ਡੇਂਗੂ, ਮਲੇਰੀਆ ਤੇ ਚਿਕਨਗੁਨੀਆ ਤੋਂ ਲੋਕਾਂ ਨੂੰ ਬਚਾਉਣ ਲਈ ਨਗਰ ਕੌਂਸਲ ਟੀਮ ਨੇ ਕੀਤੇ ਚਲਾਨ
Wednesday, Jul 31, 2024 - 11:36 AM (IST)

ਤਰਨਤਾਰਨ (ਰਮਨ)-ਡੇਂਗੂ ਮਲੇਰੀਆ ਅਤੇ ਚਿਕਨਗੁਨੀਆ ਤੋਂ ਲੋਕਾਂ ਨੂੰ ਬਚਾਉਣ ਦੇ ਮਕਸਦ ਨਾਲ ਨਗਰ ਕੌਂਸਲ ਤੇ ਸਿਹਤ ਵਿਭਾਗ ਵੱਲੋਂ ਮੰਗਲਵਾਰ ਸਵੇਰੇ ਸ਼ਹਿਰ ਦੇ ਵੱਖ-ਵੱਖ ਹਿੱਸਿਆਂ ਵਿਚ ਅਚਾਨਕ ਛਾਪੇਮਾਰੀ ਕਰਦੇ ਹੋਏ ਮੱਛਰ ਦੇ ਲਾਰਵੇ ਸਬੰਧੀ ਚੈਕਿੰਗ ਕੀਤੀ ਗਈ। ਇਸ ਚੈਕਿੰਗ ਦੌਰਾਨ ਪੰਜਾਬ ਰੋਡਵੇਜ਼ ਦੀ ਵਰਕਸ਼ਾਪ ਅਤੇ ਨਰਸਰੀ ਵਿਚ ਡੇਂਗੂ ਦਾ ਲਾਰਵਾ ਪਾਏ ਜਾਣ ਦੌਰਾਨ ਮੌਕੇ ’ਤੇ ਚਲਾਨ ਕੀਤੇ ਗਏ।
ਇਹ ਵੀ ਪੜ੍ਹੋ- 25 ਸਾਲਾ ਨੌਜਵਾਨ ਦਾ ਸ਼ਰਮਨਾਕ ਕਾਰਾ, 2 ਸਾਲ ਦੀ ਮਾਸੂਮ ਬੱਚੀ ਨੂੰ ਬਣਾਇਆ ਹਵਸ ਦਾ ਸ਼ਿਕਾਰ
ਜਾਣਕਾਰੀ ਅਨੁਸਾਰ ਬਰਸਾਤੀ ਮੌਸਮ ਦੇ ਸ਼ੁਰੂ ਹੋਣ ’ਤੇ ਨਾਲ ਹੀ ਮੱਛਰ ਦੇ ਡੰਗ ਨਾਲ ਲੋਕ ਬੀਮਾਰ ਹੋਣੇ ਸ਼ੁਰੂ ਹੋ ਗਏ ਹਨ। ਹਰ ਸਾਲ ਡੇਂਗੂ ਮਲੇਰੀਆ ਅਤੇ ਚਿਕਨਗੁਨੀਆ ਵਰਗੀਆਂ ਜਾਨਲੇਵਾ ਬੀਮਾਰੀਆਂ ਦੇ ਸ਼ਿਕਾਰ ਹੋਣ ਨਾਲ ਕਈ ਲੋਕਾਂ ਦੀ ਜਾਨ ਚਲੀ ਜਾਂਦੀ ਹੈ। ਮੰਗਲਵਾਰ ਸਵੇਰੇ ਨਗਰ ਕੌਂਸਲ ਤਰਨਤਰਨ ਦੇ ਸੈਨਟਰੀ ਇੰਸਪੈਕਟਰ ਸ਼ਮਸ਼ੀਰ ਸਿੰਘ ਦੀ ਅਗਵਾਈ ਵਾਲੀ ਟੀਮ, ਜਿਸ ਵਿਚ ਸਿਹਤ ਵਿਭਾਗ ਦੇ ਕਰਮਚਾਰੀ ਵੀ ਮੌਜੂਦ ਸਨ, ਵੱਲੋਂ ਨਿਯਮਾਂ ਦੀਆਂ ਉਲੰਘਣਾ ਕਰਨ ਵਾਲਿਆਂ ਦੇਖ ਚਲਾਨ ਕੀਤੇ ਗਏ ਹਨ।
ਇਹ ਵੀ ਪੜ੍ਹੋ- ਅਮਰੀਕਾ ਗਏ ਨੌਜਵਾਨ ਦੀ ਸੜਕ ਹਾਦਸੇ 'ਚ ਮੌਤ, ਪਰਿਵਾਰ ਦਾ ਇਕੋ-ਇਕ ਸਹਾਰਾ ਸੀ ਮਲਕੀਤ
ਸੈਨਟਰੀ ਇੰਸਪੈਕਟਰ ਸ਼ਮਸ਼ੇਰ ਸਿੰਘ ਨੇ ਦੱਸਿਆ ਕਿ ਟੀਮ ਵੱਲੋਂ ਪੰਜਾਬ ਰੋਡਵੇਜ਼ ਦੀ ਵਰਕਸ਼ਾਪ ਵਿਖੇ ਦਿੱਤੀ ਗਈ। ਦਸਤਕ ਦੌਰਾਨ ਟਾਇਰਾਂ ਵਿਚ ਖੜ੍ਹੇ ਪਾਣੀ ਅੰਦਰ ਮੱਛਰ ਦਾ ਲਾਰਵਾ ਪਾਇਆ ਗਿਆ। ਇਸੇ ਤਰ੍ਹਾਂ ਸਥਾਨਕ ਸ਼ਹਿਰ ਦੀ ਇਕ ਨਰਸਰੀ ਦੇ ਗਮਲਿਆਂ ਵਿਚੋਂ ਮੱਛਰ ਦੇ ਲਾਰਵੇ ਨੂੰ ਨਸ਼ਟ ਕੀਤਾ ਗਿਆ। ਇਨ੍ਹਾਂ ਦੇ ਟੀਮ ਵੱਲੋਂ ਚਲਾਨ ਵੀ ਕੀਤੇ ਗਏ ਅਤੇ ਭਵਿੱਖ ਵਿਚ ਆਲਾ-ਦੁਆਲਾ ਸਾਫ-ਸੁਥਰਾ ਤੇ ਪਾਣੀ ਨੂੰ ਖੜ੍ਹੇ ਨਾ ਕੀਤੇ ਜਾਣ ਸਬੰਧੀ ਤਾੜਨਾ ਜਾਰੀ ਕੀਤੀ ਗਈ। ਇਸ ਤੋਂ ਇਲਾਵਾ ਸਥਾਨਕ ਸ਼ਿਵਪੁਰੀ ਸ਼ਮਸ਼ਾਨਘਾਟ ਵਿਖੇ ਵੀ ਚੈਕਿੰਗ ਕੀਤੀ ਗਈ, ਜਿਸ ਦੇ ਬਾਹਰ ਨਜ਼ਦੀਕੀ ਥਾਵਾਂ ਉੱਪਰ ਪਾਏ ਡੇਂਗੂ ਦੇ ਲਾਰਵੇ ਨੂੰ ਮੌਕੇ ’ਤੇ ਨਸ਼ਟ ਕਰ ਦਿੱਤਾ ਗਿਆ। ਇਸ ਮੌਕੇ ਰਾਹੁਲ ਮਹਿਤਾ ਤੋਂ ਇਲਾਵਾ ਹੋਰ ਕਰਮਚਾਰੀ ਵੀ ਮੌਜੂਦ ਸਨ।
ਇਹ ਵੀ ਪੜ੍ਹੋ- ਵਿਦੇਸ਼ ਗਏ ਨੌਜਵਾਨ ਨਾਲ ਵਾਪਰਿਆ ਭਾਣਾ, ਦੋਸਤਾਂ ਦੇ ਫੋਨ ਆਉਣ ਮਗਰੋਂ ਪਰਿਵਾਰ ਦੇ ਪੈਰਾਂ ਹੇਠੋਂ ਖਿਸਕੀ ਜ਼ਮੀਨ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8