ਅਣਪਛਾਤਿਆਂ ਵਲੋਂ ਨੌਜਵਾਨ ਦਾ ਕਤਲ, ਮਾਪਿਆਂ ਦੀ ਪਹਿਲਾਂ ਹੀ ਹੋ ਚੁੱਕੀ ਸੀ ਮੌਤ
Monday, Oct 14, 2024 - 05:36 PM (IST)
ਬਟਾਲਾ (ਸਾਹਿਲ)- ਬੀਤੀ ਰਾਤ ਸ਼ਹਿਰ ਦੇ ਮਜ਼ਮਾਂ ਮੁਹੱਲੇ ਵਿਖੇ ਕੁਝ ਅਣਪਛਾਤਿਆਂ ਵਲੋਂ ਇਕ ਨੌਜਵਾਨ ਦਾ ਕਤਲ ਕਰ ਦਿੱਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀ.ਐੱਸ.ਪੀ (ਸਿਟੀ) ਸੰਜੀਵ ਕੁਮਾਰ ਨੇ ਦੱਸਿਆ ਕਿ ਸੰਨੀ ਸ਼ਰਮਾ ਪੁੱਤਰ ਜੋਗਿੰਦਰ ਪਾਲ ਵਾਸੀ ਮਜ਼ਮਾਂ ਮੁਹੱਲਾ ਬਟਾਲਾ ਜਿਸਦੇ ਮਾਤਾ-ਪਿਤਾ ਦੀ ਮੌਤ ਹੋ ਚੁੱਕੀ ਹੈ ਅਤੇ ਘਰ ਵਿਚ ਇਕੱਲਾ ਹੀ ਰਹਿੰਦਾ ਹੈ, ਦਾ ਬੀਤੀ ਰਾਤ ਕੁਝ ਅਣਪਛਾਤੇ ਵਿਅਕਤੀਆਂ ਨੇ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰ ਦਿੱਤਾ ਅਤੇ ਫਰਾਰ ਹੋ ਗਏ।
ਇਹ ਵੀ ਪੜ੍ਹੋ- ਭਲਕੇ ਸਵੇਰੇ 8 ਤੋਂ ਸ਼ਾਮ 4 ਵਜੇ ਤੱਕ ਪੈਣਗੀਆਂ ਵੋਟਾਂ
ਡੀ.ਐੱਸ.ਪੀ ਨੇ ਅੱਗੇ ਦੱਸਿਆ ਕਿ ਅਸੀਂ ਸੂਚਨਾ ਮਿਲਣ ਉਪਰੰਤ ਮੌਕੇ ’ਤੇ ਪਹੁੰਚ ਕੇ ਜਿਥੇ ਮ੍ਰਿਤਕ ਦੀ ਲਾਸ਼ ਨੂੰ ਕਬਜ਼ੇ ਵਿਚ ਲੈਂਦਿਆਂ ਪੋਸਟਮਾਰਟਮ ਲਈ ਸਿਵਲ ਹਸਪਤਾਲ ਬਟਾਲਾ ਵਿਖੇ ਭੇਜ ਦਿੱਤਾ ਹੈ ਜਲਦ ਕਥਿਤ ਦੋਸ਼ੀਆਂ ਨੂੰ ਗ੍ਰਿਫਤਾਰ ਕਰਕੇ ਸੀਖਾਂ ਪਿੱਛੇ ਬੰਦ ਕਰ ਦਿੱਤਾ ਜਾਵੇਗਾ।
ਇਹ ਵੀ ਪੜ੍ਹੋ- ਤਰਨਤਾਰਨ ਵਿਖੇ 252 ਪਿੰਡਾਂ 'ਚ ਹੋਵੇਗੀ ਪੰਚਾਇਤੀ ਚੋਣ, ਸਖ਼ਤ ਹਦਾਇਤਾਂ ਜਾਰੀ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8