ਗੁ. ਬੀੜ ਬਾਬਾ ਬੁੱਢਾ ਸਾਹਿਬ ਜੀ ਤੋਂ ਵਿਸ਼ਾਲ ਨਗਰ ਕੀਰਤਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਨਿਕਲਿਆ

Saturday, Oct 05, 2024 - 11:29 AM (IST)

ਝਬਾਲ (ਨਰਿੰਦਰ)- ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਜੀ ਦੇ ਪਹਿਲੇ ਹੈਡ ਗ੍ਰੰਥੀ ਮਹਾਨ ਬ੍ਰਹਮ ਗਿਆਨੀ ਧੰਨ ਧੰਨ ਬਾਬਾ ਬੁੱਢਾ ਸਾਹਿਬ ਜੀ ਦੇ ਤਪ ਅਸਥਾਨ ਗੁਰਦੁਆਰਾ ਬੀੜ ਬਾਬਾ ਬੁੱਢਾ ਜੀ ਵਿਖੇ ਪੰਜਵੇਂ ਪਾਤਿਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਮਹਿਲ ਸਤਿਕਾਰਯੋਗ ਮਾਤਾ ਗੰਗਾ ਜੀ ਨੂੰ ਪੁੱਤਰ ਪ੍ਰਾਪਤੀ ਲਈ ਵਰ ਦੇਣ ਦੀ ਖੁਸ਼ੀ ਵਿਚ ਹਰ ਸਾਲ ਦੀ ਤਰ੍ਹਾਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅਗਵਾਈ ਹੇਠ ਪ੍ਰਬੰਧਕਾਂ ਵਲੋਂ ਇਲਾਕੇ ਦੀਆਂ ਸੰਗਤਾਂ ਦੇ ਸਹਿਯੋਗ ਸਦਕਾ ਮਨਾਇਆ ਜਾ ਰਿਹਾ ਸਲਾਨਾ ਜੋੜ ਮੇਲੇ 'ਤੇ ਅੱਜ ਵਿਸ਼ਾਲ ਨਗਰ ਕੀਰਤਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਪੰਜ ਪਿਆਰਿਆਂ ਦੀ ਅਗਵਾਈ ਵਿੱਚ ਕੱਢਿਆ ਗਿਆ।

ਇਹ ਵੀ ਪੜ੍ਹੋ- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਸਿਹਤ ਨਾਲ ਜੁੜੀ ਅਪਡੇਟ

ਜਿਸ ਦੇ ਆਰੰਭ ਦੀ ਅਰਦਾਸ ਹੈੱਡ ਗ੍ਰੰਥੀ ਗਿਆਨੀ ਨਿਸ਼ਾਨ ਸਿੰਘ ਗੰਡੀਵਿੰਡ ਨੇ ਕੀਤੀ। ਉਪਰੰਤ ਪੰਜਾਬ ਪੁਲਸ ਦੀ ਅਗਵਾਈ ਵਿੱਚ ਪੰਜਾਬ ਪੁਲਸ ਦੇ ਜਵਾਨਾ ਵਲੋਂ ਡੀ. ਐੱਸ. ਪੀ. ਸਰਬਜੀਤ ਸਿੰਘ ਦੀ ਅਗਵਾਈ ਵਿੱਚ ਸਲਾਮੀ ਦਿੱਤੀ ਗਈ। ਇਸ ਸਮੇਂ ਅੰਤ੍ਰਿੰਗ ਕਮੇਟੀ ਮੈਂਬਰ ਖੁਸ਼ਵਿੰਦਰ ਸਿੰਘ ਭਾਟੀਆ, ਸ਼੍ਰੋਮਣੀ ਕਮੇਟੀ ਦੇ ਮੈਂਬਰ ਭਾਈ ਮਨਜੀਤ ਸਿੰਘ ਭੂਰਾ ਕੋਹਨਾ ਤੇ ਮੈਨੇਜ਼ਰ ਸਰਬਦਿਆਲ ਸਿੰਘ ਨੇ ਸੰਤਾਂ ਮਹਾਂਪੁਰਸ਼ਾਂ ਤੇ ਹੋਰ ਪੁੱਜੇ ਪ੍ਰਮੁੱਖ ਆਗੂਆਂ ਨੂੰ ਸਨਮਾਨਤ ਕੀਤਾ।

ਇਹ ਵੀ ਪੜ੍ਹੋ- ਸੜਕ ਹਾਦਸੇ ਪੁਆਏ ਵੈਣ, ਦੋ ਧੀਆਂ ਦੇ ਸਿਰ ਤੋਂ ਉੱਠਿਆ ਮਾਂ ਦਾ ਸਾਇਆ

ਇਸ ਉਪਰੰਤ ਰਵਾਨਾ ਹੋਏ ਵਿਸ਼ਾਲ ਨਗਰ ਕੀਰਤਨ ਦੇ ਅੱਗੇ ਵੱਖ-ਵੱਖ ਸਕੂਲਾਂ ਦੇ ਸੁੰਦਰ ਡਰੈਸ ਸਜਾਏ ਬੱਚੇ ਵਿਸ਼ੇਸ਼ ਖਿੱਚ ਦਾ ਕੇਂਦਰ ਰਹੇ। ਇਸ ਮੌਕੇ ਤੋਂ ਸ਼੍ਰੋਮਣੀ ਕਮੇਟੀ ਦੇ ਮੈਂਬਰ ਭਾਈ ਮਨਜੀਤ ਸਿੰਘ ਭੂਰਾ ਕੋਹਨਾ, ਪ੍ਰਧਾਨ ਕੰਵਰ ਚੜਤ ਸਿੱਖ ਸਟੂਡੈਂਟਸ ਫੈਡਰੇਸ਼ਨ, ਮੈਨੇਜਰ ਸਰਬਦਿਆਲ ਸਿੰਘ, ਮੇਲਾ ਇੰਚਾਰਜ ਮੀਤ ਸਕੱਤਰ ਗੁਰਨਾਮ ਸਿੰਘ ਕੋਟ, ਚੀਫ ਜਗਜੀਤ ਸਿੰਘ ਬੁੱਟਰ, ਗੁਰਦੁਆਰਾ ਇੰਸਪੇਕਟਰ ਤਲਵਿੰਦਰ ਸਿੰਘ ਰੈਸੀਆਨਾ, ਇੰਦਰਪ੍ਰੀਤ ਸਿੰਘ ਝਬਾਲ , ਸ਼੍ਰੋਮਣੀ ਕਮੇਟੀ ਮੈਂਬਰ ਖੁਸ਼ਵਿੰਦਰ ਸਿੰਘ ਭਾਟੀਆ ਤੋਂ ਇਲਾਵਾ ਵੱਡੀ ਗਿਣਤੀ 'ਚ ਸ਼੍ਰੋਮਣੀ ਕਮੇਟੀ ਦੇ ਮੁਲਾਜ਼ਮ, ਪ੍ਰਮੁੱਖ ਸ਼ਖਸੀਅਤਾਂ ਤੇ ਸੰਗਤਾਂ ਹਾਜ਼ਰ ਹੋਈਆਂ। ਇਸ ਦੌਰਾਨ ਸੰਗਤ ਨੇ ਨਗਰ ਕੀਰਤਨ ਦਾ ਜ਼ੋਰਦਾਰ ਸਤਿਕਾਰ ਸਹਿਤ ਸੁਆਗਤ ਕਰਦਿਆਂ ਨਗਰ ਕੀਰਤਨ 'ਚ ਹਾਜ਼ਰ ਸੰਗਤ ਨੂੰ ਲੰਗਰ, ਚਾਹ-ਪਕੌੜੇ ਤੇ ਠੰਡੇ ਜਲ ਵਰਤਾਏ। ਪ੍ਰਬੰਧਕਾਂ ਵੱਲੋਂ ਨਗਰ ਕੀਰਤਨ 'ਚ ਸ਼ਾਮਲ ਸੰਗਤਾਂ ਦਾ ਸੁਆਗਤ ਕਰਦਿਆਂ ਪੰਜ ਪਿਆਰਿਆਂ ਨੂੰ ਸਨਮਾਨਤ ਕੀਤਾ। ਇਸ ਸਮੇਂ ਡੀ. ਐੱਸ. ਪੀ. ਕਮਲਮੀਤ ਸਿੰਘ ਅਤੇ ਇੰਸਪੈਕਟਰ ਪ੍ਰਮਜੀਤ ਸਿੰਘ ਵਿਰਦੀ ਦੀ ਅਗਵਾਈ ਵਿੱਚ ਸਖ਼ਤ ਸੁਰਖਿਆ ਪ੍ਰਬੰਧ ਕੀਤੇ ਗਏ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


Shivani Bassan

Content Editor

Related News