ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਕਿਤਾਬ ਕਹਿਣ ’ਤੇ ਮੁਹੰਮਦ ਮੁਸਤਫਾ ਸਿੱਖ ਕੌਮ ਤੋਂ ਮੰਗੇ ਮੁਆਫ਼ੀ: ਐਡਵੋਕੇਟ ਧਾਮੀ

Wednesday, Feb 02, 2022 - 10:38 AM (IST)

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਕਿਤਾਬ ਕਹਿਣ ’ਤੇ ਮੁਹੰਮਦ ਮੁਸਤਫਾ ਸਿੱਖ ਕੌਮ ਤੋਂ ਮੰਗੇ ਮੁਆਫ਼ੀ: ਐਡਵੋਕੇਟ ਧਾਮੀ

ਅੰਮ੍ਰਿਤਸਰ (ਦੀਪਕ) - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵਲੋਂ ਕਾਂਗਰਸੀ ਆਗੂ ਮੁਹੰਮਦ ਮੁਸਤਫਾ ਦੁਆਰਾ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਕਿਤਾਬ ਕਹਿਣ ਦੀ ਸਖ਼ਤ ਸ਼ਬਦਾਂ ਵਿਚ ਨਿਖੇਧੀ ਕੀਤੀ ਗਈ ਹੈ। ਐਡਵੋਕੇਟ ਧਾਮੀ ਨੇ ਅਜਿਹਾ ਕਹਿਣ ’ਤੇ ਮੁਹੰਮਦ ਮੁਸਤਫਾ ਨੂੰ ਸਿੱਖ ਕੌਮ ਤੋਂ ਮੁਆਫ਼ੀ ਮੰਗਣ ਲਈ ਕਿਹਾ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਸਮੁੱਚੀ ਮਨੁੱਖਤਾ ਦੇ ਅਧਿਆਤਮਕ ਗੁਰੂ ਹਨ।  ਦਸਮ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਜੋਤੀ ਜੋਤਿ ਸਮਾਉਣ ਤੋਂ ਪਹਿਲਾਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਗੁਰਤਾਗੱਦੀ ਦੇ ਕੇ ਸਿੱਖ ਕੌਮ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਲੜ ਲਾਇਆ ਸੀ। 

ਪੜ੍ਹੋ ਇਹ ਵੀ ਖ਼ਬਰ - ਲੁਧਿਆਣਾ ’ਚ ਵੱਡੀ ਵਾਰਦਾਤ: ਬੁਲੇਟ ਸਵਾਰ ਨੌਜਵਾਨਾਂ ਨੇ ਸਕਿਓਰਿਟੀ ਗਾਰਡ ’ਤੇ ਚਲਾਈਆਂ ਤਾਬੜਤੋੜ ਗੋਲੀਆਂ

ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਅੰਦਰ ਸਿੱਖ ਕੌਮ ਦੀ ਅਥਾਹ ਸ਼ਰਧਾ ਹੈ, ਜਿਸ ਅੰਦਰ ਦਰਜ ਗੁਰਬਾਣੀ ਤੋਂ ਅਗਵਾਈ ਲੈ ਕੇ ਸਿੱਖ ਆਪਣਾ ਜੀਵਨ ਬਸਰ ਕਰਦੇ ਹਨ। ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਕਿਤਾਬ ਕਹਿਣਾ ਮੁਹੰਮਦ ਮੁਸਤਫਾ ਦੀ ਬੌਣੀ ਮਾਨਸਿਕਤਾ ਦਾ ਪ੍ਰਗਟਾਵਾ ਹੈ। ਉਨ੍ਹਾਂ ਕਿਹਾ ਕਿ ਉਸ ਦੇ ਇਸ ਬਿਆਨ ਨਾਲ ਸਿੱਖ ਕੌਮ ਦੀ ਭਾਵਨਾਵਾਂ ਨੂੰ ਸੱਟ ਵੱਜੀ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਮੁਹੰਮਦ ਮੁਸਤਫਾ ਖੁਲ੍ਹੇਆਮ ਮੁਆਫ਼ੀ ਮੰਗਣ, ਜੇਕਰ ਅਜਿਹਾ ਨਹੀਂ ਕਰਦੇ ਤਾਂ ਉਨ੍ਹਾਂ ਖ਼ਿਲਾਫ਼ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

ਪੜ੍ਹੋ ਇਹ ਵੀ ਖ਼ਬਰ - ਵੱਡੀ ਖ਼ਬਰ: ਕੈਬਨਿਟ ਮੰਤਰੀ ਤ੍ਰਿਪਤ ਬਾਜਵਾ ਬਟਾਲਾ ਤੋਂ ਲੜ ਸਕਦੇ ਨੇ ਆਜ਼ਾਦ ਉਮੀਦਵਾਰ ਵਜੋਂ ਚੋਣ!


author

rajwinder kaur

Content Editor

Related News