MSP ਲਈ ਕੇਂਦਰ ਸਰਕਾਰ ਵੱਲੋਂ ਬਣਾਈ ਕਮੇਟੀ ਦਾ ਸੰਯੁਕਤ ਕਿਸਾਨ ਮੋਰਚੇ ਕੀਤਾ ਬਾਈਕਾਟ

07/20/2022 2:38:06 PM

ਗੁਰਦਾਸਪੁਰ (ਜੀਤ ਮਠਾਰੂ)- ਸੰਯੁਕਤ ਕਿਸਾਨ ਮੋਰਚਾ ਪੰਜਾਬ ਦੇ ਆਗੂਆਂ ਨੇ ਜ਼ੂਮ ਮੀਟਿੰਗ ਕੀਤੀ, ਜਿਸ ਦੌਰਾਨ ਸੰਯੁਕਤ ਕਿਸਾਨ ਮੋਰਚੇ ਦੇ ਆਗੂ ਸੁਖਦੇਵ ਸਿੰਘ ਭੋਜਰਾਜ ਨੇ ਕਿਹਾ ਕਿ ਭਾਰਤ ਸਰਕਾਰ ਵੱਲੋਂ ਐੱਮ. ਐੱਸ. ਪੀ. ’ਤੇ ਕਮੇਟੀ ਬਣਾਉਣ ਲਈ ਭਾਰਤ ਸਰਕਾਰ ਵੱਲੋਂ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਹੈ। ਦੁੱਖ ਦੀ ਗੱਲ ਹੈ ਕਿ ਸਰਕਾਰ ਨੇ ਕਿਤੇ ਵੀ ਐੱਮ. ਐੱਸ. ਪੀ. ਦੀ ਗਾਰੰਟੀ ਦਾ ਕਾਨੂੰਨ ਬਣਾਉਣ ਦਾ ਜ਼ਿਕਰ ਨਹੀਂ ਕੀਤਾ। ਉਨ੍ਹਾਂ ਕਿਹਾ ਕਿ ਤਿੰਨ ਖੇਤੀ ਕਾਨੂੰਨ ਰੱਦ ਕਰਵਾਉਣ ਅਤੇ ਐੱਮ. ਐੱਸ. ਪੀ. ਗਾਰੰਟੀ ਕਾਨੂੰਨ ਬਣਾਉਣ ਦੀ ਮੰਗ ਨੂੰ ਲੈ ਕੇ ਸੰਯੁਕਤ ਕਿਸਾਨ ਮੋਰਚੇ ਨੇ 378 ਦਿਨਾਂ ਤੱਕ ਅੰਦੋਲਨ ਕੀਤਾ, ਜਿਸ ’ਚ 750 ਕਿਸਾਨ ਸ਼ਹੀਦ ਹੋਏ, 40,000 ਤੋਂ ਵੱਧ ਕਿਸਾਨਾਂ ਉੱਪਰ ਮੁਕੱਦਮੇ ਦਰਜ ਕੀਤੇ ਗਏ ਸਨ। 

ਪੜ੍ਹੋ ਇਹ ਵੀ ਖ਼ਬਰ: ਮਜੀਠਾ ’ਚ ਦਿਲ ਕੰਬਾਊ ਵਾਰਦਾਤ: ਬਹਿਸਬਾਜ਼ੀ ਰੋਕਣ ’ਤੇ ਮੁੰਡੇ ਨੂੰ ਦਾਤਰ ਮਾਰ ਕੇ ਉਤਾਰਿਆ ਮੌਤ ਦੇ ਘਾਟ

ਉਨ੍ਹਾਂ ਕਿਹਾ ਕਿ ਸਰਕਾਰ ਦੇ ਪੱਖ ਵਿਚ ਭੁਗਤਣ ਵਾਲੇ 5 ਅਖੌਤੀ ਕਿਸਾਨ ਨੇਤਾਵਾਂ ਨੂੰ ਸਰਕਾਰ ਦੀ ਕਮੇਟੀ ’ਚ ਲਿਆ ਗਿਆ ਹੈ। ਇਸ ਕਮੇਟੀ ’ਚ ਸਰਕਾਰ ਵੱਲੋਂ ਕੁੱਲ 26 ਨਾਮ ਦਿੱਤੇ ਗਏ ਹਨ ਅਤੇ ਐੱਸ. ਕੇ. ਐੱਮ. ਕੋਲੋਂ ਸਿਰਫ 3 ਨਾਮ ਹੀ ਮੰਗੇ ਗਏ ਹਨ। ਇਸ ਕਮੇਟੀ ਦੇ ਚੇਅਰਮੈਨ ਸੰਜੇ ਅਗਰਵਾਲ ਨੇ ਖੇਤੀ ਵਿਰੁੱਧ ਕਾਨੂੰਨ ਬਣਾਏ ਅਤੇ ਤਿੰਨਾਂ ਕਾਨੂੰਨਾਂ ਦੀ ਅਖੀਰ ਤੱਕ ਵਕਾਲਤ ਕੀਤੀ ਸੀ। ਨੀਤੀ ਆਯੋਗ ਦੇ ਮੁੱਖ ਅਧਿਕਾਰੀ ਰਮੇਸ਼ ਚੰਦ ਨੇ ਇਹ ਤਿੰਨ ਕਾਲੇ ਕਾਨੂੰਨਾਂ ਦਾ ਖਰੜਾ ਤਿਆਰ ਕੀਤਾ ਸੀ, ਉਹ ਕਦੇ ਵੀ ਕਿਸਾਨੀ ਹਿੱਤ ’ਚ ਕੰਮ ਨਹੀਂ ਕਰ ਸਕਦੇ। ਕਿਸਾਨਾਂ ਦੇ ਪ੍ਰਤੀਨਿਧੀ ਵਜੋਂ ਅਖੌਤੀ ਸੰਗਠਨਾਂ ਦੇ ਪਾਏ ਗਏ ਪੰਜ ਮੈਂਬਰ ਗੁਨਵੰਤ ਪਾਟਿਲ, ਕ੍ਰਿਸ਼ਨਵੀਰ ਚੌਧਰੀ, ਪ੍ਰਮੋਧ ਕੁਮਾਰ ਚੌਧਰੀ, ਗੁਣੀ ਪ੍ਰਕਾਸ਼ ਅਤੇ ਸੱਯਦ ਪਾਸ਼ਾ ਪਟੇਲ ਤੋਂ ਕਿਸਾਨਾਂ ਦੇ ਭਲੇ ਦੀ ਕੋਈ ਆਸ ਨਹੀਂ ਕੀਤੀ ਜਾ ਸਕਦੀ।

ਪੜ੍ਹੋ ਇਹ ਵੀ ਖ਼ਬਰ: ਸਰਹੱਦ ਪਾਰ : 10 ਮਹੀਨੇ ਪਹਿਲਾਂ ਘਰੋਂ ਭੱਜ ਕੇ ਪ੍ਰੇਮ ਵਿਆਹ ਕਰਾਉਣ ਵਾਲੇ ਮੁੰਡੇ-ਕੁੜੀ ਦਾ ਗੋਲ਼ੀਆਂ ਮਾਰ ਕੇ ਕਤਲ

ਇਸ ਮੌਕੇ ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਪ੍ਰਧਾਨ ਜਗਜੀਤ ਸਿੰਘ ਡੱਲੇਵਾਲ, ਭਾਰਤੀ ਕਿਸਾਨ ਯੂਨੀਅਨ ਖੋਸਾ ਜਨਰਲ ਸਕੱਤਰ, ਗੁਰਿੰਦਰ ਸਿੰਘ ਭੰਗੂ ਸੂਬਾ ਜਨਰਲ ਸਕੱਤਰ, ਕਿਸਾਨ ਸੰਘਰਸ਼ ਕਮੇਟੀ ਕੋਟਬੁੱਢਾ ਪ੍ਰਧਾਨ ਇੰਦਰਜੀਤ ਸਿੰਘ ਕੋਟਬੁੱਢਾ ਆਦਿ ਆਗੂਆਂ ਨੇ ਕਿਹਾ ਕਿ ਉਹ ਇਸ ਕਮੇਟੀ ਦਾ ਬਾਈਕਾਟ ਕਰਦੇ ਹਨ। ਇਹ ਕਮੇਟੀ ਸਿਰਫ ਕਾਰਪੋਰੇਟਾਂ ਦੇ ਹਿੱਤਾਂ ਵਾਸਤੇ ਬਣਾਈ ਗਈ ਹੈ, ਜੋ ਸਰਕਾਰ ਦੀ ਇੱਛਾ ਅਨੁਸਾਰ ਫ਼ੈਸਲਾ ਕਰੇਗੀ, ਐੱਮ. ਐੱਸ. ਪੀ. ’ਤੇ ਸਿਰਫ਼ ਖਾਨਾਪੂਰਤੀ ਹੋਵੇਗੀ। ਸਵਾਮੀਨਾਥਨ ਕਮਿਸ਼ਨ ਅਨੁਸਾਰ ਐੱਮ. ਐੱਸ. ਪੀ. ਦੀ ਗਾਰੰਟੀ ਕਾਨੂੰਨ ਬਣਵਾਉਣ ਲਈ ਅੰਦੋਲਨ ਕੀਤਾ ਜਾਵੇਗਾ।

ਪੜ੍ਹੋ ਇਹ ਵੀ ਖ਼ਬਰ: ਸਰਹੱਦ ਪਾਰ : 10 ਮਹੀਨੇ ਪਹਿਲਾਂ ਘਰੋਂ ਭੱਜ ਕੇ ਪ੍ਰੇਮ ਵਿਆਹ ਕਰਾਉਣ ਵਾਲੇ ਮੁੰਡੇ-ਕੁੜੀ ਦਾ ਗੋਲ਼ੀਆਂ ਮਾਰ ਕੇ ਕਤਲ

ਇਸ ਮੌਕੇ ਦੋਆਬਾ ਵੈੱਲਫੇਅਰ ਸੰਘਰਸ਼ ਕਮੇਟੀ ਪ੍ਰਧਾਨ ਹਰਸਲਿਦਰ ਸਿੰਘ, ਪੰਜਾਬ ਕਿਸਾਨ ਮਜ਼ਦੂਰ ਯੂਨੀਅਨ ਦੇ ਬਲਬੀਰ ਸਿੰਘ ਰੰਧਾਵਾ, ਭਾਰਤੀ ਕਿਸਾਨ ਯੂਨੀਅਨ ਮਾਨਸਾ ਦੇ ਪ੍ਰਧਾਨ ਜਸਵਿੰਦਰ ਸਿੰਘ ਸਾਈਂਆਵਾਲਾ, ਬਾਬਾ ਕੰਵਲਜੀਤ ਸਿੰਘ, ਰਘਬੀਰ ਸਿੰਘ ਭੰਗਾਲਾ, ਪ੍ਰਧਾਨ ਗੁਰਪ੍ਰੀਤ ਸਿੰਘ, ਰਜਿੰਦਰ ਸਿੰਘ ਬੈਨੀਪਾਲ ਆਦਿ ਆਗੂ ਮੌਜੂਦ ਸਨ।


rajwinder kaur

Content Editor

Related News