ਕਤਲ ਕੇਸ ’ਚੋਂ ਬਰੀ ਕਰਵਾਉਣ ਦਾ ਝਾਂਸਾ ਦੇ ਕੇ 3 ਲੱਖ ਰੁਪਏ ਦੀ ਮਾਰੀ ਠੱਗੀ

05/23/2022 8:24:13 PM

ਤਰਨਤਾਰਨ (ਰਾਜੂ) - ਥਾਣਾ ਸਦਰ ਤਰਨਤਾਰਨ ਦੀ ਪੁਲਸ ਨੇ ਕਤਲ ਕੇਸ ਵਿਚੋਂ ਬਰੀ ਕਰਵਾਉਣ ਦਾ ਝਾਂਸਾ ਦੇ ਕੇ 3 ਲੱਖ ਰੁਪਏ ਦੀ ਠੱਗੀ ਮਾਰਨ ਦੇ ਦੋਸ਼ ਹੇਠ ਇਕ ਵਿਅਕਤੀ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਪੁਲਸ ਨੂੰ ਦਰਜ ਕਰਵਾਏ ਬਿਆਨ ’ਚ ਜਗਤਾਰ ਸਿੰਘ ਪੁੱਤਰ ਪ੍ਰੀਤਮ ਸਿੰਘ ਵਾਸੀ ਨੌਰੰਗਾਬਾਦ ਨੇ ਦੱਸਿਆ ਕਿ ਉਸ ਦੇ ਮੁੰਡੇ ਜਸਪਾਲ ਸਿੰਘ ਖ਼ਿਲਾਫ਼ ਥਾਣਾ ਸਦਰ ਤਰਨਤਾਰਨ ’ਚ ਮੁਕੱਦਮਾ ਨੰਬਰ 103/20 ਜ਼ੇਰ ਧਾਰਾ 302/148/149/188 ਆਈ.ਪੀ.ਸੀ.ਅਧੀਨ ਕੇਸ ਦਰਜ ਹੈ। 

ਪੜ੍ਹੋ ਇਹ ਵੀ ਖ਼ਬਰ: ਅੰਮ੍ਰਿਤਸਰ ’ਚ ਰੂਹ ਕੰਬਾਊ ਵਾਰਦਾਤ: ਬੀਮੇ ਦੇ ਪੈਸੇ ਲੈਣ ਦੀ ਖ਼ਾਤਰ ਪਤਨੀ ਨੇ ਬੇਰਹਿਮੀ ਨਾਲ ਕੀਤਾ ਪਤੀ ਦਾ ਕਤਲ

ਉਸ ਨੇ ਦੱਸਿਆ ਕਿ ਉਸ ਦੇ ਮੁੰਡੇ ਨੂੰ ਬਰੀ ਕਰਵਾਉਣ ਦਾ ਝਾਂਸਾ ਦੇ ਕੇ ਹੈਪੀ ਮਸੀਹ ਉਰਫ ਚੇਅਰਮੈਨ ਪੁੱਤਰ ਕੇਵਲ ਮਸੀਹ ਵਾਸੀ ਕੁਆਰਟਰ ਹਾਊਸਿੰਗ ਬੋਰਡ, ਰਣਜੀਤ ਐਵੀਨਿਊ ਅੰਮ੍ਰਿਤਸਰ ਨੇ ਉਸ ਦੇ ਕੋਲੋਂ ਧੋਖੇ ਨਾਲ 3 ਲੱਖ ਰੁਪਏ ਵਸੂਲ ਕਰ ਲਏ। ਉਸ ਦੇ ਮੁੰਡੇ ਨੂੰ ਕੇਸ ਵਿਚੋਂ ਬਰੀ ਨਹੀਂ ਕਰਵਾਇਆ ਅਤੇ ਨਾ ਹੀ ਉਸ ਦੇ ਪੈਸੇ ਵਾਪਸ ਕੀਤੇ। ਇਸ ਦੀ ਸ਼ਿਕਾਇਤ ਉਸ ਨੇ ਪੁਲਸ ਨੂੰ ਕਰ ਦਿੱਤੀ। ਇਸ ਸਬੰਧੀ ਏ.ਐੱਸ.ਆਈ. ਸਰਬਜੀਤ ਸਿੰਘ ਨੇ ਦੱਸਿਆ ਕਿ ਮਾਮਲੇ ਦੀ ਜਾਂਚ ਉੱਚ ਅਧਿਕਾਰੀਆਂ ਵਲੋਂ ਕਰਨ ਉਪਰੰਤ ਉਕਤ ਵਿਅਕਤੀ ਖਿਲਾਫ ਮੁਕੱਦਮਾ ਨੰਬਰ 104 ਧਾਰਾ 420 ਆਈ.ਪੀ.ਸੀ. ਅਧੀਨ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।


rajwinder kaur

Content Editor

Related News