27 ਅਗਸਤ ਨੂੰ ਪੰਜਾਬ ਮਹਾਂਬੰਦ ਦੇ ਸਮਰਥਨ ’ਚ ਨਗਰ ਨਿਗਮ ਦਫ਼ਤਰ ਬੰਦ ਕਰਨ ਦਾ ਐਲਾਨ
Thursday, Aug 20, 2026 - 11:26 AM (IST)
ਅੰਮ੍ਰਿਤਸਰ (ਰਮਨ)-ਪੰਜਾਬ ਸਰਕਾਰ ਦੀਆਂ ਮੁਲਾਜ਼ਮ ਤੇ ਪੈਨਸ਼ਨਰ ਵਿਰੋਧੀ ਨੀਤੀਆਂ ਦੇ ਖ਼ਿਲਾਫ਼ 27 ਅਗਸਤ ਨੂੰ ਪੰਜਾਬ ਮਹਾਂਬੰਦ ਦੇ ਸੱਦੇ ਨੂੰ ਸਫ਼ਲ ਬਣਾਉਣ ਲਈ ਨਗਰ ਨਿਗਮ ਅੰਮ੍ਰਿਤਸਰ ਦੀ ਸਾਂਝੀ ਸੰਘਰਸ਼ ਕਮੇਟੀ ਵੱਲੋਂ ਵੀ ਸਮਰਥਨ ਦਾ ਐਲਾਨ ਕੀਤਾ ਗਿਆ ਹੈ। ਇਸ ਸਬੰਧੀ ਕਮੇਟੀ ਦੀ ਹੰਗਾਮੀ ਮੀਟਿੰਗ ਰਣਜੀਤ ਐਵੀਨਿਊ ਸਥਿਤ ਨਗਰ ਨਿਗਮ ਦਫ਼ਤਰ ਵਿਖੇ ਹੋਈ। ਮੀਟਿੰਗ ਦੌਰਾਨ ਨਗਰ ਨਿਗਮ ਕਰਮਚਾਰੀ ਤਾਲਮੇਲ ਦਲ ਦੇ ਪ੍ਰਧਾਨ ਹਰਜਿੰਦਰ ਸਿੰਘ ਵਾਲੀਆ, ਪੈਨਸ਼ਨਰਜ਼ ਯੂਨੀਅਨ ਦੇ ਪ੍ਰਧਾਨ ਕਰਮਜੀਤ ਸਿੰਘ ਕੇ. ਪੀ., ਟੈਕਨੀਕਲ ਯੂਨੀਅਨ ਦੇ ਜਨਰਲ ਸਕੱਤਰ ਚਰਨਜੀਤ ਸਿੰਘ ਫਤਿਹਗੜ੍ਹ, ਸੇਵਾਦਾਰ ਇੰਪਲਾਈਜ਼ ਯੂਨੀਅਨ ਦੇ ਪ੍ਰਧਾਨ ਰਾਜੇਸ਼ ਕੁਮਾਰ, ਮੁਲਾਜ਼ਮ ਤਾਲਮੇਲ ਦਲ ਦੇ ਪ੍ਰਧਾਨ ਨਿਰਮਲਜੀਤ ਸਿੰਘ ਕੰਬੋਜ, ਫਾਇਰ ਬ੍ਰਿਗੇਡ ਤੋਂ ਜਸਪਾਲ ਸਿੰਘ ਤੇ ਹਜੂਰਾ ਸਿੰਘ ਅਤੇ ਸੀਟੂ ਯੂਨੀਅਨ ਦੇ ਹਰਜੀਤ ਸਿੰਘ ਤੇ ਪਰਵਿੰਦਰ ਸਿੰਘ ਨੇ ਵਿਚਾਰ ਸਾਂਝੇ ਕੀਤੇ।
ਇਹ ਵੀ ਪੜ੍ਹੋ- ਪੰਜਾਬ: ਜਨਮਦਿਨ ਵਾਲੇ ਦਿਨ ਨੌਜਵਾਨ 'ਤੇ ਚੱਲੀ ਗੋਲੀ, ਦੋਸਤਾਂ ਨੂੰ ਦੇਣ ਚੱਲਾ ਸੀ ਪਾਰਟੀ
ਬੁਲਾਰਿਆਂ ਨੇ ਕਿਹਾ ਕਿ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਲੰਬੇ ਸਮੇਂ ਤੋਂ ਲਟਕ ਰਹੀਆਂ ਮੰਗਾਂ ਵੱਲ ਸਰਕਾਰ ਵੱਲੋਂ ਕਥਿਤ ਤੌਰ ’ਤੇ ਕੋਈ ਠੋਸ ਧਿਆਨ ਨਹੀਂ ਦਿੱਤਾ ਜਾ ਰਿਹਾ। ਉਨ੍ਹਾਂ 18 ਫ਼ੀਸਦੀ ਡੀ.ਏ., ਪੁਰਾਣੀ ਪੈਨਸ਼ਨ ਸਕੀਮ ਦੀ ਬਹਾਲੀ, ਪੈਨਸ਼ਨਰਾਂ ਲਈ 2.59 ਦਾ ਗੁਣਾਂਕ ਅਤੇ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਸਮੇਤ ਹੋਰ ਮੰਗਾਂ ਦਾ ਜ਼ਿਕਰ ਕਰਦਿਆਂ ਕਿਹਾ ਕਿ ਇਹ ਮੰਗਾਂ ਲੰਬੇ ਸਮੇਂ ਤੋਂ ਲਟਕ ਰਹੀਆਂ ਹਨ।
ਇਹ ਵੀ ਪੜ੍ਹੋ- ਪੰਜਾਬ 'ਚ ਅਗਲੇ 48 ਘੰਟੇ ਭਾਰੀ ਮੀਂਹ ਦੀ ਚਿਤਾਵਨੀ, ਜਾਣੋ ਆਉਣ ਵਾਲੇ ਦਿਨਾਂ ਦੀ ਵੱਡੀ ਭਵਿੱਖਬਾਣੀ
ਸਾਂਝੀ ਸੰਘਰਸ਼ ਕਮੇਟੀ ਨੇ ਨਗਰ ਨਿਗਮ ਦੇ ਸਮੂਹ ਮੁਲਾਜ਼ਮਾਂ ਨੂੰ 27 ਅਗਸਤ ਨੂੰ ਸਮੂਹਿਕ ਛੁੱਟੀ ਲੈ ਕੇ ਪੰਜਾਬ ਮਹਾਂਬੰਦ ਵਿੱਚ ਸ਼ਾਮਲ ਹੋਣ ਦੀ ਅਪੀਲ ਕੀਤੀ। ਇਸ ਮੌਕੇ ਗੁਰਦੇਵ ਸਿੰਘ ਚੱਠਾ, ਭੁਪਿੰਦਰ ਸਿੰਘ, ਕੁਲਵੰਤ ਸਿੰਘ, ਅਵਤਾਰ ਸਿੰਘ, ਮਨਿੰਦਰ ਸਿੰਘ, ਤਰਸੇਮ ਸਿੰਘ, ਲਖਵਿੰਦਰ ਸਿੰਘ ਸਮੇਤ ਹੋਰ ਆਗੂ ਤੇ ਮੁਲਾਜ਼ਮ ਹਾਜ਼ਰ ਸਨ।
ਇਹ ਵੀ ਪੜ੍ਹੋ- ਪੰਜਾਬ 'ਚ ਬੁੱਧਵਾਰ ਨੂੰ ਵੀ ਛੁੱਟੀ !
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
