ਸੰਗਤਾਂ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਜਾਰੀ ਨਾਨਕਸ਼ਾਹੀ ਕੈਲੰਡਰ ਅਨੁਸਾਰ ਮਨਾਉਣ ਇਤਿਹਾਸਕ ਦਿਹਾੜੇ : ਧਾਮੀ

Tuesday, Feb 14, 2023 - 10:42 AM (IST)

ਸੰਗਤਾਂ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਜਾਰੀ ਨਾਨਕਸ਼ਾਹੀ ਕੈਲੰਡਰ ਅਨੁਸਾਰ ਮਨਾਉਣ ਇਤਿਹਾਸਕ ਦਿਹਾੜੇ : ਧਾਮੀ

ਅੰਮ੍ਰਿਤਸਰ (ਦੀਪਕ)- ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਬੀਤੇ ਦਿਨ ਨਾਨਕਸ਼ਾਹੀ ਸੰਮਤ 555 (ਸੰਨ 2023-24) ਦਾ ਕੈਲੰਡਰ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪ੍ਰਮੁੱਖ ਸ਼ਖ਼ਸੀਅਤਾਂ ਦੀ ਮੌਜੂਦਗੀ ਵਿਚ ਜਾਰੀ ਕੀਤਾ।

ਇਹ ਵੀ ਪੜ੍ਹੋ- ਪਠਾਨਕੋਟ ਬੱਸ ਸਟੈਂਡ 'ਤੇ ਬਣਿਆ ਦਹਿਸ਼ਤ ਦਾ ਮਾਹੌਲ, ਬੱਸ 'ਚ ਡਰਾਈਵਰ ਦੀ ਲਾਸ਼ ਵੇਖ ਡਰ ਗਏ ਲੋਕ

ਇਸ ਵਾਰ ਦਾ ਨਾਨਕਸ਼ਾਹੀ ਕੈਲੰਡਰ ਅਕਾਲੀ ਬਾਬਾ ਫੂਲਾ ਸਿੰਘ ਦੇ 200 ਸਾਲਾ ਸ਼ਹੀਦੀ ਦਿਹਾੜੇ, ਸਰਦਾਰ ਜੱਸਾ ਸਿੰਘ ਰਾਮਗੜੀਆ ਦੇ 300 ਸਾਲਾ ਜਨਮ ਦਿਹਾੜੇ ਅਤੇ ਜੈਤੋ ਮੋਰਚੇ ਦੇ 100 ਸਾਲਾਂ ਨੂੰ ਸਮਰਪਿਤ ਕੀਤਾ ਗਿਆ ਹੈ। ਧਰਮ ਪ੍ਰਚਾਰ ਕਮੇਟੀ ਵੱਲੋਂ ਪ੍ਰਕਾਸ਼ਿਤ ਕੀਤੇ ਗਏ ਇਸ ਕੈਲੰਡਰ ਵਿਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਆ ਰਹੇ ਸ਼ਤਾਬਦੀ ਦਿਹਾੜਿਆਂ ਨਾਲ ਸਬੰਧਤ ਤਸਵੀਰਾਂ ਲਗਾਈਆਂ ਗਈਆਂ ਹਨ।

ਇਹ ਵੀ ਪੜ੍ਹੋ- ਤਰਨਤਾਰਨ ਵਿਖੇ ਨਸ਼ੇ ਨੇ ਉਜਾੜਿਆ ਹੱਸਦਾ-ਵੱਸਦਾ ਪਰਿਵਾਰ, ਭਰ ਜਵਾਨੀ 'ਚ ਜਹਾਨੋਂ ਤੁਰ ਗਿਆ ਪੁੱਤ

ਕੈਲੰਡਰ ਜਾਰੀ ਕਰਨ ਮੌਕੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਇਸ ਸਾਲ ਅਹਿਮ ਸ਼ਤਾਬਦੀ ਦਿਹਾੜੇ ਆ ਰਹੇ ਹਨ, ਜੋ ਕੌਮੀ ਇਕਜੁਟਤਾ ਨਾਲ ਮਨਾਏ ਜਾਣਗੇ। ਇਸ ਵਾਰ ਨਾਨਕਸ਼ਾਹੀ ਸੰਮਤ 555 ਦਾ ਕੈਲੰਡਰ ਆਮ ਨਾਲੋਂ ਇਕ ਮਹੀਨਾ ਪਹਿਲਾਂ ਜਾਰੀ ਕੀਤਾ ਗਿਆ ਹੈ, ਜਿਸ ਦਾ ਮੰਤਵ ਸੰਗਤਾਂ ਨੂੰ ਗੁਰਪੁਰਬਾਂ ਅਤੇ ਇਤਿਹਾਸਕ ਦਿਹਾੜਿਆਂ ਬਾਰੇ ਅਗਾਊਂ ਜਾਣਕਾਰੀ ਦੇਣਾ ਹੈ, ਕਿਉਂਕਿ ਇਸ ਸਬੰਧ ਵਿਚ ਸੰਗਤਾਂ ਅਕਸਰ ਹੀ ਸੁਝਾਅ ਭੇਜਦੀਆਂ ਸਨ। ਉਨ੍ਹਾਂ ਕੌਮ ਨੂੰ ਅਪੀਲ ਕੀਤੀ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਜਾਰੀ ਹੋਏ ਇਸ ਨਾਨਕਸ਼ਾਹੀ ਕੈਲੰਡਰ ਅਨੁਸਾਰ ਗੁਰਪੁਰਬ ਅਤੇ ਇਤਿਹਾਸਕ ਦਿਹਾੜੇ ਮਨਾਏ ਜਾਣ, ਤਾਂ ਜੋ ਕੌਮ ਵਿਚ ਇਕਸਾਰਤਾ ਅਤੇ ਇਕਜੁਟਤਾ ਕਾਇਮ ਰਹੇ। ਇਸ ਦੌਰਾਨ ਐਡਵੋਕੇਟ ਧਾਮੀ ਨੇ ਬੰਦੀ ਸਿੰਘਾਂ ਦੀ ਰਿਹਾਈ ਲਈ ਸਮੁੱਚੀ ਕੌਮ ਨੂੰ ਸਾਂਝੇ ਯਤਨਾਂ ਲਈ ਅਪੀਲ ਵੀ ਕੀਤੀ।

ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।


author

Shivani Bassan

Content Editor

Related News