ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਸਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸਜਾਇਆ ਨਗਰ ਕੀਰਤਨ
Monday, Jan 26, 2026 - 04:53 PM (IST)
ਅੰਮ੍ਰਿਤਸਰ(ਸਰਬਜੀਤ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਸਬੰਧੀ ਧਾਰਮਿਕ ਸਭਾ-ਸੁਸਾਇਟੀਆਂ ਤੇ ਸੰਗਤਾਂ ਦੇ ਸਹਿਯੋਗ ਨਾਲ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਗੁਰਦੁਆਰਾ ਸ਼ਹੀਦ ਗੰਜ ਸਾਹਿਬ ਤੱਕ ਨਗਰ ਕੀਰਤਨ ਸਜਾਇਆ ਗਿਆ। ਨਗਰ ਕੀਰਤਨ ਦੀ ਆਰੰਭਤਾ ਤੋਂ ਪਹਿਲਾਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਵਧੀਕ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਅਮਰਜੀਤ ਸਿੰਘ ਨੇ ਪੰਜ ਪਿਆਰੇ ਸਾਹਿਬਾਨ ਤੇ ਨਿਸ਼ਾਨਚੀ ਸਿੰਘਾਂ ਨੂੰ ਸਿਰੋਪਾਓ ਦੇ ਕੇ ਨਿਵਾਜਿਆ। ਅਰਦਾਸ ਉਪਰੰਤ ਗਿਆਨੀ ਅਮਰਜੀਤ ਸਿੰਘ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਾਵਨ ਸਰੂਪ ਪਾਲਕੀ ਸਾਹਿਬ ਵਿਚ ਸੁਸ਼ੋਭਿਤ ਕੀਤਾ ਅਤੇ ਨਗਰ ਕੀਰਤਨ ਦੌਰਾਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਤਾਬਿਆ ਬੈਠ ਚੌਰ ਸਾਹਿਬ ਦੀ ਸੇਵਾ ਨਿਭਾਈ।
ਇਹ ਵੀ ਪੜ੍ਹੋ- PUNJAB ਦੇ ਸਾਰੇ ਸਕੂਲਾਂ ‘ਚ ਭਲਕੇ ਛੁੱਟੀ ਦਾ ਐਲਾਨ

ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਆਰੰਭ ਹੋਏ ਨਗਰ ਕੀਰਤਨ ਦਾ ਪਲਾਜ਼ਾ ਘੰਟਾ ਘਰ, ਜ਼ਲ੍ਹਿਆਂ ਵਾਲਾ ਬਾਗ, ਚੌਂਕ ਘਿਓ ਮੰਡੀ, ਪਾਣੀ ਵਾਲੀ ਟੈਂਕੀ, ਸਵਰਨ ਹਾਊਸ, ਸੁਲਤਾਨਵਿੰਡ ਰੋਡ, 100 ਫੁੱਟੀ ਰੋਡ ਤੋਂ ਤੇਜ ਨਗਰ ਚੌਕ, ਸ਼ਹੀਦ ਊਧਮ ਸਿੰਘ ਨਗਰ, ਕੋਟ ਮਾਹਣਾ ਸਿੰਘ ਤਰਨ ਤਾਰਨ ਰੋਡ, ਥਾਵਾਂ ’ਤੇ ਸੰਗਤ ਨੇ ਭਰਵਾਂ ਸਵਾਗਤ ਕਰਦਿਆਂ ਸਤਿਕਾਰ ਭੇਟ ਕੀਤਾ। ਨਗਰ ਕੀਰਤਨ ਵਿਚ ਨਿਹੰਗ ਸਿੰਘ ਜਥੇਬੰਦੀਆਂ ਘੋੜੇ, ਊਠ ਅਤੇ ਹਾਥੀ ਸਮੇਤ ਜਾਹੋ-ਜਲਾਲ ਨਾਲ ਸ਼ਾਮਲ ਹੋਈਆਂ। ਇਸੇ ਦੌਰਾਨ ਗਤਕਾ ਤੇ ਬੈਂਡ ਪਾਰਟੀਆਂ ਨੇ ਵੀ ਭਰਵੀਂ ਸ਼ਮੂਲੀਅਤ ਕੀਤੀ। ਵੱਖ-ਵੱਖ ਪੜਾਵਾਂ ’ਤੇ ਸੰਗਤਾਂ ਵੱਲੋਂ ਕਈ ਪ੍ਰਕਾਰ ਦੇ ਲੰਗਰ ਲਗਾਏ ਗਏ ਸਨ।
ਇਹ ਵੀ ਪੜ੍ਹੋ- ਪੰਜਾਬ 'ਚ ਪਵੇਗਾ ਮੀਂਹ, ਪੜ੍ਹੋ 5 ਦਿਨਾਂ ਦੀ ਵੱਡੀ ਭਵਿੱਖਬਾਣੀ, ਇਹ ਜ਼ਿਲ੍ਹੇ ਹੋ ਜਾਣ ਸਾਵਧਾਨ

ਨਗਰ ਕੀਰਤਨ ਵਿਚ ਧਰਮ ਪ੍ਰਚਾਰ ਕਮੇਟੀ ਦੇ ਮੈਂਬਰ ਭਾਈ ਅਜੈਬ ਸਿੰਘ ਅਭਿਆਸੀ, ਸ਼੍ਰੋਮਣੀ ਕਮੇਟੀ ਦੇ ਵਧੀਕ ਸਕੱਤਰ ਗੁਰਿੰਦਰ ਸਿੰਘ ਮਥਰੇਵਾਲ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਭਗਵੰਤ ਸਿੰਘ ਧੰਗੇੜਾ, ਮੀਤ ਸਕੱਤਰ ਸੁਖਬੀਰ ਸਿੰਘ, ਸੁਪ੍ਰਿੰਟੈਂਡੈਂਟ ਨਿਸ਼ਾਨ ਸਿੰਘ, ਮਲਕੀਤ ਸਿੰਘ ਬਹਿੜਵਾਲ, ਗੁਰਦੁਆਰਾ ਸ਼ਹੀਦ ਗੰਜ ਸਾਹਿਬ ਦੇ ਮੈਨੇਜਰ ਜਤਿੰਦਰਪਾਲ ਸਿੰਘ, ਮੈਨੇਜਰ ਸਤਨਾਮ ਸਿੰਘ ਰਿਆੜ, ਰਾਜਿੰਦਰ ਸਿੰਘ ਰੂਬੀ, ਜਸਪਾਲ ਸਿੰਘ ਢੱਡੇ, ਵਧੀਕ ਮੈਨੇਜਰ ਇਕਬਾਲ ਸਿੰਘ ਮੁਖੀ, ਨਿਸ਼ਾਨ ਸਿੰਘ ਜੱਫਰਵਾਲ, ਬਿਕਰਮਜੀਤ ਸਿੰਘ ਝੰਗੀ, ਯੁਵਰਾਜ ਸਿੰਘ, ਗੁਰਿੰਦਰ ਸਿੰਘ ਦੇਵੀਦਾਸਪੁਰ, ਸਤਨਾਮ ਸਿੰਘ ਝਬਾਲ, ਜਸਬੀਰ ਸਿੰਘ, ਗੁਰਤਿੰਦਰਪਾਲ ਸਿੰਘ ਕਾਦੀਆਂ, ਮੀਤ ਮੈਨੇਜਰ ਕੁਲਵੰਤ ਸਿੰਘ, ਸਤਿੰਦਰਪਾਲ ਸਿੰਘ ਸਮੇਤ ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ।
ਇਹ ਵੀ ਪੜ੍ਹੋ- ਵੱਡੇ ਸੰਕਟ 'ਚ ਪੰਜਾਬ ਦਾ ਇਹ ਜ਼ਿਲ੍ਹਾ, ਕੈਂਸਰ ਵਰਗੀਆਂ ਨਾਮੁਰਾਦ ਬੀਮਾਰੀਆਂ ਦਾ ਖ਼ਤਰਾ 90 ਫੀਸਦੀ ਫੈਲਣ ਦਾ ਡਰ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
