ਨਗਰ ਨਿਗਮ ਦਾ ਅਪਾਹਜ ਕਰਮਚਾਰੀ ਸ਼ੱਕੀ ਹਾਲਾਤਾਂ ’ਚ ਲਾਪਤਾ

07/21/2022 11:53:18 AM

ਅੰਮ੍ਰਿਤਸਰ (ਅਸ਼ੋਕ ਸੋਨੀ)- ਨਗਰ ਨਿਗਮ ਅੰਮ੍ਰਿਤਸਰ ਦੇ ਜਨਮ ਅਤੇ ਮੌਤ ਵਿਭਾਗ ਵਿਚ ਕੰਮ ਕਰਦੇ 56 ਸਾਲਾ ਅਪਾਹਜ ਕਰਮਚਾਰੀ ਰਵੀ ਕਾਂਤ ਸ਼ਰਮਾ 19 ਜੁਲਾਈ ਤੋਂ ਸ਼ੱਕੀ ਹਾਲਾਤਾਂ ਵਿਚ ਲਾਪਤਾ ਹੈ। ਦੱਸਿਆ ਜਾਂਦਾ ਹੈ ਕਿ ਬਟਾਲਾ ਰੋਡ ਸਥਿਤ ਜਵਾਹਰ ਨਗਰ ਦਾ ਰਹਿਣ ਵਾਲਾ ਇਹ ਮੁਲਾਜ਼ਮ ਪਿਛਲੇ ਕੁਝ ਦਿਨਾਂ ਤੋਂ ਸਰੀਰਕ ਬੀਮਾਰੀ ਕਾਰਨ ਛੁੱਟੀ ’ਤੇ ਸੀ। ਉਹ 19 ਜੁਲਾਈ ਨੂੰ ਸਵੇਰੇ 10 ਵਜੇ ਆਪਣਾ ਇਲਾਜ ਕਰਵਾਉਣ ਲਈ ਸਕੂਟੀ ’ਤੇ ਘਰੋਂ ਨਿਕਲਿਆ ਸੀ ਪਰ ਰਾਤ ਤੱਕ ਘਰ ਵਾਪਸ ਨਹੀਂ ਆਇਆ। 

ਪੜ੍ਹੋ ਇਹ ਵੀ ਖ਼ਬਰ: ਜਾਣੋ ਕੌਣ ਹਨ ਗੈਂਗਸਟਰ ਮਨੂੰ ਕੁੱਸਾ ਅਤੇ ਜਗਰੂਪ ਰੂਪਾ, ਕਿਸ ਨੇ ਮਾਰੀ ਸੀ ਮੂਸੇਵਾਲਾ ਨੂੰ ਪਹਿਲੀ ਗੋਲੀ

ਘਰ ਨਾ ਆਉਣ ’ਤੇ ਘਰ ਦੇ ਮੈਂਬਰਾਂ ਨੇ ਉਸ ਦੀ ਭਾਲ ਕਰਨੀ ਸ਼ੁਰੂ ਕਰ ਦਿੱਤੀ ਪਰ ਕੋਈ ਥਹੁ-ਪਤਾ ਨਹੀਂ ਲੱਗਾ। ਪੀੜਤ ਪਰਿਵਾਰ ਨੇ 20 ਜੁਲਾਈ ਨੂੰ ਸਵੇਰੇ ਸਬੰਧਤ ਪੁਲਸ ਚੌਕੀ ਵਿਜੇ ਨਗਰ ਵਿਖੇ ਲਾਪਤਾ ਵਿਅਕਤੀ ਦੀ ਲਿਖਤੀ ਸ਼ਿਕਾਇਤ ਦੇ ਦਿੱਤੀ। ਇਸ ਸਬੰਧੀ ਸੰਪਰਕ ਕਰਨ ’ਤੇ ਥਾਣਾ ਸਦਰ ਦੇ ਇੰਚਾਰਜ ਸਬ-ਇੰਸਪੈਕਟਰ ਜਗਬੀਰ ਸਿੰਘ ਨੇ ਦੱਸਿਆ ਕਿ ਸ਼ਿਕਾਇਤ ਮਿਲਣ ’ਤੇ ਅਲਰਟ ਜਾਰੀ ਕਰ ਦਿੱਤਾ ਗਿਆ ਹੈ।

rajwinder kaur

This news is Content Editor rajwinder kaur