ਸਰਹੱਦ ਪਾਰੋਂ ਨਾਰਕੋ ਅੱਤਵਾਦੀ ਮਾਡਿਊਲ ਦਾ ਪਰਦਾਫਾਸ਼, 2 ਕਿਲੋ 300 ਗ੍ਰਾਮ ਹੈਰੋਇਨ ਬਰਾਮਦ

Saturday, Mar 22, 2025 - 05:48 PM (IST)

ਸਰਹੱਦ ਪਾਰੋਂ ਨਾਰਕੋ ਅੱਤਵਾਦੀ ਮਾਡਿਊਲ ਦਾ ਪਰਦਾਫਾਸ਼, 2 ਕਿਲੋ 300 ਗ੍ਰਾਮ ਹੈਰੋਇਨ ਬਰਾਮਦ

ਅੰਮ੍ਰਿਤਸਰ (ਜ.ਬ/ਸੰਜੀਵ)-ਕਮਿਸ਼ਨਰੇਟ ਪੁਲਸ ਅੰਮ੍ਰਿਤਸਰ ਅਧੀਨ ਆਉਂਦੇ ਥਾਣਾ ਛੇਹਰਟਾ ਅਤੇ ਕੰਟੋਨਮੈਂਟ ਦੀ ਪੁਲਸ ਨੇ ਦੋ ਵੱਖ-ਵੱਖ ਮਾਮਲਿਆਂ ਵਿਚ ਸਰਹੱਦ ਪਾਰ ਨਾਰਕੋ ਟੈਰਰ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ ਅਤੇ ਮੁਲਜ਼ਮਾਂ ਤੋਂ 2 ਕਿਲੋ 300 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਪੁੱਛਗਿੱਛ ਦੌਰਾਨ ਪੁਲਸ ਨੇ ਮੁਲਜ਼ਮ ਕਰਨਦੀਪ ਯਾਦਵ ਦੇ ਕਬਜ਼ੇ ਵਿੱਚੋਂ 1 ਕਿਲੋ ਹੈਰੋਇਨ, 1 ਪਿਸਤੌਲ ਅਤੇ 2 ਜ਼ਿੰਦਾ ਕਾਰਤੂਸ ਬਰਾਮਦ ਕੀਤੇ। ਪੁਲਸ ਨੇ ਦੱਸਿਆ ਕਿ ਮੁਲਜ਼ਮ ਵਿਦੇਸ਼ਾਂ ਵਿੱਚ ਬੈਠੇ ਲੋਕਾਂ ਨਾਲ ਜੁੜੇ ਹੋਏ ਸੀ ਅਤੇ ਉਨ੍ਹਾਂ ਦੇ ਇਸ਼ਾਰੇ ’ਤੇ ਪਾਕਿਸਤਾਨ ਸਰਹੱਦ ਤੋਂ ਇਲਾਵਾ ਰਾਮਦਾਸ, ਡੇਰਾ ਬਾਬਾ ਨਾਨਕ ਆਦਿ ਇਲਾਕਿਆਂ ਤੋਂ ਹੈਰੋਇਨ ਅਤੇ ਹਥਿਆਰ ਸਪਲਾਈ ਕੀਤੇ ਜਾਂਦੇ ਸਨ।

ਇਹ ਵੀ ਪੜ੍ਹੋ- ਪੰਜਾਬੀਓ ਲੱਗ ਗਈਆਂ ਮੌਜਾਂ, ਇਕੱਠੀਆਂ ਤਿੰਨ ਛੁੱਟੀਆਂ, ਸਕੂਲ, ਕਾਲਜ ਤੇ ਦਫ਼ਤਰ ਰਹਿਣਗੇ ਬੰਦ

ਨਾਰਕੋ ਟੈਰਰ ਕੇਸ ਦਾ ਪਰਦਾਫਾਸ਼ ਕਰਦੇ ਹੋਏ ਮੁਲਜ਼ਮ ਕਰਨਦੀਪ ਯਾਦਵ ਨੂੰ ਪਹਿਲਾਂ ਥਾਣਾ ਛੇਹਰਟਾ ਵਿਚ ਗ੍ਰਿਫ਼ਤਾਰ ਕੀਤਾ ਗਿਆ ਸੀ ਜਿੱਥੇ ਉਸ ਖਿਲਾਫ ਐੱਨ. ਡੀ. ਪੀ. ਐੱਸ ਐਕਟ ਤਹਿਤ ਕੇਸ ਦਰਜ ਕੀਤਾ ਗਿਆ ਸੀ ਅਤੇ ਉਹ ਆਪਣੇ ਸਾਥੀਆਂ ਮੁਕੇਸ਼ ਕੁਮਾਰ ਯਾਦਵ ਅਤੇ ਸਾਜਨ ਸਿੰਘ ਨਾਲ ਨੇਪਾਲ ਭੱਜਣ ਦੀ ਕੋਸ਼ਿਸ਼ ਕਰ ਰਿਹਾ ਸੀ। ਇਸ ਤੋਂ ਇਲਾਵਾ ਉਸ ਦੇ ਦੋ ਹੋਰ ਸਾਥੀ ਜੋਬਨ ਅਤੇ ਗੁਰਬਖਸ਼ ਸਿੰਘ ਉਰਫ਼ ਲਾਲ ਨੂੰ ਅੰਮ੍ਰਿਤਸਰ ਸ਼ਹਿਰ ਤੋਂ ਗ੍ਰਿਫ਼ਤਾਰ ਕੀਤਾ ਗਿਆ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ 290 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ। ਇਸ ਦੇ ਨਾਲ ਹੀ ਥਾਣਾ ਕੰਟੋਨਮੈਂਟ ਦੀ ਪਲਿਸ ਨੇ ਮੁਲਜ਼ਮ ਮੰਗਲ ਸਿੰਘ ਪੁੱਤਰ ਬਲਕਾਰ ਸਿੰਘ ਵਾਸੀ ਪਿੰਡ ਮਾਹਵਾ, ਥਾਣਾ ਘਰਿੰਡਾ, ਅੰਮ੍ਰਿਤਸਰ ਨੂੰ ਗ੍ਰਿਫ਼ਤਾਰ ਕਰ ਕੇ ਉਸ ਦੇ ਕਬਜ਼ੇ ਵਿੱਚੋਂ 1 ਕਿਲੋ 10 ਗ੍ਰਾਮ ਹੈਰੋਇਨ ਬਰਾਮਦ ਕੀਤੀ। ਪੁਲਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ ਅਤੇ ਮੁਲਜ਼ਮ ਮੰਗਲ ਸਿੰਘ ਦੇ ਪਿਛਲੇ ਅਤੇ ਅਗਲੇ ਸਬੰਧਾਂ ਦੀ ਜਾਂਚ ਕਰ ਰਹੀ ਹੈ।

ਇਹ ਵੀ ਪੜ੍ਹੋ- ਤਿੰਨ ਬੱਚਿਆਂ ਦੇ ਪਿਓ ਸਿਰ 'ਤੇ ਚੜੀ ਆਸ਼ਕੀ, ਪਤਨੀ ਨੇ ਰੰਗੇ ਹੱਥੀਂ ਫੜਿਆ ਤੇ ਫਿਰ...

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News