ਨਗਰ ਨਿਗਮ ਪਠਾਨਕੋਟ ਤੇ ਨਗਰ ਕੌਂਸਲ ਸੁਜਾਨਪੁਰ ਵਾਰਡਾਂ ਦੀਆਂ ਚੋਣਾਂ ਲਈ ਭਲਕੇ ਭਰੇ ਜਾਣਗੇ ਨੋਮੀਨੇਸ਼ਨ ਫਾਰਮ

Tuesday, May 12, 2026 - 07:50 PM (IST)

ਨਗਰ ਨਿਗਮ ਪਠਾਨਕੋਟ ਤੇ ਨਗਰ ਕੌਂਸਲ ਸੁਜਾਨਪੁਰ ਵਾਰਡਾਂ ਦੀਆਂ ਚੋਣਾਂ ਲਈ ਭਲਕੇ ਭਰੇ ਜਾਣਗੇ ਨੋਮੀਨੇਸ਼ਨ ਫਾਰਮ

ਪਠਾਨਕੋਟ, (ਹਰਜਿੰਦਰ ਗੋਰਾਇਆ)-ਪੰਜਾਬ ਰਾਜ ਚੋਣ ਕਮਿਸ਼ਨ ਦੇ ਦਿਸ਼ਾ-ਨਿਰਦੇਸ਼ਾਂ ਹੇਠ ਜ਼ਿਲ੍ਹਾ ਪਠਾਨਕੋਟ ਵਿਖੇ ਨਗਰ ਨਿਗਮ ਪਠਾਨਕੋਟ ਤੇ ਸੁਜਾਨਪੁਰ ਵਿਖੇ ਨਗਰ ਕੌਂਸਲ ਸੁਜਾਨਪੁਰ ਦੀਆਂ ਹੋਣ ਵਾਲੀਆਂ ਆਮ ਚੋਣਾਂ ਲਈ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ।  ਇਹ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਚੋਣਕਾਰ ਅਫ਼ਸਰ-ਕਮ- ਡਿਪਟੀ ਕਮਿਸ਼ਨਰ ਪਠਾਨਕੋਟ ਡਾ. ਪੱਲਵੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਉਮੀਦਵਾਰ 13 ਮਈ ਤੋਂ 16 ਮਈ ਤੱਕ ਆਪਣੇ ਕਾਗਜ਼ ਦਾਖਲ ਕਰਵਾ ਸਕਣਗੇ। ਉਨ੍ਹਾਂ ਦੱਸਿਆ ਕਿ ਕਾਗਜ਼ ਦਾਖਲ ਕਰਨ ਦਾ ਸਮਾਂ ਕਮਿਸ਼ਨ ਵੱਲੋਂ ਸਵੇਰੇ 11 ਵਜੇ ਤੋਂ ਬਾਅਦ ਦੁਪਹਿਰ 3 ਵਜੇ ਤੱਕ ਨਿਰਧਾਰਿਤ ਕੀਤਾ ਗਿਆ ਹੈ।

 ਉਨ੍ਹਾਂ ਦੱਸਿਆ ਕਿ ਨਗਰ ਨਿਗਮ ਦੀਆਂ ਆਮ ਚੋਣਾਂ ਲਈ ਵਾਰਡ ਨੰ. 1 ਤੋਂ 15 ਤੱਕ ਲਈ ਸ਼੍ਰੀ ਮਨਦੀਪ ਸਿੰਘ ਮਾਨ ਐਸਡੀਐਮ ਪਠਾਨਕੋਟ ਨੂੰ ਰਿਟਰਨਿੰਗ ਅਫਸਰ ਨਿਯੁਕਤ ਕੀਤਾ ਗਿਆ ਹੈ। ਵਾਰਡ ਨੰਬਰ 16 ਤੋਂ 36 ਤੱਕ ਲਈ ਸ਼੍ਰੀ ਪ੍ਰਿਤਪਾਲ ਸਿੰਘ ਐਕਸੀਅਨ ਪੀਐਸਪੀਸੀਐਲ ਨੂੰ ਰਿਟਰਨਿੰਗ ਅਫਸਰ ਨਿਯੁਕਤ ਕੀਤਾ ਗਿਆ ਹੈ ਅਤੇ ਵਾਰਡ ਨੰਬਰ 37 ਤੋਂ 50 ਲਈ ਸ੍ਰੀ ਗੁਰਪ੍ਰੀਤ ਸਿੰਘ ਜਿਲਾ ਭੂਮੀ ਰੱਖਿਆ ਅਫਸਰ ਪਠਾਨਕੋਟ ਨੂੰ ਰਿਟਰਨਿੰਗ ਅਫਸਰ ਨਿਯੁਕਤ ਕੀਤਾ ਗਿਆ ਹੈ। ਇਸ ਤੋਂ ਇਲਾਵਾ ਨਗਰ ਕੌਂਸਲ ਸੁਜਾਨਪੁਰ ਵਾਰਡ 1 ਤੋਂ 15 ਲਈ ਸ੍ਰੀ ਸ਼ੰਕਰ ਸ਼ਰਮਾ ਐਸਡੀਐਮ ਧਾਰਕਲਾਂ ਨੂੰ ਰਿਟਰਨਿੰਗ ਅਫਸਰ ਨਿਯੁਕਤ ਕੀਤਾ ਗਿਆ ਹੈ। 

 ਉਨ੍ਹਾਂ ਦੱਸਿਆ ਕਿ ਨਗਰ ਨਿਗਮ ਪਠਾਨਕੋਟ ਵਾਰਡ ਨੰਬਰ 1 ਤੋਂ 15 ਲਈ ਵਾਰਡਾਂ ਵਿੱਚ ਚੋਣ ਲੜਨ ਵਾਲੇ ਉਮੀਦਵਾਰਾਂ ਨੂੰ ਸੂਚਿਤ ਕੀਤਾ ਜਾਂਦਾ ਹੈ ਕਿ ਉਕਤ ਵਾਰਡਾਂ ਲਈ ਨੋਮੀਨੇਸ਼ਨ ਫਾਰਮ ਨਾਇਬ ਤਹਿਸੀਲਦਾਰ ਦੀ ਅਦਾਲਤ ਕਮਰਾ ਨੰ. 122 ਵਿੱਚ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਮਲਿਕਪੁਰ ਵਿਖੇ, ਵਾਰਡ ਨੰਬਰ 16 ਤੋਂ 36 ਤੱਕ ਲਈ ਪੀਐਸਪੀਸੀਐਲ ਦਫਤਰ ਪਠਾਨਕੋਟ, ਅਤੇ 37 ਤੋਂ 50 ਵਾਰਡਾਂ ਦੇ ਲਈ  ਦਫਤਰ ਭੂਮੀ ਰੱਖਿਆ ਅਫਸਰ ਨਜ਼ਦੀਕ ਪ੍ਰਾਇਮਰੀ ਸਕੂਲ ਮਲਕਪੁਰ ਵਿਖੇ ਅਤੇ ਨਗਰ ਕੌਂਸਲ ਸੁਜਾਨਪੁਰ ਦੇ 1 ਤੋਂ 15 ਵਾਰਡਾਂ ਦੇ ਲਈ ਦਫਤਰ ਕੋਰਟ ਰੂਮ,ਸਹਾਇਕ ਕਮਿਸ਼ਨਰ(ਜ ) ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਪਠਾਨਕੋਟ ਵਿਖੇ ਮਿਤੀ 13/05/2026 ਤੋਂ 16/05/2026 ਤੱਕ ਕੰਮ ਵਾਲੇ ਦਿਨਾਂ ਵਿੱਚ ਸਵੇਰੇ 11:00 ਵਜੇ ਤੋਂ ਬਾਅਦ ਦੁਪਹਿਰ 3:00 ਵਜੇ ਤੱਕ ਨੋਮੀਨੇਸ਼ਨ ਫਾਰਮ ਪ੍ਰਾਪਤ ਕੀਤੇ ਜਾਣਗੇ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e


author

Shubam Kumar

Content Editor

Related News