ਕੇਂਦਰੀ ਜੇਲ ’ਚ ਕੈਦੀ ਕੋਲੋਂ ਨਸ਼ੀਲੀਆਂ ਗੋਲੀਆਂ ਬਰਾਮਦ

Sunday, Mar 15, 2026 - 06:28 PM (IST)

ਕੇਂਦਰੀ ਜੇਲ ’ਚ ਕੈਦੀ ਕੋਲੋਂ ਨਸ਼ੀਲੀਆਂ ਗੋਲੀਆਂ ਬਰਾਮਦ

ਗੁਰਦਾਸਪੁਰ(ਹਰਮਨ)- ਕੇਂਦਰੀ ਜੇਲ੍ਹ ਗੁਰਦਾਸਪੁਰ ’ਚ ਤਲਾਸ਼ੀ ਦੌਰਾਨ ਇਕ ਕੈਦੀ ਕੋਲੋਂ ਨਸ਼ੀਲੀਆਂ ਗੋਲੀਆਂ ਬਰਾਮਦ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਜੇਲ ਪ੍ਰਸ਼ਾਸਨ ਦੀ ਸ਼ਿਕਾਇਤ ’ਤੇ ਪੁਲਸ ਨੇ ਸਬੰਧਤ ਕੈਦੀ ਖ਼ਿਲਾਫ਼ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਪੁਲਸ ਨੂੰ ਦਿੱਤੀ ਸ਼ਿਕਾਇਤ ’ਚ ਸਹਾਇਕ ਸੁਪਰਡੈਂਟ ਕੇਂਦਰੀ ਜੇਲ ਨੇ ਦੱਸਿਆ ਕਿ 6 ਮਾਰਚ ਨੂੰ ਭਾਨੂਪ੍ਰਤਾਪ ਸਿੰਘ ਵੀਡੀਓ ਕਾਨਫਰੰਸਿੰਗ ਰਾਹੀਂ ਪੇਸ਼ੀ ਭੁਗਤਣ ਤੋਂ ਬਾਅਦ ਆਪਣੀ ਬੈਰਕ ਨੰਬਰ 06 ਵੱਲ ਜਾ ਰਿਹਾ ਸੀ, ਜਿਸ ਨੂੰ ਸ਼ੱਕ ਦੇ ਆਧਾਰ ’ਤੇ ਰੋਕਿਆ ਗਿਆ। ਡਿਊਟੀ ’ਤੇ ਤਾਇਨਾਤ ਵਾਰਡਰ ਹਰਿੰਦਰ ਸਿੰਘ ਨੇ ਸ਼ੱਕ ਹੋਣ ’ਤੇ ਤਲਾਸ਼ੀ ਦੌਰਾਨ ਕੈਦੀ ਦੇ ਪਜਾਮੇ ਦੀ ਖੱਬੀ ਜੇਬ ’ਚੋਂ ਇਕ ਪਲਾਸਟਿਕ ਦੀ ਡੱਬੀ ਮਿਲੀ, ਜਿਸ ’ਚੋਂ 18 ਨਸ਼ੀਲੀਆਂ ਗੋਲੀਆਂ ਬਰਾਮਦ ਹੋਈਆਂ। ਜੇਲ ਅਧਿਕਾਰੀਆਂ ਦੀ ਰਿਪੋਰਟ ਦੇ ਅਾਧਾਰ ’ਤੇ ਮੁਲਜ਼ਮ ਕੈਦੀ ਵਿਰੁੱਧ ਮਾਮਲਾ ਦਰਜ ਕਰ ਲਿਆ ਗਿਆ ਹੈ।


author

Shivani Bassan

Content Editor

Related News