ਅੰਮ੍ਰਿਤਸਰ ਦੀ ਕੇਂਦਰੀ ਜੇਲ੍ਹ ਚਰਚਾ ''ਚ, ਕੈਦੀਆਂ ਦੇ ਕਬਜ਼ੇ ’ਚੋਂ ਮੋਬਾਈਲ ਸਣੇ ਨਸ਼ੀਲੇ ਪ੍ਰਦਾਰਥ ਬਰਾਮਦ
Monday, Feb 19, 2024 - 12:37 PM (IST)
ਅੰਮ੍ਰਿਤਸਰ (ਸੰਜੀਵ)- ਅੰਮ੍ਰਿਤਸਰ ਦੀ ਕੇਂਦਰੀ ਜੇਲ੍ਹ ਵਿਚ ਵੱਡੇ ਪੱਧਰ ’ਤੇ ਗੜਬੜੀ ਚੱਲ ਰਹੀ ਹੈ। ਹਵਾਲਾਤੀਆਂ ਅਤੇ ਕੈਦੀਆਂ ਤੋਂ ਮੋਬਾਇਲ ਫ਼ੋਨ ਅਤੇ ਨਸ਼ੀਲੇ ਪ੍ਰਦਾਰਥਾਂ ਦੀ ਲਗਾਤਾਰ ਮਿਲਣਾ, ਜਿੱਥੇ ਜੇਲ੍ਹ ਦੀ ਸੁਰੱਖਿਆ ’ਤੇ ਸਵਾਲੀਆ ਨਿਸ਼ਾਨ ਖੜ੍ਹੇ ਕਰ ਰਹੇ ਹਨ, ਉੱਥੇ ਹੀ ਜੇਲ੍ਹ ’ਚ ਤਾਇਨਾਤ ਅਧਿਕਾਰੀਆਂ ਦੇ ਭ੍ਰਿਸ਼ਟਾਚਾਰ ਨੂੰ ਵੀ ਦਰਸਾਉਂਦੀ ਹੈ।
ਇਹ ਵੀ ਪੜ੍ਹੋ : ਮਿਡ-ਡੇ-ਮੀਲ ਤੋਂ ਇਲਾਵਾ ਬੱਚਿਆਂ ਨੂੰ ਮਿਲਣਗੇ ਹੁਣ ਮੌਸਮੀ ਫਲ, ਸਰਕਾਰ ਵੱਲੋਂ ਸਿੱਖਿਆ ਅਫ਼ਸਰਾਂ ਨੂੰ ਪੱਤਰ ਜਾਰੀ
ਜੇਲ੍ਹ ਵਿਚ ਇੰਨੀ ਵੱਡੀ ਮਾਤਰਾ ਵਿਚ ਮਿਲਿਆ ਸਾਮਾਨ ਵੀ ਇਸ ਗੱਲ ਦੀ ਗਵਾਹੀ ਭਰਦਾ ਹੈ ਕਿ ਜੇਲ੍ਹ ਪ੍ਰਸ਼ਾਸਨ ਦੀ ਸਹਿਮਤੀ ਅਤੇ ਮਿਲੀਭੁਗਤ ਤੋਂ ਬਿਨਾਂ ਸੁਰੱਖਿਆ ਘੇਰਾ ਤੋੜ ਕੇ ਅੰਦਰ ਪਹੁੰਚਣਾ ਸੰਭਵ ਨਹੀਂ ਹੈ। ਪਿਛਲੇ 3 ਮਹੀਨਿਆਂ ਦੇ ਰਿਕਾਰਡ ਦੀ ਘੋਖ ਕਰਨ ’ਤੇ ਕੇਂਦਰੀ ਜੇਲ੍ਹ ’ਚ ਬੈਠੇ ਕੈਦੀਆਂ ਅਤੇ ਹਵਾਲਾਤੀਆਂ ਦੇ ਕਬਜ਼ੇ ’ਚੋਂ 200 ਦੇ ਕਰੀਬ ਮੋਬਾਇਲ ਫ਼ੋਨ ਬਰਾਮਦ ਹੋਏ ਹਨ । ਜੇਕਰ ਇਸ ਨੂੰ ਰੋਕਣ ਲਈ ਸਮੇਂ ਸਿਰ ਕੋਈ ਠੋਸ ਕਦਮ ਨਾ ਚੁੱਕੇ ਗਏ ਤਾਂ ਜੇਲ੍ਹ ਵਿਚ ਬੈਠੇ ਬਦਨਾਮ ਅਪਰਾਧੀ ਜੇਲ੍ਹ ਵਿੱਚੋਂ ਹੀ ਆਪਣਾ ਇਹ ਗੰਦਾ ਧੰਦਾ ਚਲਾਉਂਦੇ ਰਹਿਣਗੇ।
ਇਹ ਵੀ ਪੜ੍ਹੋ : ਅੱਤਵਾਦੀ ਪੰਨੂ ਨੇ ਅੰਦੋਲਨਕਾਰੀ ਕਿਸਾਨਾਂ ਨੂੰ ਭੜਕਾਇਆ, ਕਿਹਾ- 'ਗੋਲੀ ਦਾ ਜਵਾਬ ਗੋਲੀ ਨਾਲ ਦਿਓ'
ਕਿਹੜੇ ਹਵਾਲਾਤੀਆਂ ਕੋਲੋਂ ਰਿਕਵਰ ਹੋਏ ਮੋਬਾਇਲ ਤੇ ਹੋਰ ਸਾਮਾਨ
ਹਵਾਲਾਤੀ ਅਜੈ ਬਾਊਂਸਰ, ਸਾਗਰ, ਅਰਵਿੰਦਰ, ਸੰਨੀ, ਮਨਪ੍ਰੀਤ ਸਿੰਘ, ਗੁਰਸੇਵਕ ਸਿੰਘ, ਅਜੇ ਸਿੰਘ, ਪ੍ਰਦੀਪ ਸਿੰਘ, ਕੁਲਦੀਪ ਸਿੰਘ, ਮਨਪ੍ਰੀਤ ਸਿੰਘ, ਸਾਈਮਨ ਪੀਟਰ, ਕੁਲਦੀਪ ਸਿੰਘ, ਕੁਮਾਰ ਸਾਹਿਲ, ਚਰਨਜੀਤ ਸਿੰਘ, ਸੰਜੇ, ਬਲਦੇਵ ਸਿੰਘ, ਮੇਜਰ ਸਿੰਘ, ਗੁਰਪ੍ਰੀਤ ਸਿੰਘ, ਸੁਖਬੀਰ ਸਿੰਘ, ਅੰਗਰੇਜ਼ ਸਿੰਘ, ਸਾਹਿਲ, ਜੋਬਨਜੀਤ ਸਿੰਘ, ਪਰਮਜੀਤ ਸਿੰਘ, ਰਣਜੀਤ ਸਿੰਘ, ਰਾਜਪਿੰਦਰ ਸਿੰਘ, ਹਰਮਿੰਦਰ ਸਿੰਘ, ਅਮਨਦੀਪ ਸਿੰਘ, ਹਰਪ੍ਰੀਤ ਸਿੰਘ, ਅਜੈ ਪਾਲ ਸਿੰਘ, ਰਣਜੋਤ ਸਿੰਘ, ਗੁਰਦੇਵ ਸਿੰਘ, ਸੋਨੂੰ ਸਿੰਘ, ਸੋਨੂੰ ਗੋਸਵਾਮੀ, ਹਰਮਨਦੀਪ ਸਿੰਘ, ਪਰਸ਼ੋਤਮ ਸਿੰਘ, ਬਲਜਿੰਦਰ ਸਿੰਘ, ਅਜੈ ਪਾਲ ਸਿੰਘ, ਹਰਮੇਲ ਸਿੰਘ, ਗੁਰਯੋਧ ਸਿੰਘ, ਨਵਜੋਤ ਸਿੰਘ, ਜੈਕਰਨਬੀਰ ਸਿੰਘ, ਸੁਖਪ੍ਰੀਤ ਸਿੰਘ, ਅੰਮ੍ਰਿਤਪਾਲ ਸਿੰਘ, ਰਾਜਨ ਸਿੰਘ, ਦਾਨਿਸ਼ ਸਿੰਘ ਅਤੇ ਨਿਸ਼ਾਂਤ ਸਿੰਘ ਸ਼ਾਮਲ ਹਨ।
ਇਹ ਵੀ ਪੜ੍ਹੋ : ਲੋਕਾਂ ਦਾ ਧਿਆਨ ਖਿੱਚਦੀ ਹੈ ਇਹ ਕੋਠੀ, ਕੰਮ ਨਾਲ ਇੰਨਾ ਪਿਆਰ ਕਿ ਘਰ ਦੀ ਛੱਤ 'ਤੇ ਬਣਾ ਦਿੱਤੀ PRTC ਦੀ ਬੱਸ
ਇਸ ਤੋਂ ਇਲਾਵਾ ਜੇਲ੍ਹ ਅਧਿਕਾਰੀਆਂ ਨੇ ਕੈਦੀਆਂ ਦੇ ਕਬਜ਼ੇ ਵਿੱਚੋਂ 200 ਬੰਡਲ ਬੀੜੀਆਂ, 16 ਪੈਕਟ ਤੰਬਾਕੂ, 10 ਪੈਕਟ ਕਲਿੱਪ ਅਤੇ 4 ਹੀਟਰ ਸਪਰਿੰਗ ਬੈਕ ਚਾਰਜ ਵੀ ਬਰਾਮਦ ਕੀਤੇ ਹਨ। ਫਿਲਹਾਲ ਵਧੀਕ ਜੇਲ੍ਹ ਸੁਪਰਡੈਂਟ ਦੀ ਸ਼ਿਕਾਇਤ ’ਤੇ ਥਾਣਾ ਇਸਲਾਮਾਬਾਦ ਪੁਲਸ ਨੇ ਮਾਮਲਾ ਦਰਜ ਕਰ ਕੇ ਸਾਰੇ ਕੈਦੀਆਂ ਨੂੰ ਪ੍ਰੋਡਕਸ਼ਨ ਵਾਰੰਟ ’ਤੇ ਲਿਆਉਣ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ : ਸ਼ੰਭੂ ਬਾਰਡਰ ਤੋਂ ਦੁਖਦਾਈ ਖ਼ਬਰ, ਕਿਸਾਨ ਗਿਆਨ ਸਿੰਘ ਦੀ ਮੌਤ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8