ਦਮਦਮੀ ਟਕਸਾਲ ਮਹਿਤਾ ਤੋਂ ਜੈਕਾਰਿਆਂ ਦੀ ਗੂੰਜ ’ਚ ਸਜਾਇਆ ਮਹਾਨ ਨਗਰ ਕੀਰਤਨ

Sunday, Jan 07, 2024 - 06:25 PM (IST)

ਚੌਕ ਮਹਿਤਾ (ਕੈਪਟਨ/ਪਾਲ)- ਸਰਬੰਸਦਾਨੀ ਸ੍ਰੀ ਗੁਰੂ ਗੋਬਿੰਦ ਸਿੰਘ ਸਾਹਿਬ ਜੀ ਦੇ ਅਵਤਾਰ ਪੁਰਬ ਨੂੰ ਸਮਰਪਿਤ ਸਾਲਾਨਾ ਮਹਾਨ ਨਗਰ ਕੀਰਤਨ ਦਮਦਮੀ ਟਕਸਾਲ ਦੇ ਮੁਖੀ ਅਤੇ ਸੰਤ ਸਮਾਜ ਦੇ ਪ੍ਰਧਾਨ ਸੰਤ ਗਿਆਨੀ ਹਰਨਾਮ ਸਿੰਘ ਖਾਲਸਾ ਦੀ ਯੋਗ ਅਗਵਾਈ ਵਿਚ ਅੱਜ ਟਕਸਾਲ ਦੇ ਹੈੱਡ ਕੁਆਰਟਰ ਗੁਰਦੁਆਰਾ ਗੁਰਦਰਸ਼ਨ ਪ੍ਰਕਾਸ਼ ਮਹਿਤਾ ਤੋਂ ਸਜਾਇਆ ਗਿਆ।

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਅਤੇ ਪੰਜ ਪਿਆਰਿਆਂ ਦੀ ਅਗਵਾਈ ਵਿਚ ਸਜੇ ਇਸ ਨਗਰ ਕੀਰਤਨ ਮੌਕੇ ਭਾਰੀ ਗਿਣਤੀ ’ਚ ਇਲਾਕੇ ਦੀਆਂ ਸੰਗਤਾਂ ਸ਼ਾਮਲ ਹੋਈਆਂ। ਜੈਕਾਰਿਆਂ ਦੀ ਗੂੰਜ ਵਿਚ ਫੁੱਲਾਂ ਨਾਲ ਸਜੇ ਪਾਲਕੀ ਸਾਹਿਬ ਦੇ ਅੱਗੇ ਟਕਸਾਲ ਦੇ ਸਿੰਘਾਂ ਨੇ ਗਤਕੇ ਦੇ ਜੌਹਰ ਵਿਖਾਏ ਅਤੇ ਪਿੱਛੇ ਸੰਗਤਾਂ ਦਾ ਵੱਡਾ ਵਹਾਅ ਸਤਿਨਾਮੁ ਵਾਹਿਗੁਰੂ ਦਾ ਜਾਪੁ ਕਰਦਾ ਦੇਖਿਆ ਗਿਆ। ਇਲਾਕੇ ਦੀਆਂ ਸੰਗਤਾਂ ਵਿਚ ਇੰਨੀ ਵੱਡੀ ਸ਼ਰਧਾ ਸੀ ਕਿ ਕੜਾਕੇ ਦੀ ਠੰਡ ਵਿਚ ਵੀ ਬੱਸਾਂ, ਟਰੱਕਾਂ, ਟਰੈਕਟਰਾਂ, ਕਾਰਾਂ ਅਤੇ ਆਪੋ ਆਪਣੇ ਮੋਟਰਸਾਈਕਲਾਂ ਸਮੇਤ ਸੰਗਤਾਂ ਸਵੇਰ ਤੋਂ ਹੀ ਇਥੇ ਪੁੱਜ ਗਈਆਂ।

ਇਹ ਵੀ ਪੜ੍ਹੋ : ਗ੍ਰੰਥੀ ਸਿੰਘਾਂ ਤੇ ਰਾਗੀ ਜਥਿਆਂ ਲਈ ਡਰੈਸ ਕੋਡ ਲਾਗੂ, SGPC ਨੇ ਜਾਰੀ ਕੀਤਾ ਆਦੇਸ਼

PunjabKesari

ਖਾਲਸਾ ਐਕਡਮੀ, ਖਾਲਸਾ ਹਸਪਤਾਲ ਅਤੇ ਖਾਲਸਾ ਕਾਲਜ ਮਹਿਤਾ ਦੇ ਕੋਲ ਪੁੱਜਣ ਤੇ ਸਟਾਫ ਵੱਲੋਂ ਫੁੱਲਾਂ ਦੀ ਵਰਖਾ ਕਰ ਕੇ ਪਾਲਕੀ ਸਾਹਿਬ ਦਾ ਨਿੱਘਾ ਸਵਾਗਤ ਕੀਤਾ ਗਿਆ। ਸ਼ਰਧਾਲੂਆ ਵੱਲੋਂ ਨਗਰ ਕੀਰਤਨ ਨਾਲ ਆਈਆਂ ਸੰਗਤਾਂ ਦੇ ਛਕਣ ਲਈ ਪੂਰੇ ਇਲਾਕੇ ਵਿਚ ਜਗ੍ਹਾ ਜਗ੍ਹਾ ’ਤੇ ਕਈ ਪ੍ਰਕਾਰ ਦੇ ਲੰਗਰ ਲਗਾਏ ਗਏ।

ਇਸ ਮੌਕੇ ਦਮਦਮੀ ਟਕਸਾਲ ਦੇ ਮੁੱਖ ਬੁਲਾਰੇ ਸੁਖਦੇਵ ਸਿੰਘ, ਗਿਆਨੀ ਸਾਹਿਬ ਸਿੰਘ, ਜਥੇ. ਬਾਬਾ ਅਜੀਤ ਸਿੰਘ ਤਰਨਾਦਲ, ਬਾਬਾ ਬੋਹੜ ਸਿੰਘ, ਸਰਪੰਚ ਕਸ਼ਮੀਰ ਸਿੰਘ ਕਾਲਾ, ਹਰਸ਼ਦੀਪ ਸਿੰਘ ਰੰਧਾਵਾ ਤੇ ਡਾ. ਅਵਤਾਰ ਸਿੰਘ ਬੁੱਟਰ (ਦੋਵੇਂ ਮੈਂਬਰ ਚੀਫ ਖਾਲਸਾ ਦੀਵਾਨ), ਪ੍ਰਿੰ. ਗੁਰਦੀਪ ਸਿੰਘ ਜਲਾਲ, ਪ੍ਰਿੰਸ. ਮੈਡਮ ਸੁਖਮੀਤ ਕੌਰ, ਮੈਡਮ ਪ੍ਰਵੀਨ ਕੌਰ, ਹਰਗੋਪਾਲ ਸਿੰਘ ਰੰਧਾਵਾ, ਜਥੇ. ਨਸੀਬ ਸਿੰਘ ਤੇ ਭਾਈ ਜਰਨੈਲ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ।

ਇਹ ਵੀ ਪੜ੍ਹੋ : ਠੰਡ 'ਤੇ ਭਾਰੀ ਆਸਥਾ! ਧੁੰਦ 'ਚ ਘਿਰੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸੰਗਤਾਂ ਦਾ ਭਾਰੀ ਇਕੱਠ, ਮਨਮੋਹਕ ਤਸਵੀਰਾਂ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


 


Shivani Bassan

Content Editor

Related News