ਗੁਰਦਾਸਪੁਰ ਜ਼ਿਲ੍ਹੇ 'ਚ 13 ਮਈ ਨੂੰ ਲੱਗੇਗੀ ਕੌਮੀ ਲੋਕ ਅਦਾਲਤ
Monday, May 08, 2023 - 05:46 PM (IST)
ਗੁਰਦਾਸਪੁਰ (ਹਰਮਨ, ਵਿਨੋਦ, ਹਰਮਨ)- ਰਾਸ਼ਟਰੀ ਕਾਨੂੰਨੀ ਸੇਵਾਵਾਂ ਅਥਾਰਟੀ ਅਤੇ ਕਾਰਜਕਾਰੀ ਚੇਅਰਮੈਨ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਐੱਸ. ਏ. ਐੱਸ. ਨਗਰ ਦੀਆਂ ਹਦਾਇਤਾਂ ਅਨੁਸਾਰ ਗੁਰਦਾਸਪੁਰ ਜ਼ਿਲ੍ਹੇ ਵਿਚ ਕੌਮੀ ਲੋਕ ਅਦਾਲਤ 13 ਮਈ ਨੂੰ ਲਾਈ ਜਾ ਰਹੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜਿੰਦਰ ਅਗਰਵਾਲ ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਗੁਰਦਾਸਪੁਰ ਨੇ ਦੱਸਿਆ ਕਿ ਇਸ ਕੌਮੀ ਲੋਕ ਅਦਾਲਤ ਸਬੰਧੀ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ।
ਇਹ ਵੀ ਪੜ੍ਹੋ- ਗੁਰਦਾਸਪੁਰ: ਸ਼ੱਕੀ ਹਾਲਤ ’ਚ ਮਿਲੀ ਨੌਜਵਾਨ ਦੀ ਲਾਸ਼, ਪਰਿਵਾਰ ਨੇ ਪ੍ਰਗਟਾਇਆ ਕਤਲ ਦਾ ਖ਼ਦਸ਼ਾ
ਉਨ੍ਹਾਂ ਦੱਸਿਆ ਕਿ ਕੌਮੀ ਲੋਕ ਅਦਾਲਤ ਵਿਚ 138 ਐੱਨ. ਆਈ. ਐਕਟ, ਬੈਂਕ ਰਿਕਵਰੀ ਕੇਸ, ਲੇਬਰ ਕੇਸ, ਬਿਜਲੀ, ਪਾਣੀ, ਹਰ ਤਰ੍ਹਾਂ ਦੇ ਸਿਵਲ ਕੇਸ, ਛੋਟੇ ਘੱਟ ਸਜ਼ਾ ਵਾਲੇ ਅਪਰਾਧ, ਵਿਆਹੁਤਾ ਝਗੜੇ, ਐੱਮ. ਏ. ਸੀ. ਟੀ. (ਮੋਟਰ ਐਕਸੀਡੈਂਟ) ਦੇ ਕੇਸ, ਇੰਸ਼ੋਰੈਂਸ ਕਲੇਮ ਦੇ ਕੇਸਾਂ ਦਾ ਵੀ ਨਿਪਟਾਰਾ ਆਪਸੀ ਰਜ਼ਾਮੰਦੀ ਨਾਲ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਜੇਕਰ ਕੋਈ ਵਿਅਕਤੀ ਆਪਣੇ ਝਗੜੇ ਦਾ ਨਿਪਟਾਰਾ ਆਪਸੀ ਰਜ਼ਾਮੰਦੀ ਨਾਲ ਇਸ ਰਾਸ਼ਟਰੀ ਲੋਕ ਅਦਾਲਤ ਜ਼ਰੀਏ ਹੱਲ ਕਰਨਾ ਚਾਹੁੰਦਾ ਹੈ ਤਾਂ ਉਹ ਆਪਣੀ ਅਰਜ਼ੀ ਆਪਣੇ ਸਬੰਧਤ ਕੋਰਟ 'ਚ ਜਾਂ ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਦਫ਼ਤਰ ਵਿਖੇ ਦੇ ਸਕਦਾ ਹੈ।
ਇਹ ਵੀ ਪੜ੍ਹੋ- ਦਿੱਲੀ-ਅੰਮ੍ਰਿਤਸਰ ਬੁਲੇਟ ਟਰੇਨ ਦੇ ਪ੍ਰਾਜੈਕਟ ਦਾ ਕੰਮ ਸ਼ੁਰੂ, ਮੌਜੂਦਾ ਪੀੜ੍ਹੀ ਦਾ ਸੁਫ਼ਨਾ ਪੂਰਾ ਹੋਣ ’ਚ ਦੇਰ
ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।