ਜੇਲ੍ਹ ’ਚ ਬੰਦ ਹਵਾਲਾਤੀਆਂ ਕੋਲੋਂ ਨਸ਼ੀਲਾ ਪਾਊਡਰ ਤੇ ਮੋਬਾਈਲ ਬਰਾਮਦ
Saturday, Oct 18, 2025 - 03:05 PM (IST)

ਤਰਨਤਾਰਨ (ਰਾਜੂ)- ਕੇਂਦਰੀ ਜੇਲ੍ਹ ਗੋਇੰਦਵਾਲ ਸਾਹਿਬ ਵਿਚ ਬੰਦ ਹਵਾਲਾਤੀਆਂ ਕੋਲੋਂ ਤਲਾਸ਼ੀ ਦੌਰਾਨ ਨਸ਼ੀਲਾ ਪਾਊਡਰ ਅਤੇ ਮੋਬਾਈਲ ਬਰਾਮਦਗੀ ਦੇ ਮਾਮਲੇ ਵਿਚ ਥਾਣਾ ਗੋਇੰਦਵਾਲ ਸਾਹਿਬ ਦੀ ਪੁਲਸ ਨੇ ਕੇਸ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਜੇਲ੍ਹ ਦੇ ਸਹਾਇਕ ਸੁਪਰਡੈਂਟ ਨੇ ਦੱਸਿਆ ਕਿ ਹਵਾਲਾਤੀ ਅੰਗਰੇਜ਼ ਸਿੰਘ ਪੁੱਤਰ ਜਸਵੰਤ ਸਿੰਘ ਵਾਸੀ ਮੂਸੇ ਕਲਾਂ ਦੀ ਤਲਾਸ਼ੀ ਲੈਣ ’ਤੇ 29 ਗ੍ਰਾਮ ਨਸ਼ੀਲਾ ਪਾਊਡਰ ਬਰਾਮਦ ਹੋਇਆ ਹੈ।
ਇਹ ਵੀ ਪੜ੍ਹੋ- ਸਕੂਲਾਂ ਨੂੰ ਲੈ ਕੇ ਪੰਜਾਬ ਸਰਕਾਰ ਦਾ ਵੱਡਾ ਐਲਾਨ
ਇਸੇ ਤਰ੍ਹਾਂ ਹਵਾਲਾਤੀ ਵਿਸ਼ਵਜੀਤ ਸਿੰਘ ਪੁੱਤਰ ਲਾਭ ਸਿੰਘ ਵਾਸੀ ਮੂਧੜ ਕੋਲੋਂ ਇਕ ਟਚ ਸਕ੍ਰੀਨ ਮੋਬਾਈਲ ਅਤੇ ਹਵਾਲਾਤੀ ਅੰਕੁਸ਼ ਸ਼ਰਮਾ ਪੁੱਤਰ ਓਮ ਪ੍ਰਕਾਸ਼ ਵਾਸੀ ਲੁਧਿਆਣਾ ਦੇ ਕੋਲੋਂ ਇਕ ਟਚ ਸਕ੍ਰੀਨ ਮੋਬਾਈਲ ਬਰਾਮਦ ਹੋਇਆ। ਜਦਕਿ ਦੋ ਟਚ ਸਕ੍ਰੀਨ ਮੋਬਾਈਲ ਲਵਾਰਿਸ ਹਾਲਤ ਵਿਚ ਬਰਾਮਦ ਹੋਏ ਹਨ। ਓਧਰ ਥਾਣਾ ਗੋਇੰਦਵਾਲ ਸਾਹਿਬ ਦੀ ਪੁਲਸ ਨੇ ਇਨ੍ਹਾਂ ਮੁਲਜ਼ਮਾਂ ਵਿਰੁੱਧ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ- ਪੰਜਾਬ 'ਚ ਛੁੱਟੀਆਂ ਦੀ ਝੜੀ, ਨੋਟੀਫਿਕੇਸ਼ਨ ਜਾਰੀ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8