ਚਰਚ ਬੇਅਦਬੀ ਮਾਮਲੇ ’ਚ ਮੁਨਸ਼ੀ ਗ੍ਰਿਫ਼ਤਾਰ, ਮੂਰਤੀਆਂ ਭੰਨਣ ਤੋਂ ਬਾਅਦ ਪਾਦਰੀ ਦੀ ਕਾਰ ਨੂੰ ਲਾ ਦਿੱਤੀ ਸੀ ਅੱਗ
Monday, Jun 10, 2024 - 04:25 PM (IST)
ਚੰਡੀਗੜ੍ਹ/ਜਲੰਧਰ (ਮਨਜੋਤ, ਧਵਨ )-ਅੰਮ੍ਰਿਤਸਰ ਦਿਹਾਤੀ ਪੁਲਸ ਨੇ 2022 ਦੇ ਤਰਨਤਾਰਨ ਚਰਚ ਬੇਅਦਬੀ ਮਾਮਲੇ ’ਚ ਮੁਲਜ਼ਮ ਜਸਵਿੰਦਰ ਸਿੰਘ ਉਰਫ਼ ਮੁਨਸ਼ੀ ਵਾਸੀ ਤਲਵੰਡੀ ਸੋਭਾ ਸਿੰਘ, ਜ਼ਿਲਾ ਤਰਨਤਾਰਨ ਨੂੰ ਗ੍ਰਿਫ਼ਤਾਰ ਕਰ ਲਿਆ। ਇਹ ਜਾਣਕਾਰੀ ਡੀ. ਜੀ. ਪੀ. ਗੌਰਵ ਯਾਦਵ ਨੇ ਦਿੱਤੀ। ਪੁਲਸ ਨੇ ਉਸ ਦੇ ਕਬਜ਼ੇ ’ਚੋਂ ਨਾਜਾਇਜ਼ 9 ਐੱਮ.ਐੱਮ. ਦੇ ਪਿਸਤੌਲ ਸਮੇਤ ਮੈਗਜ਼ੀਨ ਤੇ 2 ਕਾਰਤੂਸ ਬਰਾਮਦ ਕਰਨ ਤੋਂ ਇਲਾਵਾ ਸਪਲੈਂਡਰ ਮੋਟਰਸਾਈਕਲ ਤੇ ਇਕ ਮੋਬਾਈਲ ਫ਼ੋਨ ਵੀ ਜ਼ਬਤ ਕੀਤਾ ਹੈ।
ਇਹ ਵੀ ਪੜ੍ਹੋ- ਸੁਨਾਮ 'ਚ ਵੱਡਾ ਹਾਦਸਾ, ਸ਼ੈਲਰ ਦੀ ਕੰਧ ਡਿੱਗਣ ਕਾਰਨ 3 ਮਜ਼ਦੂਰਾਂ ਦੀ ਦਰਦਨਾਕ ਮੌਤ
31 ਅਗਸਤ, 2022 ਨੂੰ ਤਰਨਤਾਰਨ ਜ਼ਿਲੇ ਦੇ ਪਿੰਡ ਠੱਕਰਪੁਰਾ ਦੇ ਚਰਚ ’ਚ ਚਾਰ ਅਣਪਛਾਤੇ ਵਿਅਕਤੀਆਂ ਨੇ ਯਿਸੂ ਤੇ ਮਾਤਾ ਮਰੀਅਮ ਦੀਆਂ ਮੂਰਤੀਆਂ ਦੀ ਭੰਨਤੋੜ ਕੀਤੀ ਸੀ ਅਤੇ ਪਾਦਰੀ ਦੀ ਕਾਰ ਨੂੰ ਅੱਗ ਲਾ ਕੇ ਫ਼ਰਾਰ ਹੋ ਗਏ ਸਨ। ਇਸ ਸਬੰਧੀ ਤਰਨਤਾਰਨ ਦੇ ਥਾਣਾ ਸਦਰ ਪੱਟੀ ਵਿਖੇ ਮਾਮਲਾ ਦਰਜ ਕੀਤਾ ਗਿਆ ਸੀ। ਮੁੱਢਲੀ ਜਾਂਚ ਦੌਰਾਨ ਜਸਵਿੰਦਰ ਮੁਨਸ਼ੀ ਨੇ ਖ਼ੁਲਾਸਾ ਕੀਤਾ ਕਿ ਅਗਸਤ 2022 ’ਚ ਉਸ ਨੇ ਆਪਣੇ ਸਾਥੀ ਗੁਰਵਿੰਦਰ ਸਿੰਘ ਉਰਫ਼ ਅਫ਼ਰੀਦੀ ਵਾਸੀ ਪਿੰਡ ਤੂਤ, ਤਰਨਤਾਰਨ ਤੇ ਦੋ ਹੋਰ ਸਾਥੀਆਂ ਨਾਲ ਮਿਲ ਕੇ ਚਰਚ ’ਚ ਬੇਅਦਬੀ ਕੀਤੀ ਸੀ ਤੇ ਪਾਦਰੀ ਦੀ ਕਾਰ ਨੂੰ ਵੀ ਅੱਗ ਲਾ ਦਿੱਤੀ ਸੀ।
ਇਹ ਵੀ ਪੜ੍ਹੋ- ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਆਉਣ ਵਾਲੇ ਸ਼ਰਧਾਲੂਆਂ ਲਈ SGPC ਨੇ ਜਾਰੀ ਕੀਤੇ ਨਵੇਂ ਆਦੇਸ਼ (ਵੀਡੀਓ)
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8