ਕੌਮੀ ਸਫਾਈ ਕਰਮਚਾਰੀ ਕਮਿਸ਼ਨ ਦੇ ਉਪ ਚੇਅਰਮੈਨ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ
Thursday, Mar 05, 2026 - 06:23 PM (IST)
ਅੰਮ੍ਰਿਤਸਰ (ਛੀਨਾ)- ਕੌਮੀ ਸਫਾਈ ਕਰਮਚਾਰੀ ਕਮਿਸ਼ਨ ਦੇ ਨਵਨਿਯੁਕਤ ਉਪ ਚੇਅਰਮੈਨ ਹਰਦੀਪ ਸਿੰਘ ਗਿੱਲ ਪ੍ਰਮਾਤਮਾ ਦਾ ਸ਼ੁੱਕਰਾਨਾ ਕਰਨ ਵਾਸਤੇ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ, ਜਿੰਨਾ ਨਾਲ ਵੱਡੀ ਗਿਣਤੀ ’ਚ ਭਾਜਪਾ ਆਗੂ ਤੇ ਵਰਕਰ ਹਾਜ਼ਰ ਸਨ। ਹਰਦੀਪ ਸਿੰਘ ਗਿੱਲ ਨੇ ਬੜੀ ਹੀ ਸ਼ਰਧਾ ਭਾਵਨਾ ਨਾਲ ਸ੍ਰੀ ਹਰਿਮੰਦਰ ਸਾਹਿਬ ਦੀ ਪਰਿਕਰਮਾ ਕਰਕੇ ਦੇਗ ਕਰਵਾਈ ਅਤੇ ਫਿਰ ਸੰਗਤਾਂ ਨਾਲ ਲਾਈਨ ’ਚ ਲੱਗ ਕੇ ਮੱਥਾ ਟੇਕਿਆ ਅਤੇ ਸਰਬੱਤ ਦੇ ਭਲੇ ਵਾਸਤੇ ਗੁਰੂ ਚਰਨਾ ’ਚ ਅਰਦਾਸ ਵੀ ਕੀਤੀ। ਇਸ ਮੌਕੇ ’ਤੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਪ ਚੇਅਰਮੈਨ ਹਰਦੀਪ ਸਿੰਘ ਗਿੱਲ ਨੇ ਕਿਹਾ ਕਿ ਸ੍ਰੀ ਗੁਰੂ ਰਾਮਦਾਸ ਜੀ ਦੀ ਅਪਾਰ ਕਿਰਪਾ ਸਦਕਾ ਹੀ ਮੈਨੂੰ ਰਾਸ਼ਟਰੀ ਸਫਾਈ ਕਰਮਚਾਰੀ ਕਮਿਸ਼ਨ ਦਾ ਉਪ ਚੇਅਰਮੈਨ ਬਣਨ ਦਾ ਸੁਭਾਗ ਪ੍ਰਾਪਤ ਹੋਇਆ ਹੈ ਤੇ ਮੈਂ ਇਸ ਜ਼ਿੰਮੇਵਾਰੀ ਨੂੰ ਪੂਰੀ ਮਿਹਨਤ ਤੇ ਲਗਨ ਨਾਲ ਨਿਭਾਵਾਂਗਾ।
ਇਹ ਵੀ ਪੜ੍ਹੋ- ਪੰਜਾਬ: ਨਿਹੰਗ ਬਾਣੇ 'ਚ ਆਏ ਬੰਦੇ ਲੁੱਟ ਕੇ ਲੈ ਗਏ 3,00,00, 000 ਦਾ ਕੈਸ਼
ਹਰਦੀਪ ਸਿੰਘ ਗਿੱਲ ਨੇ ਕਿਹਾ ਕਿ ਸਫਾਈ ਕਰਮਚਾਰੀਆਂ ਦੀਆਂ ਸਭ ਮੁਸ਼ਕਲਾਂ ਹੱਲ ਕਰਵਾਈਆ ਜਾਣਗੀਆਂ ਜਿਸ ਵਾਸਤੇ ਹੁਣ ਤੋਂ ਹੀ ਪੂਰੀ ਸੰਜੀਦਗੀ ਨਾਲ ਕੰਮ ਆਰੰਭ ਦਿੱਤਾ ਗਿਆ ਹੈ। ਇਸ ਮੌਕੇ ’ਤੇ ਸ੍ਰੀ ਹਰਿਮੰਦਰ ਸਾਹਿਬ ਦੇ ਸੂਚਨਾ ਕੇਂਦਰ ’ਚ ਸ਼੍ਰੋਮਣੀ ਕਮੇਟੀ ਦੇ ਬੁਲਾਰੇ ਐਡਵੋਕੇਟ ਅਮਨਬੀਰ ਸਿੰਘ ਸਿਆਲੀ ਤੇ ਅਧਿਕਾਰੀ ਰਣਧੀਰ ਸਿੰਘ ਨੇ ਹਰਦੀਪ ਸਿੰਘ ਗਿੱਲ ਨੂੰ ਸਨਮਾਨਤ ਵੀ ਕੀਤਾ।
ਇਹ ਵੀ ਪੜ੍ਹੋ- ਕਹਿਰ ਓ ਰੱਬਾ: ਕੈਨੇਡਾ 'ਚ ਦੋ ਭਰਾਵਾਂ ਦੀ ਮੌਤ, ਪਰਿਵਾਰ 'ਚ ਪਸਰਿਆ ਸੋਗ
ਇਸ ਉਪਰੰਤ ਹਰਦੀਪ ਸਿੰਘ ਗਿੱਲ ਨੇ ਸ੍ਰੀ ਦੁਰਗਿਆਣਾ ਮੰਦਿਰ, ਪਾਵਨ ਵਾਲਮੀਕਿ ਤੀਰਥ ਤੇ ਸ੍ਰੀ ਗੁਰੂ ਰਵੀਦਾਸ ਮੰਦਿਰ ’ਚ ਵੀ ਮੱਥਾ ਟੇਕਿਆ। ਇਸ ਸਮੇਂ ਭਾਜਪਾ ਜਿਲਾ ਦਿਹਾਤੀ ਦੇ ਪ੍ਰਧਾਨ ਅਮਰਪਾਲ ਸਿੰਘ ਬੋਨੀ ਅਜਨਾਲਾ, ਮਨਜੀਤ ਸਿੰਘ ਮੰਨਾ ਮੀਆਂਵਿੰਡ (ਦੋਵੇਂ) ਸਾਬਕਾ ਮੁੱਖ ਸੰਸਦੀ ਸਕੱਤਰ, ਸਾਬਕਾ ਵਿਧਾਇਕ ਹਰਜਿੰਦਰ ਸਿੰਘ ਠੇਕੇਦਾਰ, ਸ਼ਹਿਰੀ ਪ੍ਰਧਾਨ ਹਰਵਿੰਦਰ ਸਿੰਘ ਸੰਧੂ, ਸਾਬਕਾ ਚੇਅਰਮੈਨ ਰਵੀਕਰਨ ਸਿੰਘ ਕਾਹਲੋਂ, ਸਾਬਕਾ ਸੀਨੀਅਰ ਡਿਪਟੀ ਮੈਅਰ ਅਜੇਬੀਰਪਾਲ ਸਿੰਘ ਰੰਧਾਵਾ, ਤਰਨ ਤਾਰਨ ਦੇ ਪ੍ਰਧਾਨ ਹਰਜੀਤ ਸਿੰਘ ਸੰਧੂ, ਕੰਵਰਬੀਰ ਸਿੰਘ ਮੰਜਿਲ, ਸੁਸ਼ੀਲ ਦੇਵਗਨ, ਜਤਿੰਦਰਪਾਲ ਸਿੰਘ ਤੇ ਹੋਰ ਵੀ ਬਹੁਤ ਸਾਰੀਆਂ ਸ਼ਖਸੀਅਤਾਂ ਹਾਜ਼ਰ ਸਨ।
ਇਹ ਵੀ ਪੜ੍ਹੋ- ਪੰਜਾਬ ਪੁਲਸ ਨੇ ਬਦਮਾਸ਼ਾਂ ਅੱਗੇ ਗੋਡੇ ਟੇਕ ਦਿੱਤੇ, ਲੋਕ ਆਪਣੀ ਹਿਫਾਜ਼ਤ ਆਪ ਕਰਨ: ਸੁਖਜਿੰਦਰ ਰੰਧਾਵਾ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
