ਭੇਤਭਰੀ ਹਾਲਤ ’ਚ ਨੌਜਵਾਨ ਦੀ ਮੌਤ
Monday, Oct 15, 2018 - 01:08 AM (IST)

ਬਟਾਲਾ, (ਮਠਾਰੂ)- ਅੱਜ ਬਟਾਲਾ ’ਚ ਭੇਤਭਰੀ ਹਾਲਤ ਵਿਚ ਇਕ ਨੌਜਵਾਨ ਦੀ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ।
ਇਸ ਸਬੰਧੀ ਸਿਵਲ ਹਸਪਤਾਲ ਬਟਾਲਾ ਵਿਚ ਮ੍ਰਿਤਕ ਨੌਜਵਾਨ ਦੀ ਪਤਨੀ ਸਰਬਜੀਤ ਕੌਰ ਨੇ ਦੱਸਿਆ ਕਿ ਮੇਰੇ ਪਤੀ ਬਿਸ਼ੰਬਰ ਦਾਸ ਪੁੱਤਰ ਬੂਟਾ ਸਿੰਘ ਵਾਸੀ ਪਿੰਡ ਜਾਹਦਪੁਰ ਸੇਖਵਾਂ ਨੂੰ ਅੱਜ ਦੁਪਹਿਰ ਸਮੇਂ ਪੇਟ ਵਿਚ ਦਰਦ ਮਹਿਸੂਸ ਹੋਈ ਅਤੇ ਉਸ ਦੀ ਅਚਾਨਕ ਤਬੀਅਤ ਵਿਗਡ਼ ਗਈ, ਜਿਸ ਨੂੰ ਅਸੀਂ ਤੁਰੰਤ ਸਿਵਲ ਹਸਪਤਾਲ ਬਟਾਲਾ ਇਲਾਜ ਲਈ ਲੈ ਕੇ ਪਹੁੰਚੇ ਪਰ ਡਾਕਟਰਾਂ ਨੇ ਬਿਸ਼ੰਬਰ ਦਾਸ ਨੂੰ ਚੈੱਕ ਕਰਨ ਤੋਂ ਬਾਅਦ ਮ੍ਰਿਤਕ ਐਲਾਨ ਕਰ ਦਿੱਤਾ। ਭੇਤਭਰੀ ਹਾਲਤ ਵਿਚ ਨੌਜਵਾਨ ਦੀ ਹੋਈ ਮੌਤ ਕਾਰਨ ਜਿਥੇ ਇਸ ਦੀ ਸੂਚਨਾ ਸਬੰਧਤ ਥਾਣਾ ਸਿਵਲ ਲਾਈਨ ਦੀ ਪੁਲਸ ਨੂੰ ਦਿੱਤੀ ਗਈ, ਉਥੇ ਨਾਲ ਹੀ ਡਾਕਟਰਾਂ ਨੇ ਲਾਸ਼ ਨੂੰ ਪੋਸਟਮਾਰਟਮ ਲਈ ਵੀ ਭੇਜ ਦਿੱਤਾ।