ਜਥੇਦਾਰ ਕਾਉਂਕੇ ਦਾ ਇਨਸਾਫ਼ ਲੈਣ ਲਈ ਨੁਮਾਇੰਦਾ ਇਕੱਠ ਨਕੋਦਰ ਰੋਡ ’ਤੇ ਹੋਵੇਗਾ : ਪੰਥਕ ਆਗੂ

Thursday, Feb 08, 2024 - 12:19 PM (IST)

ਜਥੇਦਾਰ ਕਾਉਂਕੇ ਦਾ ਇਨਸਾਫ਼ ਲੈਣ ਲਈ ਨੁਮਾਇੰਦਾ ਇਕੱਠ ਨਕੋਦਰ ਰੋਡ ’ਤੇ ਹੋਵੇਗਾ : ਪੰਥਕ ਆਗੂ

ਅੰਮ੍ਰਿਤਸਰ(ਸਰਬਜੀਤ)- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਸਿੰਘ ਸਾਹਿਬ ਭਾਈ ਜਸਬੀਰ ਸਿੰਘ ਰੋਡੇ, ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਜਥੇਦਾਰ ਬਲਜੀਤ ਸਿੰਘ ਦਾਦੂਵਾਲ, ਸਰਬੱਤ ਖਾਲਸਾ ਦੇ ਮੁੱਖ ਪ੍ਰਬੰਧਕ ਭਾਈ ਮੋਹਕਮ ਸਿੰਘ, ਮਨਜੀਤ ਸਿੰਘ ਭੋਮਾ ਚੇਅਰਮੈਨ ਧਰਮ ਪ੍ਰਚਾਰ ਕਮੇਟੀ ਪੰਜਾਬ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਗੁਰਦੁਆਰਾ ਗੁਰੂ ਤੇਗ ਬਹਾਦਰ ਸਾਹਿਬ ਜੀ ਜਲੰਧਰ ਦੇ ਪ੍ਰਧਾਨ ਜਥੇਦਾਰ ਜਗਜੀਤ ਸਿੰਘ ਗਾਬਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸਾਂਝੇ ਤੌਰ ’ਤੇ ਦੱਸਿਆ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਕਾਰਜਕਾਰੀ ਜਥੇਦਾਰ ਪੰਥ ਰਤਨ, ਫਖ਼ਰ-ਏ-ਕੌਮ ਸਿੰਘ ਸਾਹਿਬ ਜਥੇਦਾਰ ਗੁਰਦੇਵ ਸਿੰਘ ਕਾਉਂਕੇ ਦਾ ਇਨਸਾਫ਼ ਲੈਣ ਲਈ ਪੰਥਕ ਧਿਰਾਂ ਵੱਲੋਂ 15 ਜਨਵਰੀ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਬਣਾਈ ਗਈ ਸਾਂਝੀ ਗਿਆਰਾਂ ਮੈਂਬਰੀ ਤਾਲਮੇਲ ਇਨਸਾਫ਼ ਕਮੇਟੀ ਵਲੋਂ ਜੋਂ ਨੁਮਾਇੰਦਾ ਇਕੱਠ 10 ਫਰਵਰੀ ਨੂੰ ਗੁਰੂ ਤੇਗ ਬਹਾਦਰ ਨਗਰ ਗੁਰਦੁਆਰਾ ਤੇਗ਼ ਬਹਾਦਰ ਸਾਹਿਬ ਜਲੰਧਰ ਵਿਖੇ ਬੁਲਾਇਆ ਗਿਆ ਸੀ। 

ਇਹ ਵੀ ਪੜ੍ਹੋ : ਤਖ਼ਤ ਸ੍ਰੀ ਹਜ਼ੂਰ ਸਾਹਿਬ ਪ੍ਰਬੰਧਕੀ ਬੋਰਡ ਐਕਟ ਨਾਲ ਛੇੜਛਾੜ ਨਿੰਦਣਯੋਗ : ਧਾਮੀ

ਉਸ ਥਾਂ ’ਤੇ ਉਸ ਦਿਨ ਹੋਰ ਵੀ ਕਈ ਸਮਾਗਮ ਹੋਣ ਕਾਰਨ ਅਤੇ ਸ਼ਹਿਰ ਵਿਚ ਟ੍ਰੈਫਿਕ ਦੀ ਭਾਰੀ ਸਮੱਸਿਆ ਹੋਣ ਕਾਰਨ ਇਥੋਂ ਇਹ ਨੁਮਾਇੰਦਾ ਇਕੱਠ ਦੀ ਜਗ੍ਹਾ ਬਦਲ ਕੇ ਉਸੇ ਦਿਨ ਹੀ ਇਹ ਨੁਮਾਇੰਦਾ ਇਕੱਠ ਜਲੰਧਰ ਨਕੋਦਰ ਰੋਡ ’ਤੇ ਸਥਿਤ ਰਾਇਲ ਰਿਟਰੀਟ ਰੀਜ਼ੋਰਟ ਨੇੜੇ (ਵੰਡਰਲੈਂਡ) ਹੋਵੇਗਾ।

ਇਹ ਵੀ ਪੜ੍ਹੋ : ਅੰਮ੍ਰਿਤਸਰ 'ਚ ਗੁੰਡਾਗਰਦੀ ਦਾ ਨੰਗਾ-ਨਾਚ, ਸ਼ਰੇਆਮ ਵਿਅਕਤੀ ਨੂੰ ਗੋਲੀਆਂ ਮਾਰ ਉਤਾਰਿਆ ਮੌਤ ਦੇ ਘਾਟ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News