ਨਗਰ ਨਿਗਮ ਅਤੇ ਟ੍ਰੈਫ਼ਿਕ ਪੁਲਸ ਨੇ ਨਾਜਾਇਜ਼ ਕਬਜ਼ੇ ਹਟਾਏ, 12 ਦੁਕਾਨਦਾਰਾਂ ਦੇ ਕੱਟੇ ਚਲਾਨ
Sunday, Nov 20, 2022 - 01:49 PM (IST)

ਬਟਾਲਾ (ਬੇਰੀ) : ਨਗਰ ਨਿਗਮ ਬਟਾਲਾ ਅਤੇ ਟ੍ਰੈਫ਼ਿਕ ਪੁਲਸ ਵੱਲੋਂ ਨਗਰ ਨਿਗਮ ਦੇ ਇੰਸਪੈਕਟਰ ਦਿਲਬਾਗ ਸਿੰਘ ਅਤੇ ਟ੍ਰੈਫ਼ਿਕ ਇੰਚਾਰਜ ਹਰਜੀਤ ਸਿੰਘ ਦੀ ਸਾਂਝੀ ਅਗਵਾਈ ਹੇਠ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਵਿਚ ਨਾਜਾਇਜ਼ ਕਬਜ਼ੇ ਹਟਾਏ ਅਤੇ ਕਈ ਦੁਕਾਨਦਾਰਾਂ ਦੇ ਚਲਾਨ ਵੀ ਕੱਟੇ ਗਏ।
ਇਹ ਵੀ ਪੜ੍ਹੋ- ਪਠਾਨਕੋਟ ਵਿਖੇ ਡਿਊਟੀ ਦੌਰਾਨ ASI ਦੇ ਗੋਲੀ ਲੱਗਣ ਨਾਲ ਹੋਈ ਮੌਤ
ਇਸ ਸਬੰਧੀ ਇੰਸਪੈਕਟਰ ਦਿਲਬਾਗ ਸਿੰਘ ਅਤੇ ਟ੍ਰੈਫ਼ਿਕ ਇੰਚਾਰਜ ਹਰਜੀਤ ਸਿੰਘ ਨੇ ਸਾਂਝੇ ਤੌਰ ’ਤੇ ਦੱਸਿਆ ਕਿ ਨਗਰ ਨਿਗਮ ਬਟਾਲਾ ਦੀ ਟੀਮ ਵੱਲੋਂ ਲੱਕੜ ਮੰਡੀ, ਲੋਹਾ ਮੰਡੀ, ਸਿਟੀ ਰੋਡ, ਨਹਿਰੂ ਗੇਟ ਆਦਿ ਇਲਾਕਿਆਂ ’ਚ ਦੁਕਾਨਦਾਰਾਂ ਨੂੰ ਆਪਣੀਆਂ ਦੁਕਾਨਾਂ ਦਾ ਸਾਮਾਨ ਦੁਕਾਨ ਦੀ ਹੱਦ ’ਚ ਰੱਖਣ ਦੀਆਂ ਹਦਾਇਤਾਂ ਕੀਤੀਆਂ ਗਈਆਂ ਸਨ। ਅੱਜ ਨਗਰ ਨਿਗਮ ਬਟਾਲਾ ਦੀ ਟੀਮ ਵੱਲੋਂ ਉਕਤ ਇਲਾਕਿਆਂ ਦਾ ਦੌਰਾ ਕਰ ਕੇ ਦੁਕਾਨਦਾਰਾਂ ਵੱਲੋਂ ਕੀਤੇ ਗਏ ਨਾਜਾਇਜ ਕਬਜ਼ਿਆਂ ਨੂੰ ਹਟਾਇਆ ਗਿਆ ਹੈ ਅਤੇ 12 ਦੁਕਾਨਦਾਰਾਂ ਦੇ ਚਲਾਨ ਵੀ ਕੀਤੇ ਗਏ ਹਨ।
ਇਹ ਵੀ ਪੜ੍ਹੋ- ਤਰਨਤਾਰਨ ਵਿਖੇ ਮਾਂ-ਧੀ ਨੇ ਨਕਲੀ ਡੀ. ਐੱਸ. ਪੀ. ਬਣ ਕਰ ਦਿੱਤਾ ਵੱਡਾ ਕਾਰਾ, ਪੁਲਸ ਕਰ ਰਹੀ ਹੈ ਭਾਲ
ਉਨ੍ਹਾਂ ਕਿਹਾ ਕਿ ਨਗਰ ਨਿਗਮ ਵੱਲੋਂ ਨਾਜਾਇਜ਼ ਕਬਜ਼ੇ ਕਰਨ ਵਾਲਿਆਂ ਖਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ ਅਤੇ ਉਨ੍ਹਾਂ ਨੂੰ ਕਿਸੇ ਵੀ ਕੀਮਤ ’ਤੇ ਬਖਸ਼ਿਆ ਨਹੀਂ ਜਾਵੇਗਾ। ਉਨ੍ਹਾਂ ਦੁਕਾਨਦਾਰਾਂ ਨੂੰ ਅਪੀਲ ਕੀਤੀ ਕਿ ਉਹ ਆਪਣੀਆਂ ਦੁਕਾਨਾਂ ਦਾ ਸਾਮਾਨ ਆਪਣੀਆਂ ਦੁਕਾਨਾਂ ਦੀ ਹੱਦ ਅੰਦਰ ਹੀ ਰੱਖਣ ਤਾਂ ਜੋ ਸ਼ਹਿਰ ਦੀ ਟ੍ਰੈਫ਼ਿਕ ਸਮੱਸਿਆ ਨੂੰ ਹੱਲ ਕੀਤਾ ਜਾ ਸਕੇ।