ਅੰਮ੍ਰਿਤਸਰ ''ਚ ਅੱਧੀ ਰਾਤ ਲੜ ਪਏ ਗੁਆਂਢੀ, ਔਰਤਾਂ ਨਾਲ ਕੀਤੀ ਧੱਕਾ ਮੁੱਕੀ, ਬੱਚਿਆਂ ਨੂੰ ਵੀ...

Monday, Apr 27, 2026 - 04:31 PM (IST)

ਅੰਮ੍ਰਿਤਸਰ ''ਚ ਅੱਧੀ ਰਾਤ ਲੜ ਪਏ ਗੁਆਂਢੀ, ਔਰਤਾਂ ਨਾਲ ਕੀਤੀ ਧੱਕਾ ਮੁੱਕੀ, ਬੱਚਿਆਂ ਨੂੰ ਵੀ...

ਅੰਮ੍ਰਿਤਸਰ(ਜ.ਬ.)- ਥਾਣਾ ਮੁਹਕਮਪੁਰਾ ਅਧੀਨ ਪੈਂਦੇ ਦਸ਼ਮੇਸ਼ ਨਗਰ 'ਚ ਦੇਰ ਰਾਤ ਦੋ ਧਿਰਾਂ ਵਿਚਾਲੇ ਭਾਰੀ ਝਗੜਾ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਝਗੜਾ ਇਸ ਹੱਦ ਤੱਕ ਵਧ ਗਿਆ ਕਿ ਦੋਵਾਂ ਪਾਸਿਆਂ ਵੱਲੋਂ ਇੱਕ-ਦੂਜੇ ‘ਤੇ ਹਮਲੇ ਕੀਤੇ ਗਏ, ਜਿਸ ਦੌਰਾਨ ਕਈ ਲੋਕ ਜ਼ਖਮੀ ਹੋ ਗਏ।

ਇਹ ਵੀ ਪੜ੍ਹੋ- ਪੰਜਾਬ ਦੇ ਡਰਾਈਫਰੂਟ ਵਿਕਰੇਤਾਵਾਂ ਨੂੰ ਮਿਲੀ ਵੱਡੀ ਆਫਰ, ਹਰਿਆਣਾ ਸਰਕਾਰ ਨੇ ਕੀਤਾ ਐਲਾਨ

ਪੀੜਤ ਧਿਰ ਵੱਲੋਂ ਮੀਡੀਆ ਨੂੰ ਦੱਸਿਆ ਗਿਆ ਕਿ ਪਹਿਲਾਂ ਗਲੀ 'ਚ ਤਕਰਾਰ ਹੋਈ, ਜਿਸ ਤੋਂ ਬਾਅਦ ਦੂਜੀ ਧਿਰ ਨੇ ਆਪਣੇ ਹੋਰ ਸਾਥੀਆਂ ਨੂੰ ਬੁਲਾ ਲਿਆ। ਉਨ੍ਹਾਂ ਦੱਸਿਆ ਕਿ ਚਾਰ ਤੋਂ ਪੰਜ ਨੌਜਵਾਨ ਇਕੱਠੇ ਹੋ ਕੇ ਘਰ ਵਿੱਚ ਦਾਖਲ ਹੋਏ ਅਤੇ ਪਰਿਵਾਰਕ ਮੈਂਬਰਾਂ ਨਾਲ ਕੁੱਟਮਾਰ ਕੀਤੀ। ਪੀੜਤ ਪਰਿਵਾਰ ਅਨੁਸਾਰ ਔਰਤਾਂ ਨਾਲ ਧੱਕਾਮੁੱਕੀ ਕੀਤੀ ਗਈ ਅਤੇ ਛੋਟੇ ਬੱਚਿਆਂ ਨੂੰ ਵੀ ਨਹੀਂ ਬਖ਼ਸ਼ਿਆ ਗਿਆ। ਇੱਕ 13 ਸਾਲਾ ਬੱਚੇ ਦੇ ਸਿਰ ‘ਤੇ ਚੋਟਾਂ ਲੱਗਣ ਦੀ ਗੱਲ ਵੀ ਸਾਹਮਣੇ ਆਈ ਹੈ। ਘਟਨਾ ਦੌਰਾਨ ਕਾਫੀ ਹੰਗਾਮਾ ਹੋਇਆ ਅਤੇ ਗਲੀ ਵਿੱਚ ਦਹਿਸ਼ਤ ਦਾ ਮਾਹੌਲ ਬਣ ਗਿਆ।

ਇਹ ਵੀ ਪੜ੍ਹੋ- 28 ਅਪ੍ਰੈਲ ਨੂੰ ਪੂਰੇ ਪੰਜਾਬ 'ਚ ਮੌਸਮ ਦੀ ਚਿਤਾਵਨੀ, ਪੜ੍ਹੋ ਵਿਭਾਗ ਦੀ ਵੱਡੀ ਭਵਿੱਖਬਾਣੀ

ਉਧਰ, ਥਾਣਾ ਮੁਹਕਮਪੁਰਾ ਦੇ ਐਸ.ਐਚ.ਓ. ਹਰ ਪ੍ਰਕਾਸ਼ ਸਿੰਘ ਨੇ ਦੱਸਿਆ ਕਿ ਇਸ ਸਬੰਧੀ ਇੱਕ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀ ਹੈ, ਜਿਸ ਵਿੱਚ ਗੁਆਂਢੀ ਆਪਸ ਵਿੱਚ ਲੜਦੇ ਦਿਖਾਈ ਦੇ ਰਹੇ ਹਨ। ਉਨ੍ਹਾਂ ਕਿਹਾ ਕਿ ਇਹ ਘਟਨਾ ਬੀਤੀ ਰਾਤ ਕਰੀਬ 2 ਵਜੇ ਵਾਪਰੀ ਅਤੇ ਮੁੱਢਲੀ ਜਾਂਚ ਮੁਤਾਬਕ ਦੋਵੇਂ ਧਿਰਾਂ ਸ਼ਰਾਬ ਦੇ ਨਸ਼ੇ ਵਿੱਚ ਸਨ। ਪੁਲਸ ਅਧਿਕਾਰੀ ਨੇ ਕਿਹਾ ਕਿ ਦੋਵਾਂ ਪੱਖਾਂ ਦੇ ਬਿਆਨ ਦਰਜ ਕੀਤੇ ਜਾ ਰਹੇ ਹਨ ਅਤੇ ਜਾਂਚ ਤੋਂ ਬਾਅਦ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਨਾਲ ਹੀ ਦੋਸ਼ੀਆਂ ਨੂੰ ਜਲਦ ਗ੍ਰਿਫਤਾਰ ਕਰਨ ਦੀ ਗੱਲ ਵੀ ਕਹੀ ਗਈ ਹੈ।

ਇਹ ਵੀ ਪੜ੍ਹੋ- ਦੇਸ਼ ਦੇ 6 ਕਰੋੜ ਕਰਿਆਨਾ ਦੁਕਾਨਦਾਰਾਂ ਦੀ ਰੋਜ਼ੀ-ਰੋਟੀ ’ਤੇ ਸੰਕਟ ਦੇ ਬੱਦਲ, ਜਾਣੋ ਕਾਰਨ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

Whatsapp Channel: https://whatsapp.com/channel/0029Va94hsaHAdNVur4L170e


author

Shivani Bassan

Content Editor

Related News