ਗੁਰਦਾਸਪੁਰ ਦੀਆਂ ਅਦਾਲਤਾਂ ''ਚ 14 ਸਤੰਬਰ ਨੂੰ ਲੱਗੇਗੀ ਕੌਮੀ ਲੋਕ ਅਦਾਲਤ : ਜ਼ਿਲ੍ਹਾ ਤੇ ਸੈਸ਼ਨ ਜੱਜ

Friday, Aug 30, 2024 - 05:39 PM (IST)

ਗੁਰਦਾਸਪੁਰ (ਹਰਮਨ)- ਰਾਸ਼ਟਰੀ ਕਾਨੂੰਨੀ ਸੇਵਾਵਾਂ ਅਥਾਰਿਟੀ ਅਤੇ ਕਾਰਜਕਾਰੀ ਚੇਅਰਮੈਨ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਿਟੀ ਐੱਸ.ਏ.ਐੱਸ. ਨਗਰ ਦੀਆਂ ਹਦਾਇਤਾਂ ਅਨੁਸਾਰ ਗੁਰਦਾਸਪੁਰ ਜ਼ਿਲ੍ਹੇ ਵਿੱਚ ਕੌਮੀ ਲੋਕ ਅਦਾਲਤ 14 ਸਤੰਬਰ 2024 ਨੂੰ ਲਗਾਈ ਜਾ ਰਹੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸ੍ਰੀ ਰਜਿੰਦਰ ਅਗਰਵਾਲ, ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ, ਗੁਰਦਾਸਪੁਰ ਨੇ ਦੱਸਿਆ ਕਿ ਇਸ ਕੌਮੀ ਲੋਕ ਅਦਾਲਤ ਵਿੱਚ 138 ਐੱਨ.ਆਈ. ਐਕਟ, ਬੈਂਕ ਰਿਕਵਰੀ ਕੇਸ, ਲੇਬਰ ਕੇਸ, ਬਿਜਲੀ, ਪਾਣੀ, ਅਤੇ ਕਮੇਟੀ ਘਰ ਦੇ ਹੋਰ ਕੇਸ ਜਿਵੇਂ ਕਿ ਸੀਵਰੇਜ, ਵਾਟਰ ਸਪਲਾਈ, ਹਾਊਸ ਟੈਕਸ, ਸਾਈਟ ਪਲੈਨ ਆਦਿ ਸਾਰੇ ਤਰ੍ਹਾਂ ਦੇ ਸਿਵਲ ਕੇਸ, ਛੋਟੇ ਘੱਟ ਸਜ਼ਾ ਵਾਲੇ ਅਪਰਾਧ, ਵਿਆਹੁਤਾ ਝਗੜੇ, ਐੱਮ.ਏ.ਸੀ.ਟੀ. (ਮੋਟਰ ਐਕਸੀਡੈਂਟ) ਦੇ ਕੇਸ, ਇੰਸ਼ੋਰੈਂਸ ਕਲੇਮ ਦੇ ਕੇਸਾਂ ਦਾ ਵੀ ਨਿਪਟਾਰਾ ਆਪਸੀ ਰਜ਼ਾਮੰਦੀ ਨਾਲ ਕੀਤਾ ਜਾਵੇਗਾ।

ਇਹ ਵੀ ਪੜ੍ਹੋ- ਪੰਜਾਬ 'ਚ ਦਿਨ-ਦਿਹਾੜੇ ਵਿਦਿਆਰਥਣ ਨੂੰ ਅਗਵਾ ਕਰਨ ਦੀ ਕੋਸ਼ਿਸ਼

ਉਨ੍ਹਾਂ ਕਿਹਾ ਕਿ ਜੇਕਰ ਕੋਈ ਵਿਅਕਤੀ ਆਪਣੇ ਝਗੜੇ ਦਾ ਨਿਪਟਾਰਾ ਆਪਸੀ ਰਜ਼ਾਮੰਦੀ ਨਾਲ ਇਸ ਰਾਸ਼ਟਰੀ ਲੋਕ ਅਦਾਲਤ ਜ਼ਰੀਏ ਹੱਲ ਕਰਨਾ ਚਾਹੁੰਦਾ ਹੈ ਤਾਂ ਉਹ ਆਪਣੀ ਅਰਜ਼ੀ ਆਪਣੇ ਸਬੰਧਿਤ ਕੋਰਟ ਵਿੱਚ ਜਾਂ ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਦੇ ਦਫ਼ਤਰ ਦੇ ਕਮਰਾ ਨੰਬਰ 102 ਵਿਖੇ ਦੇ ਸਕਦਾ ਹੈ। ਉਨ੍ਹਾਂ ਕਿਹਾ ਕਿ ਨੈਸ਼ਨਲ ਲੋਕ ਅਦਾਲਤ ਰਾਹੀਂ ਹੱਲ ਕੀਤੇ ਜਾਂਦੇ ਮੁਕੱਦਮਿਆਂ ਦੀ ਅੱਗੇ ਕਿਸੇ ਵੀ ਅਦਾਲਤ ਵਿੱਚ ਅਪੀਲ ਨਹੀਂ ਕੀਤੀ ਜਾ ਸਕਦੀ ਅਤੇ ਲੋਕ ਅਦਾਲਤ ਰਾਹੀਂ ਹੱਲ ਕੀਤੇ ਗਏ ਮਾਮਲੇ ਦਾ ਫ਼ੈਸਲਾ ਅੰਤਿਮ ਹੁੰਦਾ ਹੈ।

ਇਹ ਵੀ ਪੜ੍ਹੋ- ਪੰਜਾਬ 'ਚ ਇਕ ਹੋਰ ਵੱਡੀ ਵਾਰਦਾਤ, ਨਿਹੰਗ ਸਿੰਘ ਵੱਲੋਂ ਨੌਜਵਾਨ ਦਾ ਕਤਲ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


Shivani Bassan

Content Editor

Related News