DC ਨੇ ਲਿਆ ਸਫ਼ਾਈ ਦਾ ਜਾਇਜ਼ਾ, ਦੁਕਾਨਾਂ ਤੋਂ ਬਾਹਰ ਸੜਕ ’ਤੇ ਰੱਖਿਆ ਸਾਮਾਨ ਜ਼ਬਤ

12/05/2023 4:42:27 PM

ਪਠਾਨਕੋਟ (ਸ਼ਾਰਦਾ, ਕੰਵਲ) : ਡਿਪਟੀ ਕਮਿਸ਼ਨਰ ਕੰਮ ਨਗਰ ਨਿਗਮ ਕਮਿਸ਼ਨਰ ਪਠਾਨਕੋਟ ਹਰਬੀਰ ਸਿੰਘ ਨੇ ਨਿਗਮ ਅਧਿਕਾਰੀਆਂ ਸਮੇਤ ਪਠਾਨਕੋਟ ਸਿਟੀ ਦੇ ਵਾਰਡਾਂ ਦਾ ਦੌਰਾ ਕਰ ਕੇ ਮਾਡਲ ਟਾਊਨ, ਸੈਨਗੜ੍ਹ ਅਤੇ ਬਜਰੀ ਕੰਪਨੀ ਖੇਤਰ ’ਚ ਸਾਫ਼ ਸਫ਼ਾਈ ਦਾ ਜਾਇਜ਼ਾ ਲਿਆ ਅਤੇ ਲੋਕਾਂ ਨਾਲ ਗੱਲਬਾਤ ਕੀਤੀ।

 ਇਹ ਵੀ ਪੜ੍ਹੋ- ਰਾਜੋਆਣਾ ਨੇ ਸ਼੍ਰੋਮਣੀ ਕਮੇਟੀ ਦੀ ਅਪੀਲ ਨੂੰ ਕੀਤਾ ਨਜ਼ਰਅੰਦਾਜ਼, ਜੇਲ੍ਹ 'ਚ ਸ਼ੁਰੂ ਕੀਤੀ ਭੁੱਖ ਹੜਤਾਲ

ਇਸ ਮੌਕੇ ਡੀ. ਸੀ. ਹਰਬੀਰ ਸਿੰਘ ਨੇ ਦੱਸਿਆ ਕਿ ਸਰਕਾਰ ਦੀਆਂ ਹਦਾਇਤਾਂ ਹਨ ਕਿ ਸ਼ਹਿਰ ਨੂੰ ਸਾਫ਼ ਸੁਥਰਾ ਰੱਖਿਆ ਜਾਵੇ, ਇਸ ਲਈ ਨਗਰ ਨਿਗਮ ਪਠਾਨਕੋਟ ਵੱਲੋਂ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ, ਜਿਸ ਅਧੀਨ ਹਰ ਰੋਜ਼ ਉਨ੍ਹਾਂ ਵੱਲੋਂ ਨਗਰ ਨਿਗਮ ਅਧਿਕਾਰੀਆਂ ਨਾਲ ਵੱਖ ਵੱਖ ਵਾਰਡਾਂ ਦਾ ਦੌਰਾ ਕੀਤਾ ਜਾਂਦਾ ਹੈ। ਕੁਝ ਦਿਨ ਪਹਿਲਾ ਵੀ ਉਨ੍ਹਾਂ ਵੱਲੋਂ ਗਾਂਧੀ ਚੌਕ ਅਤੇ ਹੋਰ ਖੇਤਰਾਂ ਦਾ ਦੌਰਾ ਕੀਤਾ ਗਿਆ ਸੀ, ਜਿਸ ਦੇ ਚਲਦਿਆ ਇਹ ਗੱਲ ਸਾਹਮਣੇ ਆਈ ਕਿ ਦੁਕਾਨਦਾਰਾਂ ਵੱਲੋਂ ਸੜਕਾਂ ’ਤੇ ਸਾਮਾਨ ਲਗਾਇਆ ਜਾਂਦਾ ਹੈ, ਜਿਸ ਨਾਲ ਟ੍ਰੈਫਿਕ ਜਾਮ ਹੁੰਦੀ ਹੈ ਅਤੇ ਲੋਕਾਂ ਨੂੰ ਵੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈਂਦਾ ਹੈ।

 ਇਹ ਵੀ ਪੜ੍ਹੋ- ਪਾਕਿਸਤਾਨੀ ਲਾੜੀ ਨੂੰ ਭਾਰਤ ਸਰਕਾਰ ਵੱਲੋਂ ਦਿੱਤਾ 45 ਦਿਨਾਂ ਦਾ ਵੀਜ਼ਾ, ਅੱਜ ਵਾਹਗਾ ਰਾਹੀਂ ਪਹੁੰਚੇਗੀ ਭਾਰਤ

ਉਨ੍ਹਾਂ ਦੱਸਿਆ ਕਿ ਸ਼ਹਿਰ ਅੰਦਰ ਜਾਮ ਟ੍ਰੈਫਿਕ ਦੀ ਵਿਵਸਥਾ ਨੂੰ ਦਰੂਸਤ ਕਰਨ ਲਈ ਪਹਿਲਾਂ ਵੀ ਦੁਕਾਨਦਾਰਾਂ ਅੱਗੇ ਅਪੀਲ ਕੀਤੀ ਗਈ ਸੀ ਕਿ ਉਨ੍ਹਾਂ ਦੇ ਸਹਿਯੋਗ ਤੋਂ ਬਿਨ੍ਹਾਂ ਕੋਈ ਵੀ ਕੰਮ ਨਹੀਂ ਕੀਤਾ ਜਾ ਸਕਦਾ ਪਰ ਬਾਰ-ਬਾਰ ਕਹਿਣ ਦੇ ਬਾਵਜੂਦ ਵੀ ਕੁਝ ਦੁਕਾਨਦਾਰਾਂ ਵੱਲੋਂ ਅਜੇ ਵੀ ਸੜਕ ’ਚ ਦੁਕਾਨ ਤੋਂ ਬਾਹਰ ਕੱਢ ਕੇ ਸਾਮਾਨ ਲਗਾਇਆ ਗਿਆ ਸੀ, ਜਿਸ ’ਤੇ ਕਾਰਵਾਈ ਕਰਦਿਆਂ ਅੱਜ ਉਨ੍ਹਾਂ ਵੱਲੋਂ ਬੱਸ ਸਟੈਂਡ ਤੋਂ ਵਾਲਮੀਕਿ ਚੌਕ, ਗਾਂਧੀ ਚੌਕ, ਡਾਕਖਾਨਾ ਚੌਕ ਤੋਂ ਦਫਤਰ ਨਗਰ ਨਿਗਮ ਤੱਕ ਵਿਸ਼ੇਸ਼ ਅਭਿਆਨ ਚਲਾਇਆ ਗਿਆ ਅਤੇ ਦੁਕਾਨਾਂ ਤੋਂ ਬਾਹਰ ਕੱਢ ਕੇ ਰੱਖਿਆ ਸਾਮਾਨ ਵੀ ਜ਼ਬਤ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਦੁਕਾਨਦਾਰਾਂ ਅੱਗੇ ਫਿਰ ਤੋਂ ਅਪੀਲ ਕੀਤੀ ਜਾ ਰਹੀ ਹੈ ਕਿ ਦੁਕਾਨਾਂ ਤੋਂ ਬਾਹਰ ਸਾਮਾਨ ਨਾ ਲਗਾਇਆ ਜਾਵੇ। ਇਸ ਮੌਕੇ ਰਾਹੁਲ ਕੁਮਾਰ ਸਹਾਇਕ ਕਮਿਸ਼ਨਰ ਨਗਰ ਨਿਗਮ ਪਠਾਨਕੋਟ, ਮੇਜਰ ਡਾ. ਸੁਮਿਤ ਮੁਧ ਐੱਸ. ਡੀ. ਐੱਮ. ਪਠਾਨਕੋਟ, ਸੁਰਜੀਤ ਸਿੰਘ ਜੁਆਇੰਟ ਕਮਿਸ਼ਨਰ ਅਤੇ ਹੋਰ ਨਿਗਮ ਦੇ ਅਧਿਕਾਰੀ ਵੀ ਹਾਜ਼ਰ ਸਨ।

 ਇਹ ਵੀ ਪੜ੍ਹੋ- ਪੂਰੀ ਜ਼ਿੰਦਗੀ ਜੋੜੇ ਨੇ ਨਿਭਾਇਆ ਇਕ ਦੂਜੇ ਦਾ ਸਾਥ, ਦਰਦਨਾਕ ਹਾਦਸੇ 'ਚ ਇਕੱਠਿਆਂ ਨੇ ਤੋੜਿਆ ਦਮ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

Shivani Bassan

This news is Content Editor Shivani Bassan