ਪੁਲਸ ਨੇ 24 ਘੰਟਿਆਂ ''ਚ ਸੁਲਝਾਈ NRI ਦੇ ਕਤਲ ਦੀ ਗੁੱਥੀ, ''Love Triangle'' ਬਣਿਆ ਨੌਜਵਾਨ ਦੀ ਮੌਤ ਦਾ ਕਾਰਨ

Wednesday, Mar 06, 2024 - 01:28 AM (IST)

ਪੁਲਸ ਨੇ 24 ਘੰਟਿਆਂ ''ਚ ਸੁਲਝਾਈ NRI ਦੇ ਕਤਲ ਦੀ ਗੁੱਥੀ, ''Love Triangle'' ਬਣਿਆ ਨੌਜਵਾਨ ਦੀ ਮੌਤ ਦਾ ਕਾਰਨ

ਦੀਨਾਨਗਰ (ਹਰਜਿੰਦਰ ਸਿੰਘ ਗੋਰਾਇਆ)- ਬੀਤੇ ਦਿਨੀਂ ਨੈਸ਼ਨਲ ਹਾਈਵੇ ਦੇ ਪਿੰਡ ਪਰਮਾਨੰਦ ਨੇੜੇ ਇੱਕ ਐੱਨ.ਆਰ.ਆਈ. ਦੇ ਕਤਲ ਦਾ ਭੇਤ ਪੁਲਸ ਨੇ 24 ਘੰਟਿਆਂ ਵਿੱਚ ਹੀ ਸੁਲਝਾ ਲਿਆ ਹੈ। ਇਸ ਮੌਕੇ ਐੱਸ.ਐੱਸ.ਪੀ. ਪਠਾਨਕੋਟ ਦਲਜਿੰਦਰ ਸਿੰਘ ਢਿੱਲੋਂ ਨੇ ਪ੍ਰੈੱਸ ਕਾਨਫਰੰਸ ਦੌਰਾਨ ਖ਼ੁਲਾਸਾ ਕੀਤਾ ਕਿ ਕਿਵੇਂ ਇੱਕ ਐੱਨ.ਆਰ.ਆਈ. ਨੇ ਦੂਜੇ ਐੱਨ.ਆਰ.ਆਈ. ਦਾ ਕਤਲ ਕੀਤਾ ਤੇ ਫਿਰ ਉਹ ਮੌਕੇ ਤੋਂ ਫਰਾਰ ਹੋ ਗਿਆ।

ਪੁਲਸ ਨੇ 24 ਘੰਟਿਆਂ ਵਿੱਚ ਹੀ ਇਸ ਮਾਮਲੇ ਨੂੰ ਸੁਲਝਾ ਲਿਆ ਜਿਸ ਵਿੱਚ ਦੋਵਾਂ ਐੱਨ.ਆਰ.ਆਈ. ਨੌਜਵਾਨਾਂ ਦੇ ਇੱਕੋ ਕੁੜੀ ਨਾਲ ਪ੍ਰੇਮ ਸਬੰਧਾਂ ਦਾ ਮਾਮਲਾ ਸਾਹਮਣੇ ਆਇਆ ਹੈ। ਪੁਲਸ ਨੇ ਜਦੋਂ ਪੂਰੇ ਮਾਮਲੇ ਦੀ ਜਾਂਚ ਕੀਤੀ ਤਾਂ ਸਾਰਾ ਭੇਤ ਖੁੱਲ੍ਹ ਗਿਆ। ਪੁਲਸ ਨੇ ਇਹ ਮਾਮਲਾ ਸੁਲਝਾ ਲਿਆ ਜਿਸ ਕਾਰਨ ਪੁਲਸ ਨੇ ਦੋਸ਼ੀ ਐੱਨ.ਆਰ.ਆਈ. ਦੇ ਖਿਲਾਫ਼ ਮਾਮਲਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ, ਪਰ ਦੋਸ਼ੀ ਫਰਾਰ ਚੱਲ ਰਿਹਾ ਹੈ ਅਤੇ ਪੁਲਸ ਵੱਲੋਂ ਉਸ ਦੀ ਭਾਲ ਕੀਤੀ ਜਾ ਰਹੀ ਹੈ। 

ਇਹ ਵੀ ਪੜ੍ਹੋ- ਦਿੱਲੀ ਜਾਣ ਵਾਲਿਆਂ ਲਈ ਰਾਹਤ ਭਰੀ ਖ਼ਬਰ, ਖੁੱਲ੍ਹਣ ਲੱਗੇ ਹਰਿਆਣਾ ਪ੍ਰਸ਼ਾਸਨ ਵੱਲੋਂ ਬੰਦ ਕੀਤੇ ਰਾਹ (ਵੀਡੀਓ)

ਇਸ ਸੰਬੰਧੀ ਗੱਲਬਾਤ ਕਰਦਿਆਂ ਐੱਸ.ਐੱਸ.ਪੀ. ਪਠਾਨਕੋਟ ਨੇ ਦੱਸਿਆ ਕਿ ਦੋਵੇਂ ਪ੍ਰਵਾਸੀ ਭਾਰਤੀ ਇੱਕੋ ਕੁੜੀ ਨਾਲ ਪ੍ਰੇਮ ਸਬੰਧ ਰੱਖਦੇ ਸਨ ਅਤੇ ਕਤਲ ਵਾਲੀ ਰਾਤ ਦੋਵੇਂ ਕੁੜੀ ਨੂੰ ਮਿਲਣ ਗਏ ਸਨ। ਇਸ ਦੌਰਾਨ ਦੋਵਾਂ ਦਾ ਝਗੜਾ ਹੋ ਗਿਆ ਤੇ ਇਸੇ ਤਕਰਾਰ ਦੌਰਾਨ ਇਕ ਨੌਜਵਾਨ ਨੇ ਰਿਵਾਲਵਰ ਨਾਲ ਪਹਿਲਾਂ ਇਕ ਹਵਾਈ ਫਾਇਰ ਕੀਤਾ। ਇਸ ਤੋਂ ਬਾਅਦ ਉਸ ਨੇ ਦੁਬਾਰਾ ਗੋਲ਼ੀ ਚਲਾਈ, ਜੋ ਦੂਜੇ ਨੌਜਵਾਨ ਦੇ ਢਿੱਡ 'ਚ ਜਾ ਲੱਗੀ ਤੇ ਉਸ ਦੀ ਮੌਤ ਹੋ ਗਈ। ਵਾਰਦਾਤ ਸਮੇਂ ਦੋਵੇਂ ਦੋਵੇਂ ਨਸ਼ੇ ਦੀ ਹਾਲਤ ਵਿਚ ਸਨ। ਦੱਸਿਆ ਜਾ ਰਿਹਾ ਹੈ ਕਿ ਫਿਲਹਾਲ ਦੋਸ਼ੀ ਫਰਾਰ ਹੈ ਜਿਸ ਦੀ ਪੁਲਿਸ ਵੱਲੋਂ ਭਾਲ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ- ''ਤੁਹਾਡੇ ਘਰ ਮਾੜਾ ਟਾਈਮ ਆਉਣ ਵਾਲਾ ਹੈ, ਟਾਲਣ ਲਈ ਕਰਨਾ ਪਵੇਗਾ ਹਵਨ'', ਕਹਿ ਕੇ ਲੁੱਟ ਲਿਆ NRI ਪਰਿਵਾਰ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e


author

Harpreet SIngh

Content Editor

Related News