15 ਸਾਲ ਪਹਿਲਾਂ ਹੋਏ ਕਤਲ ਦੇ ਮਾਮਲੇ ’ਚ ਫਰਾਰ 2 ਭਰਾ ਚੜ੍ਹੇ ਪੁਲਸ ਦੇ ਹੱਥ

02/25/2021 6:43:04 PM

ਅੰਮ੍ਰਿਤਸਰ (ਸੁਮਿਤ) - ਅੰਮ੍ਰਿਤਸਰ ਦੀ ਪੁਲਸ ਨੇ 15 ਸਾਲ ਪਹਿਲਾਂ ਹੋਏ ਕਤਲ ਦੇ ਮਾਮਲੇ ਦੇ ਸਬੰਧ ’ਚ 2 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਨ ’ਚ ਸਫਲਤਾ ਹਾਸਲ ਕੀਤੀ ਹੈ। ਉਕਤ ਮੁਲਜ਼ਮਾਂ ਦੇ 6 ਸਾਥੀ ਪਹਿਲਾਂ ਹੀ ਪੁਲਸ ਦੇ ਹੱਥ ਲੱਗ ਗਏ ਸੀ, ਜਦਕਿ 2 ਦੀ ਪਛਾਣ ਹੁਣ ਹੋਈ ਹੈ। 

ਪੜ੍ਹੋ ਇਹ ਵੀ ਖ਼ਬਰ -  ਅੰਨ੍ਹੇ ਕਤਲ ਦੀ ਗੁੱਥੀ ਸੁਲਝੀ: ਪ੍ਰੇਮਿਕਾ ਦੇ ਪਿਓ ਨੇ ਨੌਜਵਾਨ ਨੂੰ ਕਰੰਟ ਲਗਾ ਬਿਆਸ 'ਚ ਸੁੱਟੀ ਸੀ ਲਾਸ਼

ਮਿਲੀ ਜਾਣਕਾਰੀ ਅਨੁਸਾਰ ਸਾਲ 2006 ਵਿੱਚ ਇਨ੍ਹਾਂ ਦੋਹਾਂ ਮੁਲਜ਼ਮਾਂ ਨੇ ਆਪਣੇ 8 ਭਰਾਵਾਂ ਨਾਲ ਮਿਲ ਕੇ ਆਪਣੇ ਹੀ ਚਚੇਰੇ ਭਰਾ ਦਾ ਬੜੀ ਬੇਰਹਿਮੀ ਨਾਲ ਕਤਲ ਕਰ ਦਿੱਤਾ ਸੀ। ਮੁਲਜ਼ਮਾਂ ਨੇ ਇਹ ਕਤਲ ਪੈਸੇ ਦੇ ਲੈਣ-ਦੇਣ ਕਰਕੇ ਹੋਏ ਲੜਾਈ-ਝਗੜੇ ਦੇ ਕਰਕੇ ਕੀਤਾ ਸੀ, ਜਿਨ੍ਹਾਂ ਦੇ 6 ਸਾਥੀ ਪਹਿਲਾਂ ਹੀ ਪੁਲਸ ਹਿਰਾਸਤ ’ਚ ਸਨ ਅਤੇ ਹੁਣ ਇਨ੍ਹਾਂ ਦੀ ਭਾਲ ਵੀ ਕਰ ਲਈ ਗਈ ਹੈ।

ਪੜ੍ਹੋ ਇਹ ਵੀ ਖ਼ਬਰ - ਅੰਨ੍ਹੇ ਕਤਲ ਦੀ ਸੁਲਝੀ ਗੁੱਥੀ: ਵਿਦੇਸ਼ ਜਾਣ ਦਾ ਸੁਫ਼ਨਾ ਪੂਰਾ ਨਾ ਹੋਣ ’ਤੇ ਦੋਸਤ ਨਾਲ ਮਿਲ ਕੀਤਾ ਸੀ ਬਜ਼ੁਰਗ ਦਾ ਕਤਲ

 ਪੁਲਸ ਮੁਤਾਬਕ ਫੜੇ ਗਏ ਮੁਲਜ਼ਮਾਂ ਦਾ ਇੱਕ ਸਾਥੀ ਬਰੀ ਹੋ ਚੁੱਕਾ ਹੈ ਅਤੇ ਇਕ ਸਕਾ ਭਰਾ ਜੇਲ ’ਚ 20 ਸਾਲ ਦੀ ਕੈਦ ਕੱਟ ਰਿਹਾ ਹਾ। ਪੁਲਸ ਨੇ ਦੱਸਿਆ ਕਿ ਇਨ੍ਹਾਂ 5 ਭਰਾਵਾਂ ਦੇ ਨਾਲ ਇਨ੍ਹਾਂ ਦਾ ਪਿਤਾ ਵੀ ਇਸ ਕਤਲ ਵਿੱਚ ਸ਼ਾਮਲ ਸੀ, ਜਿਸ ਦੀ ਮੌਤ ਹੋ ਚੁੱਕੀ ਹੈ। 

ਪੜ੍ਹੋ ਇਹ ਵੀ ਖ਼ਬਰ - ਸਿੰਘੂ ਬਾਰਡਰ ਤੋਂ ਲੱਭਿਆ ਰਿਟਾਇਰਡ ਲੈਫਟੀਨੈਂਟ ਕਰਨਲ ਦਾ ਲਾਪਤਾ ਪੁੱਤ, ਕੈਪਟਨ ਨੇ ਦਿੱਤੇ ਸੀ ਭਾਲ ਕਰਨ ਦੇ ਸੰਦੇਸ਼

rajwinder kaur

This news is Content Editor rajwinder kaur