿਲਣ ’ਤੇ ਮੈਂ ਇਸ ਮੁੱਦੇ ਨੂੰ ਲੋਕ ਸਭਾ ’ਚ ਉਠਾਵਾਂਗਾ।

ਇਹ ਵੀ ਪੜ੍ਹੋ- ਸੁਨਾਮ 'ਚ ਵੱਡਾ ਹਾਦਸਾ, ਸ਼ੈਲਰ ਦੀ ਕੰਧ ਡਿੱਗਣ ਕਾਰਨ 3 ਮਜ਼ਦੂਰਾਂ ਦੀ ਦਰਦਨਾਕ ਮੌਤ

ਉਨ੍ਹਾਂ ਕਿਹਾ ਕਿ ਦੇਸ਼ ਦੀ ਅਰਥਵਿਵਸਥਾ ’ਚ ਦੁਕਾਨਦਾਰਾਂ ਦਾ ਅਹਿਮ ਯੋਗਦਾਨ ਹੈ। ਦੇਸ਼ ਦੇ ਵਿਕਾਸ ਲਈ ਦੁਕਾਨਦਾਰ ਜੀ. ਐੱਸ. ਟੀ. ਦਿੰਦੇ ਹਨ ਪਰ ਦੁਕਾਨਦਾਰਾਂ ਨੂੰ ਔਖੇ ਵੇਲੇ ਕੋਈ ਰਾਹਤ ਨਹੀਂ ਮਿਲਦੀ। ਉਨ੍ਹਾਂ ਕਿਹਾ ਕਿ ਜਿਸ ਤਰ੍ਹਾਂ ਕਿਸਾਨਾਂ ਨੂੰ ਫਸਲ ਦੇ ਨੁਕਸਾਨ ਦਾ ਮੁਆਵਜ਼ਾ ਮਿਲਦਾ ਹੈ, ਉਸੇ ਤਰ੍ਹਾਂ ਦੁਕਾਨਦਾਰਾਂ ਨੂੰ ਵੀ ਨੁਕਸਾਨ ਦਾ ਮੁਆਵਜ਼ਾ ਮਿਲਣਾ ਚਾਹੀਦਾ ਹੈ। ਸੁਖਜਿੰਦਰ ਸਿੰਘ ਰੰਧਾਵਾ ਨੇ ਡਿਪਟੀ ਕਮਿਸ਼ਨਰ ਗੁਰਦਾਸਪੁਰ ਨਾਲ ਵੀ ਗੱਲਬਾਤ ਕੀਤੀ ਅਤੇ ਉਨ੍ਹਾਂ ਨੂੰ ਦੁਕਾਨਦਾਰਾਂ ਦੀ ਵੱਧ ਤੋਂ ਵੱਧ ਮਦਦ ਕਰਨ ਲਈ ਕਿਹਾ।

ਇਹ ਵੀ ਪੜ੍ਹੋ- ਵਿਦੇਸ਼ ਗਏ ਨੌਜਵਾਨ ਦੀ ਝੀਲ 'ਚੋਂ ਮਿਲੀ ਲਾਸ਼, ਪਿਛਲੇ 3 ਮਹੀਨਿਆਂ ਤੋਂ ਸੀ ਲਾਪਤਾ, ਪਰਿਵਾਰ ਦਾ ਰੋ-ਰੋ ਬੁਰਾ ਹਾਲ

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


Shivani Bassan

Content Editor

Related News