ਬੇਅਦਬੀ ਦੇ ਮਾਮਲਿਆਂ ਨੂੰ ਰੋਕਣ ਲਈ ਸਖ਼ਤ ਕਾਨੂੰਨ ਦੀ ਮੰਗ ਸਬੰਧੀ ਨਗਰ ਕੀਰਤਨ ’ਚ ਵੱਧ ਤੋਂ ਵੱਧ ਸ਼ਮੂਲੀਅਤ ਕਰੇ ਸੰਗਤ: ਜਥੇ. ਗੜਗੱਜ
Sunday, Jan 04, 2026 - 02:55 PM (IST)
ਅੰਮ੍ਰਿਤਸਰ (ਸਰਬਜੀਤ)- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਸਮੂਹ ਸਿੱਖ ਸੰਗਤਾਂ ਤੇ ਸੰਸਥਾਵਾਂ ਨੂੰ ਅਪੀਲ ਕੀਤੀ ਕਿ ਬੀਤੇ ਲੰਬੇ ਸਮੇਂ ਤੋਂ ਸਮਾਣਾ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੇ ਮਾਮਲਿਆਂ ਨੂੰ ਠੱਲ੍ਹਣ ਲਈ ਸਖ਼ਤ ਕਾਨੂੰਨ ਦੀ ਮੰਗ ਨੂੰ ਲੈ ਕੇ ਸੰਘਰਸ਼ ਕਰ ਰਹੇ ਗੁਰਜੀਤ ਸਿੰਘ ਵੱਲੋਂ ਸੰਗਤਾਂ ਦੇ ਸਹਿਯੋਗ ਨਾਲ ਇਸ ਮਾਮਲੇ ਸਬੰਧੀ ਸੱਚਖੰਡ ਸ੍ਰੀ ਦਰਬਾਰ ਸਾਹਿਬ ਤੱਕ ਲਿਆਂਦੇ ਜਾ ਰਹੇ ਨਗਰ ਕੀਰਤਨ ’ਚ ਵੱਧ ਤੋਂ ਵੱਧ ਸ਼ਮੂਲੀਅਤ ਤੇ ਸਹਿਯੋਗ ਕੀਤਾ ਜਾਵੇ।
ਇਹ ਵੀ ਪੜ੍ਹੋ- ਬਟਾਲਾ ਨਿਗਮ ਦਾ ਸੈਨੀਟਰੀ ਅਫ਼ਸਰ 4 ਘੰਟੇ ਅੰਦਰ ਮੁਅੱਤਲ, ਜਾਣੋ ਕੀ ਰਹੀ ਵਜ੍ਹਾ
ਜਥੇ. ਗੜਗੱਜ ਨੇ ਕਿਹਾ ਕਿ ਦੇਸ਼ ਦੇ ਕਾਨੂੰਨ ’ਚ ਹਰ ਧਰਮ ਦੇ ਗ੍ਰੰਥਾਂ ਦੇ ਮਾਣ-ਸਤਿਕਾਰ ਨੂੰ ਕਾਇਮ ਰੱਖਣ ਲਈ ਸਰਕਾਰ ਨੂੰ ਸਖ਼ਤ ਕਾਨੂੰਨ ਦੀ ਵਿਵਸਥਾ ਕਰਨੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਪਿਛਲੇ ਕਈ ਸਾਲਾਂ ਤੋਂ ਖਿੱਤੇ ਅੰਦਰ ਸ਼ਰਾਰਤੀ ਅਨਸਰਾਂ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੇ ਮਾਮਲੇ ਲਗਾਤਾਰ ਸਾਹਮਣੇ ਆ ਰਹੇ ਹਨ ਪਰ ਸਰਕਾਰਾਂ ਇਨ੍ਹਾਂ ਨੂੰ ਠੱਲ੍ਹਣ ਅਤੇ ਸਿੱਖ ਸੰਗਤਾਂ ਨੂੰ ਇਨਸਾਫ਼ ਦੇਣ ’ਚ ਨਾਕਾਮ ਸਾਬਿਤ ਹੋਈਆਂ ਹਨ।
ਇਹ ਵੀ ਪੜ੍ਹੋ- ਪੰਜਾਬੀ ਨਾ ਬੋਲਣ ਵਾਲੇ ਡਾਕਘਰ ਦੇ ਕਰਮਚਾਰੀ ਦਾ ਤਬਾਦਲਾ
ਉਨ੍ਹਾਂ ਕਿਹਾ ਕਿ ਅਕਸਰ ਪੁਲਸ ਵੱਲੋਂ ਦੋਸ਼ੀਆਂ ਨੂੰ ਜਾਂ ਤਾਂ ਮਾਨਸਿਕ ਹਾਲਤ ਠੀਕ ਨਾ ਹੋਣ ਦਾ ਬਹਾਨਾ ਬਣਾ ਕੇ ਜਾਂ ਕਿਸੇ ਹੋਰ ਅਜਿਹੇ ਢੰਗ ਨਾਲ ਕੁਝ ਚਿਰ ਪਿੱਛੋਂ ਹੀ ਛੱਡ ਦਿੱਤਾ ਜਾਂਦਾ ਹੈ, ਜਾਂ ਫਿਰ ਪੁਲਸ ਦੋਸ਼ੀਆਂ ਨੂੰ ਸਾਹਮਣੇ ਹੀ ਨਹੀਂ ਲਿਆਉਂਦੀ, ਜਿਸ ਨਾਲ ਸਿੱਖ ਸੰਗਤਾਂ ਨੂੰ ਇਨਸਾਫ਼ ਨਹੀਂ ਮਿਲਦਾ ਤੇ ਉਨ੍ਹਾਂ ਦੇ ਮਨਾਂ ’ਚ ਵਿਰੋਧ ਦੀ ਭਾਵਨਾ ਪੈਦਾ ਹੁੰਦੀ ਹੈ। ਉਨ੍ਹਾਂ ਕਿਹਾ ਕਿ ਆਉਣ ਵਾਲੇ ਸਮੇਂ ’ਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੇ ਮਾਮਲਿਆਂ ਸਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਬੀਤੇ ਸਮੇਂ ਹੋਈ ਇਕੱਤਰਤਾ ਦੀ ਲੜੀ ’ਚ ਅਗਲੀ ਵਿਚਾਰ ਚਰਚਾ ਜਲਦ ਹੀ ਕੀਤੀ ਜਾਵੇਗੀ ਤਾਂ ਜੋ ਬੇਅਦਬੀਆਂ ਠੱਲ੍ਹਣ ਲਈ ਸਮੁੱਚੀ ਸਿੱਖ ਕੌਮ ਨੂੰ ਇਕਜੁੱਟ ਕਰਕੇ ਠੋਸ ਨੀਤੀ ਨਾਲ ਹੱਲ ਕੀਤਾ ਜਾ ਸਕੇ।
ਇਹ ਵੀ ਪੜ੍ਹੋ- ਨਵੇਂ ਸਾਲ ਨੇ ਬਦਲ ਦਿੱਤੀ ਗੁਰਦਾਸਪੁਰ ਦੇ ਵਿਅਕਤੀ ਦੀ ਕਿਸਮਤ, ਰਾਤੋ-ਰਾਤ ਬਣ ਗਿਆ ਕਰੋੜਪਤੀ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
