ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਸਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸਜਾਇਆ ਨਗਰ ਕੀਰਤਨ

01/27/2024 5:42:08 PM

ਅੰਮ੍ਰਿਤਸਰ (ਦੀਪਕ ਸ਼ਰਮਾ)- ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਸਬੰਧੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਧਾਰਮਿਕ ਸਭਾ-ਸੁਸਾਇਟੀਆਂ ਤੇ ਸੰਗਤਾਂ ਦੇ ਸਹਿਯੋਗ ਨਾਲ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਨਗਰ ਕੀਰਤਨ ਸਜਾਇਆ ਗਿਆ। ਨਗਰ ਕੀਰਤਨ ਦੀ ਆਰੰਭਤਾ ਤੋਂ ਪਹਿਲਾਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਪੰਜ ਪਿਆਰੇ ਸਾਹਿਬਾਨ ਤੇ ਨਿਸ਼ਾਨਚੀ ਸਿੰਘਾਂ ਨੂੰ ਸਿਰੋਪਾਓ ਦੇ ਕੇ ਨਿਵਾਜਿਆ।

ਇਹ ਵੀ ਪੜ੍ਹੋ : ਵੱਡੀ ਖ਼ਬਰ: ਦੁਰਗਿਆਣਾ ਮੰਦਰ ਨੂੰ ਫਿਰ ਤੋਂ ਬੰਬ ਨਾਲ ਉਡਾਉਣ ਦੀ ਆਈ ਧਮਕੀ

ਆਰੰਭਤਾ ਸਮੇਂ ਅਰਦਾਸ ਉਪਰੰਤ ਗਿਆਨੀ ਰਘਬੀਰ ਸਿੰਘ ਨੇ ਸ੍ਰੀ ਗੁਰੂਗ੍ਰੰਥ ਸਾਹਿਬ ਜੀ ਦਾ ਪਾਵਨ ਸਰੂਪ ਪਾਲਕੀ ਸਾਹਿਬ ਵਿਚ ਸੁਸ਼ੋਭਿਤ ਕੀਤਾ ਅਤੇ ਨਗਰ ਕੀਰਤਨ ਦੌਰਾਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਤਾਬਿਆ ਬੈਠ ਚੌਰ ਸਾਹਿਬ ਦੀ ਸੇਵਾ ਵੀ ਨਿਭਾਈ। ਨਗਰ ਕੀਰਤਨ ਦੌਰਾਨ ਸ਼੍ਰੋਮਣੀ ਕਮੇਟੀ ਮੈਂਬਰ ਸਾਹਿਬਾਨ, ਧਾਰਮਿਕ ਸਭਾ-ਸੁਸਾਇਟੀਆਂ ਦੇ ਨੁਮਾਇੰਦੇ ਤੇ ਨਿਹੰਗ ਸਿੰਘ ਵੀ ਵੱਡੀ ਗਿਣਤੀ ਵਿਚ ਮੌਜੂਦ ਸਨ।

ਇਹ ਵੀ ਪੜ੍ਹੋ : ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਮਨਾਇਆ ਜਾ ਰਿਹਾ ਸ਼ਹੀਦ ਬਾਬਾ ਦੀਪ ਸਿੰਘ ਜੀ ਦਾ ਜਨਮ ਦਿਹਾੜਾ

ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਆਰੰਭ ਹੋਏ ਨਗਰ ਕੀਰਤਨ ਦਾ ਪਲਾਜ਼ਾ ਘੰਟਾ ਘਰ, ਜ਼ਲ੍ਹਿਆਂਵਾਲਾ ਬਾਗ, ਲੱਕੜ ਮੰਡੀ ਬਜ਼ਾਰ, ਸੁਲਤਾਨਵਿੰਡ ਗੇਟ, ਪਾਣੀ ਵਾਲੀ ਟੈਂਕੀ, ਸਵਰਨ ਹਾਊਸ, ਗੋਲਡਨ ਕਲਾਥ ਮਾਰਕੀਟ, ਸੁਲਤਾਨਵਿੰਡ ਰੋਡ, ਤੇਜ ਨਗਰ ਚੌਕ, ਬਜ਼ਾਰ ਸ਼ਹੀਦ ਊਧਮ ਸਿੰਘ ਨਗਰ, ਬਜ਼ਾਰ ਕੋਟ ਮਾਹਣਾ ਸਿੰਘ ਅਤੇਤਰਨ ਤਾਰਨ ਰੋਡ ਆਦਿ ਥਾਵਾਂ ’ਤੇ ਸੰਗਤ ਨੇ ਭਰਵਾਂ ਸਵਾਗਤ ਕਰਦਿਆਂ ਸਤਿਕਾਰ ਭੇਟ ਕੀਤਾ। ਨਗਰ ਕੀਰਤਨ ਵਿਚ ਜਿਥੇ ਗਤਕਾ ਤੇ ਬੈਂਡ ਪਾਰਟੀਆਂ ਨੇ ਭਰਵੀਂ ਸ਼ਮੂਲੀਅਤ ਕੀਤੀ, ਉਥੇ ਹੀ ਵੱਖ-ਵੱਖ ਪੜਾਵਾਂ ’ਤੇ ਸੰਗਤਾਂ ਵੱਲੋਂ ਕਈ ਪ੍ਰਕਾਰ ਦੇ ਲੰਗਰ ਲਗਾਏ ਗਏ ਸਨ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

Shivani Bassan

This news is Content Editor Shivani Bassan