ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਪਠਾਨਕੋਟ ''ਚ ਸਜਾਇਆ ਗਿਆ ਨਗਰ ਕੀਰਤਨ

Monday, Feb 10, 2025 - 04:31 PM (IST)

ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਪਠਾਨਕੋਟ ''ਚ ਸਜਾਇਆ ਗਿਆ ਨਗਰ ਕੀਰਤਨ

ਪਠਾਨਕੋਟ (ਧਰਮਿੰਦਰ)- ਸ਼੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 648ਵੇਂ ਜਨਮ ਦਿਹਾੜੇ ਮੌਕੇ ਸ਼ਹਿਰ ਵਿਖੇ ਨਗਰ ਕੀਰਤਨ ਕੱਢਿਆ ਗਿਆ। ਜਿਸ ਵਿਚ ਕੈਬਨਿਟ ਮੰਤਰੀ ਲਾਲਚੰਦ ਕਟਾਰੁਚਕ ਨੇ ਸ਼ਿਰਕਤ ਕੀਤੀ ਅਤੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ।  ਇਹ ਨਗਰ ਕੀਰਤਨ ਡੇਰਾ ਸ਼੍ਰੀ ਜਗਤਗਿਰੀ ਤੋਂ ਸ਼ੁਰੂ ਸ਼ਹਿਰ ਦੇ ਵੱਖ-ਵੱਖ ਬਾਜ਼ਾਰਾਂ ਵਿਚੋਂ ਹੁੰਦੇ ਹੋਏ ਐੱਸ. ਡੀ. ਸਕੂਲ ਵਿਖੇ ਖ਼ਤਮ ਹੋਇਆ ਅਤੇ ਬਾਜ਼ਾਰਾਂ ਵਿਚ ਸੰਗਤ ਵੱਲੋਂ ਇਸ ਨਗਰ ਕੀਰਤਨ ਦਾ ਫੁੱਲਾਂ ਦੀ ਵਰਖਾ ਕਰਕੇ ਸਵਾਗਤ ਕੀਤਾ। 

PunjabKesari

ਇਹ ਵੀ ਪੜ੍ਹੋ : ਵੱਡੀ ਖ਼ਬਰ: ਪ੍ਰਕਾਸ਼ ਪੁਰਬ ਤੋਂ ਪਹਿਲਾਂ ਪੰਜਾਬ ਦੇ ਇਸ ਇਲਾਕੇ 'ਚ ਹੋਈ ਬੇਅਦਬੀ

ਇਸ ਮੌਕੇ ਪੱਤਰਕਾਰਾਂ ਨਾਲ ਗੱਲ ਕਰਦੇ ਹੋਏ ਕੈਬਨਿਟ ਮੰਤਰੀ ਨੇ ਕਿਹਾ ਕਿ 12 ਫਰਵਰੀ ਸ਼੍ਰੀ ਗੁਰੂ ਰਵਿਦਾਸ ਮਹਾਰਾਜ ਦਾ ਪ੍ਰਕਾਸ਼ ਉਤਸਵ ਮਨਾਇਆ ਜਾ ਰਿਹਾ ਹੈ, ਜਿਸ ਦੇ ਚਲਦਿਆਂ ਅੱਜ ਸ਼ਹਿਰ ਵਿਖੇ ਨਗਰ ਕੀਰਤਨ ਕੱਢਿਆ ਗਿਆ ਹੈ। ਜਿਸ ਵਿਚ ਨਾ ਸਿਰਫ਼ ਪਠਾਨਕੋਟ ਸਗੋਂ ਹਿਮਾਚਲ ਅਤੇ ਜੰਮੂ-ਕਸ਼ਮੀਰ ਤੋਂ ਵੱਡੀ ਗਿਣਤੀ ਵਿਚ ਸੰਗਤ ਪਹੁੰਚੀ ਹੈ। ਉਨ੍ਹਾਂ ਦੱਸਿਆ ਕਿ ਅੱਜ ਜਿੱਥੇ ਨਗਰ ਕੀਰਤਨ ਕੱਢਿਆ ਗਿਆ ਹੈ, ਉਥੇ ਹੀ 12 ਫਰਵਰੀ ਨੂੰ ਡੇਰਾ ਸ਼੍ਰੀ ਜਗਤਗਿਰੀ ਵਿਖੇ ਗੁਰੂ ਜੀ ਦਾ ਪ੍ਰਕਾਸ਼ ਪਰਵ ਬਹੁਤ ਹੀ ਧੂਮਧਾਮ ਨਾਲ ਮਨਾਇਆ ਜਾਵੇਗਾ। 

PunjabKesari

PunjabKesari
ਇਹ ਵੀ ਪੜ੍ਹੋ : ਪੰਜਾਬ 'ਚ 2 ਦਿਨ ਬੰਦ ਰਹਿਣਗੇ ਠੇਕੇ, ਨਹੀਂ ਮਿਲੇਗੀ ਸ਼ਰਾਬ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e 


author

shivani attri

Content Editor

Related News