ਅੰਮ੍ਰਿਤਸਰ ’ਚ ਨਾਜਾਇਜ਼ ਉਸਾਰੀਆਂ ਤੇ ਕਾਲੋਨੀਆਂ ’ਤੇ ਚੱਲਿਆ ਐੱਮ. ਟੀ. ਪੀ. ਵਿਭਾਗ ਪੀਲਾ ਪੰਜਾ
Friday, Nov 08, 2024 - 06:30 PM (IST)
ਅੰਮ੍ਰਿਤਸਰ (ਰਮਨ)- ਨਗਰ ਨਿਗਮ ਕਮਿਸ਼ਨਰ ਗੁਲਪ੍ਰੀਤ ਸਿੰਘ ਔਲਖ ਦੇ ਦਿਸ਼ਾ ਨਿਰਦੇਸ਼ਾਂ ’ਤੇ ਐੱਮ. ਟੀ. ਪੀ. ਵਿਭਾਗ ਨੇ ਸ਼ਹਿਰ ਵਿਚ ਨਾਜਾਇਜ਼ ਉਸਾਰੀਆਂ ਅਤੇ ਕਾਲੋਨੀਆਂ ’ਤੇ ਪੀਲਾ ਪੰਜਾ ਚਲਾਇਆ। ਐੱਮ. ਟੀ. ਪੀ. ਮੇਹਰਬਾਨ ਸਿੰਘ ਦੀ ਅਗਵਾਈ ਹੇਠ ਏ. ਟੀ. ਪੀ. ਪਰਮਿੰਦਰਜੀਤ ਸਿੰਘ, ਵਜੀਰ ਰਾਜ, ਬਿਲਡਿੰਗ ਇੰਸਪੈਕਟਰ ਰਾਜ ਰਾਣੀ, ਡੈਮੋਲੇਸ਼ਨ ਟੀਮ ਅਤੇ ਪੁਲਸ ਫੋਰਸ ਸਮੇਤ ਅਸ਼ੋਕਾ ਚੌਕ ਵਿਚ ਬਣ ਰਹੀ ਇਮਾਰਤ ਨੂੰ ਢਾਹ ਦਿੱਤਾ ਗਿਆ।
ਦੂਜੇ ਪਾਸੇ ਪਿੰਡ ਮੂਲੇਚੱਕ ਵਿਖੇ ਵੀ ਨਾਜਾਇਜ਼ ਉਸਾਰੀਆਂ ਅਤੇ ਕਾਲੋਨੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕਰਦਿਆਂ ਪੀਲਾ ਪੰਜਾ ਚਲਾਇਆ ਗਿਆ। ਸ਼ਹਿਰ ਵਿਚ ਨਾਜਾਇਜ਼ ਉਸਾਰੀਆਂ ਸਬੰਧੀ ਨਗਰ ਨਿਗਮ ਨੂੰ ਰੋਜ਼ਾਨਾ ਸ਼ਿਕਾਇਤਾਂ ਮਿਲ ਰਹੀਆਂ ਹਨ, ਜਿਸ ਨੂੰ ਲੈ ਕੇ ਕਮਿਸ਼ਨਰ ਦੇ ਹੁਕਮਾਂ ’ਤੇ ਵਿਭਾਗ ਦੀ ਟੀਮ ਨੇ ਕਈ ਉਸਾਰੀਆਂ ’ਤੇ ਕਾਰਵਾਈ ਕੀਤੀ। ਕਈ ਥਾਵਾਂ ’ਤੇ ਲੋਕਾਂ ਨੇ ਟੀਮ ਨੂੰ ਕਾਰਵਾਈ ਕਰਨ ਤੋਂ ਰੋਕਿਆ ਪਰ ਵਿਭਾਗ ਦੇ ਅਧਿਕਾਰੀ ਅਤੇ ਕਰਮਚਾਰੀਆਂ ਨੇ ਸਖ਼ਤ ਐਕਸ਼ਨ ਲੈਂਦੇ ਹੋਏ ਕਾਰਵਾਈ ਜਾਰੀ ਰੱਖੀ।
ਇਹ ਵੀ ਪੜ੍ਹੋ- ਪੁਲਸ ਨੂੰ ਅਤਿ ਲੋੜੀਂਦੇ ਬਦਮਾਸ਼ ਦੀ ਸੜਕ ਹਾਦਸੇ 'ਚ ਮੌਤ, ਬੈਂਕ ਡਿਕੈਤੀ 'ਚ ਵੀ ਸੀ ਸ਼ਾਮਲ
ਐੱਮ. ਟੀ. ਪੀ. ਵਿਭਾਗ ਦੇ ਅਧਿਕਾਰੀਆਂ ਨੇ ਨਾਜਾਇਜ਼ ਉਸਾਰੀ ਕਰਨ ਵਾਲਿਆਂ ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਬਿਨਾਂ ਨਕਸ਼ਾ ਪਾਸ ਕਰਵਾਏ ਕੋਈ ਉਸਾਰੀ ਕੀਤੀ ਗਈ ਤਾਂ ਸਖ਼ਤ ਕਾਰਵਾਈ ਕੀਤੀ ਜਾਵੇਗੀ ਅਤੇ ਉਹ ਅਜਿਹੇ ਲੋਕਾਂ ਖ਼ਿਲਾਫ਼ ਕਾਨੂੰਨੀ ਕਾਰਵਾਈ ਕਰਨ ਤੋਂ ਪਿੱਛੇ ਨਹੀਂ ਹਟਣਗੇ। ਉਨ੍ਹਾਂ ਸ਼ਹਿਰ ਵਿਚ ਅਜਿਹੇ ਲੋਕਾਂ ਨੂੰ ਸੁਚੇਤ ਕਰਦਿਆਂ ਨਕਸ਼ੇ ਪਾਸ ਕਰਵਾਏ ਬਿਨਾਂ ਨਾਜਾਇਜ਼ ਉਸਾਰੀਆਂ ਜਾਂ ਕਾਲੋਨੀਆਂ ਕੱਟਣ ਤੋਂ ਗੁਰੇਜ਼ ਕਰਨ ਦੀ ਸਲਾਹ ਦਿੱਤੀ।
ਸ਼ਹਿਰ ਵਿਚ ਚੱਲ ਰਹੀਆਂ ਹਨ ਦਰਜਨਾਂ ਨਾਜਾਇਜ਼ ਵਪਾਰਕ ਉਸਾਰੀਆਂ
ਸ਼ਹਿਰ ਵਿਚ ਦਰਜਨਾਂ ਵਪਾਰਕ ਨਾਜਾਇਜ਼ ਉਸਾਰੀਆਂ ਚੱਲ ਰਹੀਆਂ ਹਨ, ਜਿਨ੍ਹਾਂ ਦੇ ਮਾਲਕਾਂ ਨੇ ਨਾ ਤਾਂ ਨਕਸ਼ਾ ਪਾਸ ਕਰਵਾਇਆ ਹੈ ਅਤੇ ਨਾ ਹੀ ਕੋਈ ਸੀ. ਐੱਲ. ਯੂ. ਪਾਸ ਹੋਇਆ ਹੈ। ਦੂਜੇ ਪਾਸੇ ਐੱਮ. ਟੀ. ਪੀ. ਨਾਜਾਇਜ਼ ਇਮਾਰਤਾਂ ਵਿਰੁੱਧ ਕਾਰਵਾਈ ਕਰਨ ਲਈ ਵਿਭਾਗ ਕੋਲ ਨਾ ਤਾਂ ਪੂਰਾ ਸਟਾਫ਼ ਹੈ ਅਤੇ ਨਾ ਹੀ ਉਪਯੋਗੀ ਮਸ਼ੀਨਰੀ, ਜਿਸ ਨਾਲ ਸਾਰੀਆਂ ਨਾਜਾਇਜ਼ ਉਸਾਰੀਆਂ ਖ਼ਿਲਾਫ਼ ਵੱਡੀ ਕਾਰਵਾਈ ਕੀਤੀ ਜਾ ਸਕੇ। ਇਸ ਲਈ ਸ਼ਹਿਰ ਵਿਚ ਧੜੱਲੇ ਨਾਲ ਨਾਜਾਇਜ਼ ਉਸਾਰੀਆਂ ਕੀਤੀਆਂ ਜਾ ਰਹੀਆਂ ਹਨ।
ਇਹ ਵੀ ਪੜ੍ਹੋ- ਸਪਾ ਸੈਂਟਰ ਦੀ ਆੜ ’ਚ ਚੱਲ ਰਿਹਾ ਸੀ ਗੰਦਾ ਧੰਦਾ, 2 ਕੁੜੀਆਂ ਸਮੇਤ 7 ਫੜੇ
ਇਨ੍ਹਾਂ ਨਾਜਾਇਜ਼ ਉਸਾਰੀਆਂ ਨੂੰ ਰੋਕਣ ਵਾਲਾ ਕੋਈ ਨਹੀਂ ਹੈ। ਦੂਜੇ ਪਾਸੇ ਜੇਕਰ ਵਿਭਾਗ ਦੀ ਟੀਮ ਸਖ਼ਤ ਕਾਰਵਾਈ ਕਰਦੀ ਹੈ ਤਾਂ ਵੀ ਉਸਾਰੀ ਫਿਰ ਤੋਂ ਹੋ ਜਾਂਦੀ ਹੈ। ਸ਼ਹਿਰ ਵਿਚ ਕਈ ਨਾਜਾਇਜ਼ ਉਸਾਰੀਆਂ ਇਮਾਰਤਾਂ ਜਾਂ ਹੋਟਲਾਂ ਦੇ ਰੂਪ ਵਿੱਚ ਪਹਿਲਾਂ ਹੀ ਮੁਕੰਮਲ ਹੋ ਚੁੱਕੀਆਂ ਹਨ, ਜਿਨ੍ਹਾਂ ’ਤੇ ਸਖ਼ਤ ਕਾਰਵਾਈ ਦੀ ਲੋੜ ਹੈ।
ਇਹ ਵੀ ਪੜ੍ਹੋ- ਪੰਜਾਬ 'ਚ Weather ਨੂੰ ਲੈ ਕੇ ਵੱਡੀ ਅਪਡੇਟ, ਮੌਸਮ ਵਿਭਾਗ ਨੇ ਦਿੱਤੀ ਅਹਿਮ ਜਾਣਕਾਰੀ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8