ਰਾਸ਼ਟਰੀ ਸਫਾਈ ਕਰਮਚਾਰੀ ਕਮਿਸ਼ਨ ਵੱਲੋਂ ਪਹਿਲੀ ਵਾਰ ਮਨਾਇਆ ਗਿਆ ਸਥਾਪਨਾ ਦਿਵਸ
Tuesday, Aug 25, 2026 - 12:21 PM (IST)
ਅੰਮ੍ਰਿਤਸਰ(ਛੀਨਾ)- ਰਾਸ਼ਟਰੀ ਸਫਾਈ ਕਰਮਚਾਰੀ ਕਮਿਸ਼ਨ ਵੱਲੋਂ ਨਵੀਂ ਦਿੱਲੀ ਵਿਖੇ ਕਮਿਸ਼ਨ ਦੇ ਉਪ ਚੇਅਰਮੈਨ ਹਰਦੀਪ ਸਿੰਘ ਗਿੱਲ ਦੀ ਅਗਵਾਈ ਹੇਠ ਪਹਿਲੀ ਵਾਰ ਆਪਣਾ ਸਥਾਪਨਾ ਦਿਵਸ 32 ਵਰ੍ਹੇ ਪੂਰੇ ਹੋਣ ਦੀ ਖੁਸ਼ੀ ਵਿੱਚ ਮਨਾਇਆ ਗਿਆ। ਇਸ ਮੌਕੇ ਦੇਸ਼ ਭਰ ਤੋਂ ਵੱਖ-ਵੱਖ ਰਾਜਾਂ ਦੇ ਸਫਾਈ ਕਰਮਚਾਰੀਆਂ, ਕਰਮਚਾਰੀ ਸੰਗਠਨਾਂ ਦੇ ਆਗੂਆਂ ਤੇ ਵਾਲਮੀਕੀ ਸਮਾਜ ਨਾਲ ਜੁੜੀਆਂ ਜਥੇਬੰਦੀਆਂ ਦੇ ਨੁਮਾਇੰਦਿਆਂ ਨੇ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕੀਤੀ। ਇਸ ਮੌਕੇ ਦੇਸ਼ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਵੱਲੋਂ ਹਰਦੀਪ ਸਿੰਘ ਗਿੱਲ ਦੇ ਨਾਮ ਇੱਕ ਵਧਾਈ ਸੰਦੇਸ਼ ਵੀ ਭੇਜਿਆ ਗਿਆ। ਇਸ ਸਮਾਗਮ 'ਚ ਮੁੱਖ ਮਹਿਮਾਨ ਵਜੋਂ ਕੇਂਦਰੀ ਕਾਨੂੰਨ ਤੇ ਨਿਆਂ ਮੰਤਰੀ ਅਰਜੁਨ ਰਾਮ ਮੇਘਵਾਲ ਸ਼ਾਮਲ ਹੋਏ ਜਿੰਨਾ ਨੇ ਸਫਾਈ ਕਰਮਚਾਰੀਆਂ ਦੀਆਂ ਸਮੱਸਿਆਵਾਂ ਦੇ ਸਥਾਈ ਹੱਲ ਲਈ ਕਾਨੂੰਨ ਵਿੱਚ ਲੋੜੀਂਦੀ ਸੋਧ ਕਰਨ ਦਾ ਐਲਾਨ ਕਰਦਿਆਂ ਕਮਿਸ਼ਨ ਨੂੰ ਇਸ ਸਬੰਧੀ ਜਲਦ ਖਾਕਾ ਤਿਆਰ ਕਰਕੇ ਉਨ੍ਹਾਂ ਨਾਲ ਤੁਰੰਤ ਬੈਠਕ ਕਰਨ ਲਈ ਆਖਿਆ।
ਇਹ ਵੀ ਪੜ੍ਹੋ-ਭੋਗ 'ਤੇ ਆਏ ਵਿਅਕਤੀਆਂ 'ਤੇ ਲੁਟੇਰਿਆਂ ਦਾ ਹਮਲਾ, ਮੋਟਰਸਾਈਕਲ ਖੋਹਣ ਲੱਗੇ ਮਾਰ'ਤੀ ਗੋਲੀ
ਉਨ੍ਹਾਂ ਕਿਹਾ ਕਿ ਸਫਾਈ ਕਰਮਚਾਰੀਆਂ ਦੇ ਜੀਵਨ ਪੱਧਰ ਨੂੰ ਉੱਚਾ ਚੁੱਕਣ ਅਤੇ ਉਨ੍ਹਾਂ ਦੀਆਂ ਮੁਸ਼ਕਿਲਾਂ ਦੇ ਹੱਲ ਲਈ ਉਹ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕੋਲ ਵੀ ਵਕਾਲਤ ਕਰਨਗੇ। ਕਾਨੂੰਨ ਮੰਤਰੀ ਨੇ ਇਹ ਵੀ ਐਲਾਨ ਕੀਤਾ ਕਿ ਵਾਲਮੀਕੀ ਭਾਈਚਾਰੇ ਦੇ ਅਦਿੱਖ ਨਾਇਕਾਂ ਦੀ ਯਾਦ ਵਿੱਚ ਕੇਂਦਰ ਸਰਕਾਰ ਵੱਲੋਂ ਜਲਦ ਹੀ ਇੱਕ ਯਾਦਗਾਰ ਬਣਾਈ ਜਾਵੇਗੀ। ਇਸ ਯਾਦਗਾਰ 'ਚ ਸਮਾਜਿਕ, ਧਾਰਮਿਕ ਅਤੇ ਆਜ਼ਾਦੀ ਦੀ ਲੜਾਈ ਵਿੱਚ ਯੋਗਦਾਨ ਪਾਉਣ ਵਾਲੇ ਸੂਰਮਿਆਂ ਦੀਆਂ ਤਸਵੀਰਾਂ ਲਗਾਈਆਂ ਜਾਣਗੀਆਂ।
ਇਹ ਵੀ ਪੜ੍ਹੋ- ਪੰਜਾਬ: ਇਨ੍ਹਾਂ ਦਵਾਈਆਂ 'ਤੇ ਲੱਗੀ ਰੋਕ, ਕੇਂਦਰ ਸਰਕਾਰ ਵੱਲੋਂ ਨੋਟੀਫਿਕੇਸ਼ਨ ਜਾਰੀ, ਕੈਮਿਸਟਾਂ ਨੂੰ ਦਿੱਤੇ ਨਿਰਦੇਸ਼
ਇਸ ਮੌਕੇ ਕੇਂਦਰੀ ਸਮਾਜਿਕ ਨਿਆਂ ਤੇ ਅਧਿਕਾਰਤਾ ਮੰਤਰੀ ਰਾਮਦਾਸ ਅਠਾਵਲੇ ਨੇ ਵੀ ਸੰਬੋਧਨ ਕੀਤਾ। ਉਨ੍ਹਾਂ ਵਿਭਾਗ ਵੱਲੋਂ ਸਫਾਈ ਕਰਮਚਾਰੀਆਂ ਦੇ ਜੀਵਨ ਪੱਧਰ ਨੂੰ ਉੱਚਾ ਚੁੱਕਣ ਲਈ ਬਣਾਈਆਂ ਜਾ ਰਹੀਆਂ ਸਕੀਮਾਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ’ਤੇ ਜ਼ੋਰ ਦਿੱਤਾ। ਕਮਿਸ਼ਨ ਦੇ ਉਪ ਚੇਅਰਮੈਨ ਹਰਦੀਪ ਸਿੰਘ ਗਿੱਲ ਨੇ ਆਪਣੇ ਸੰਬੋਧਨ 'ਚ ਕਿਹਾ ਕਿ ਸਫਾਈ ਕਰਮਚਾਰੀ ਦੇਸ਼ ਦੀ ਸੇਵਾ ਵਿੱਚ ਅਹਿਮ ਭੂਮਿਕਾ ਨਿਭਾ ਰਹੇ ਹਨ ਅਤੇ ਉਨ੍ਹਾਂ ਦੇ ਹੱਕਾਂ ਤੇ ਸਨਮਾਨ ਦੀ ਰੱਖਿਆ ਕਰਨਾ ਸਾਰਿਆਂ ਦੀ ਸਾਂਝੀ ਜ਼ਿੰਮੇਵਾਰੀ ਹੈ। ਉਨ੍ਹਾਂ ਕਿਹਾ ਕਿ ਕਮਿਸ਼ਨ ਦਾ ਮੁੱਖ ਉਦੇਸ਼ ਸਫਾਈ ਕਰਮਚਾਰੀਆਂ ਦੀਆਂ ਸਮੱਸਿਆਵਾਂ ਨੂੰ ਸਰਕਾਰ ਦੇ ਸਾਹਮਣੇ ਪ੍ਰਭਾਵਸ਼ਾਲੀ ਢੰਗ ਨਾਲ ਰੱਖਣਾ ਅਤੇ ਉਨ੍ਹਾਂ ਨੂੰ ਕਾਨੂੰਨੀ ਤੇ ਸਮਾਜਿਕ ਸੁਰੱਖਿਆ ਮੁਹੱਈਆ ਕਰਵਾਉਣਾ ਹੈ। ਉਨ੍ਹਾਂ ਕਿਹਾ ਕਿ ਸਫਾਈ ਕਰਮਚਾਰੀਆਂ ਨੂੰ ਕਿਸੇ ਵੀ ਤਰ੍ਹਾਂ ਦੀ ਸਮੱਸਿਆ ਪੇਸ਼ ਆਉਣ ’ਤੇ ਕਮਿਸ਼ਨ ਉਨ੍ਹਾਂ ਦੀ ਆਵਾਜ਼ ਬਣ ਕੇ ਕੰਮ ਕਰੇਗਾ।
ਇਹ ਵੀ ਪੜ੍ਹੋ- ਪੰਜਾਬ: ਆੜ੍ਹਤੀਏ ਦੇ ਘਰ 'ਤੇ ਸੁੱਟਿਆ ਪੈਟਰੋਲ ਬੰਬ ਤੇ ਚਲਾਈਆਂ ਗੋਲੀਆਂ, ਧਮਾਕੇ ਦੀ ਆਵਾਜ਼ ਨੇ ਦਹਿਲਿਆ ਇਲਾਕਾ
ਹਰਦੀਪ ਸਿੰਘ ਗਿੱਲ ਨੇ ਕਿਹਾ ਕਿ ਸਫਾਈ ਕਰਮਚਾਰੀਆਂ ਦੀ ਮਿਹਨਤ ਸਦਕਾ ਦੇਸ਼ ਦੇ ਸ਼ਹਿਰਾਂ ਅਤੇ ਪਿੰਡਾਂ ਨੂੰ ਸਾਫ਼-ਸੁਥਰਾ ਰੱਖਣ ਵਿੱਚ ਵੱਡਾ ਯੋਗਦਾਨ ਪੈਂਦਾ ਹੈ, ਇਸ ਲਈ ਉਨ੍ਹਾਂ ਨੂੰ ਸਿਰਫ਼ ਸਫਾਈ ਸੇਵਾ ਨਾਲ ਨਹੀਂ, ਸਗੋਂ ਸਨਮਾਨ, ਸੁਰੱਖਿਆ ਤੇ ਬਿਹਤਰ ਜੀਵਨ ਦੇ ਅਧਿਕਾਰ ਨਾਲ ਦੇਖਿਆ ਜਾਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਕਮਿਸ਼ਨ ਵੱਲੋਂ ਸਫਾਈ ਕਰਮਚਾਰੀਆਂ ਦੀ ਭਲਾਈ ਲਈ ਸਰਕਾਰ ਅਤੇ ਜਥੇਬੰਦੀਆਂ ਨਾਲ ਮਿਲ ਕੇ ਲਗਾਤਾਰ ਕੰਮ ਕੀਤਾ ਜਾਵੇਗਾ।
ਸਮਾਗਮ ਦੀ ਸ਼ੁਰੂਆਤ ਵੰਦੇ ਮਾਤਰਮ ਅਤੇ ਰਾਸ਼ਟਰੀ ਗੀਤ ਨਾਲ ਕੀਤੀ ਗਈ। ਇਸ ਮੌਕੇ ਕਮਿਸ਼ਨ ਵੱਲੋਂ ਸਫਾਈ ਕਰਮਚਾਰੀਆਂ ਦੀ ਸਹੂਲਤ ਲਈ ਮਿਸਡ ਕਾਲ ਨੰਬਰ ਵੀ ਜਾਰੀ ਕੀਤਾ ਗਿਆ। ਇਸ ਦੇ ਨਾਲ ਹੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸਫਾਈ ਕਰਮਚਾਰੀਆਂ ਨਾਲ ਤਸਵੀਰ ਵਾਲਾ ਕੈਲੰਡਰ ਵੀ ਰਿਲੀਜ਼ ਕੀਤਾ ਗਿਆ।
ਇਹ ਵੀ ਪੜ੍ਹੋ- ਪੰਜਾਬ 'ਚ 100 ਸਾਲ ਪੁਰਾਣੇ ਪਿੱਪਲ ਤੇ ਬੋਹੜ ਦੇ ਰੁੱਖਾਂ ਨੂੰ ਲੈ ਕੇ ਲਿਆ ਵੱਡਾ ਫੈਸਲਾ
ਕਮਿਸ਼ਨ ਦੇ ਮੈਂਬਰ ਕਰਮ ਸਿੰਘ ਕਰਮਾ ਨੇ ਵੀ ਸੰਬੋਧਨ ਕਰਦਿਆਂ ਹਾਜ਼ਰ ਮਹਿਮਾਨਾਂ ਅਤੇ ਸਫਾਈ ਕਰਮਚਾਰੀਆਂ ਦਾ ਧੰਨਵਾਦ ਕੀਤਾ। ਸੰਸਦ ਮੈਂਬਰ ਅਨੂਪ ਪ੍ਰਧਾਨ ਨੇ ਸਫਾਈ ਕਰਮਚਾਰੀਆਂ ਦੀ ਸਮਾਜਿਕ ਸੁਰੱਖਿਆ ਨੂੰ ਯਕੀਨੀ ਬਣਾਉਣ ’ਤੇ ਜ਼ੋਰ ਦਿੱਤਾ। ਸਮਾਗਮ ਦੌਰਾਨ ਸਫਾਈ ਕਰਮਚਾਰੀਆਂ ਦੇ ਹੱਕਾਂ, ਸਨਮਾਨ ਅਤੇ ਭਲਾਈ ਲਈ ਸਾਂਝੇ ਯਤਨਾਂ ਨੂੰ ਹੋਰ ਮਜ਼ਬੂਤ ਕਰਨ ਦਾ ਸੰਦੇਸ਼ ਦਿੱਤਾ ਗਿਆ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
