ਕਤਲ ਕੇਸ ’ਚ ਫ਼ਰਾਰ ਸਹਾਇਕ ਸਬ-ਇੰਸਪੈਕਟਰ ਪੁਲਸ ਵੱਲੋਂ ਗ੍ਰਿਫ਼ਤਾਰ

07/25/2021 5:43:25 PM

ਗੁਰਦਾਸਪੁਰ (ਸਰਬਜੀਤ): ਥਾਣਾ ਤਿੱਬੜ ਦੇ ਅਧੀਨ ਪੈਂਦੇ ਪਿੰਡ ਗੋਹਤ ਪੋਕਰ ’ਚ ਇਕ ਵਿਅਕਤੀ ਦੇ ਕਤਲ ਕੇਸ ’ਚ ਫ਼ਰਾਰ ਚੱਲ ਰਹੇ ਸਹਾਇਕ ਸਬ-ਇੰਸਪੈਕਟਰ ਨੂੰ ਅੱਜ ਪੁਲਸ ਵੱਲੋਂ ਗ੍ਰਿਫ਼ਤਾਰ ਕਰਨ ’ਚ ਸਫ਼ਲਤਾ ਪ੍ਰਾਪਤ ਕੀਤੀ ਗਈ।ਇਸ ਸਬੰਧੀ ਗੱਲਬਾਤ ਕਰਦਿਆਂ ਥਾਣਾ ਤਿੱਬੜ ਦੇ ਇੰਚਾਰਜ ਕੁਲਵੰਤ ਸਿੰਘ ਮਾਨ ਨੇ ਦੱਸਿਆ ਕਿ 1-7-21 ਨੂੰ ਪਿੰਡ ਗੋਹਤ ਪੋਕਰ ’ਚ ਮ੍ਰਿਤਕ ਸਤਨਾਮ ਸਿੰਘ ਪੁੱਤਰ ਪ੍ਰੀਤਮ ਸਿੰਘ ਆਪਣੇ ਘਰ ’ਚ ਕੰਮ ਕਰਵਾ ਰਿਹਾ ਸੀ ਅਤੇ ਕੁਝ ਮਲਬਾ ਘਰ ਦੇ ਬਾਹਰ ਲੱਗਾ ਹੋਇਆ ਸੀ। ਜਿਸ ਨੂੰ ਲੈ ਕੇ ਮ੍ਰਿਤਕ ਸਤਨਾਮ ਸਿੰਘ ਅਤੇ ਸਹਾਇਕ ਸਬ-ਇੰਸਪੈਕਟਰ ਲਖਵਿੰਦਰ ਸਿੰਘ ਪੁੱਤਰ ਮਲਕੀਤ ਸਿੰਘ ਵਾਸੀ ਗੋਹਤ ਪੋਕਰ ’ਚ ਝਗੜਾ ਹੋ ਗਿਆ। ਜਿਸ ਕਾਰਨ ਸਤਨਾਮ ਸਿੰਘ ਦੀ ਮੌਤ ਹੋ ਗਈ। ਜਿਸ ’ਤੇ ਮ੍ਰਿਤਕਾਂ ਦੇ ਪਰਿਵਾਰਿਕ ਮੈਂਬਰਾਂ ਦੇ ਬਿਆਨਾਂ ’ਤੇ ਮੁੱਖ ਦੋਸ਼ੀ ਸਹਾਇਕ ਸਬ-ਇੰਸਪੈਕਟਰ ਲਖਵਿੰਦਰ ਸਿੰਘ ਸਮੇਤ ਹੋਰਨਾਂ ਦੇ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਸੀ, ਪਰ ਮੁੱਖ ਦੋਸ਼ੀ ਪੁਲਸ ਅਧਿਕਾਰੀ ਲਖਵਿੰਦਰ ਸਿੰਘ ਫਰਾਰ ਚੱਲ ਰਹੇ ਸੀ, ਜਿਸ ਕਾਰਨ ਪਰਿਵਾਰਕ ਮੈਂਬਰਾਂ ’ਚ ਰੋਸ ਪਾਇਆ ਜਾ ਰਿਹਾ ਹੈ।ਪੁਲਸ ਅਧਿਕਾਰੀ ਨੇ ਦੱਸਿਆ ਕਿ ਕੱਲ੍ਹ ਗੁਰਦਾਸਪੁਰ-ਮੁਕੇਰੀਆਂ ਰੋਡ ’ਤੇ ਪੈਂਦੇ ਪੁੱਲ ਤਿੱਬੜੀ ਨੇੜਿਓਂ ਇਕ ਨਾਕੇ ਦੌਰਾਨ ਦੋਸ਼ੀ ਲਖਵਿੰਦਰ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਗਿਆ। ਜਿਸ ਨੂੰ ਮਾਨਯੋਗ ਅਦਾਲਤ ’ਚ ਪੇਸ਼ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਫਰਾਰ ਹੋਏ ਦੋਸ਼ੀਆਂ ਨੂੰ ਫੜਨ ਦੇ ਲਈ ਪੁਲਸ ਛਾਪੇਮਾਰੀ ਕਰ ਰਹੀ ਹੈ ਜਲਦੀ ਦੋਸ਼ੀਆਂ ਨੂੰ ਫੜ ਲਿਆ ਜਾਵੇਗਾ।


Shyna

Content Editor

Related News