ਨੇਪਾਲੀ ਨੌਜਵਾਨ ਨੇ ਫਾਹਾ ਲਾ ਕੇ ਜੀਵਨ ਲੀਲਾ ਸਮਾਪਤ

Friday, Aug 09, 2024 - 11:30 AM (IST)

ਨੇਪਾਲੀ ਨੌਜਵਾਨ ਨੇ ਫਾਹਾ ਲਾ ਕੇ ਜੀਵਨ ਲੀਲਾ ਸਮਾਪਤ

ਪਠਾਨਕੋਟ (ਸ਼ਾਰਦਾ) : ਥਾਣਾ ਤਾਰਾਗੜ੍ਹ ਦੇ ਪਿੰਡ ਅਖਰੋਟਾ ’ਚ ਇਕ ਨੇਪਾਲੀ ਨੌਜਵਾਨ ਨੇ ਫਾਹਾ ਲੈ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ ਹੈ। ਜਾਣਕਾਰੀ ਅਨੁਸਾਰ ਪਿੰਡ ਅਖਰੋਟਾ ਦੇ ਵਾਸੀ ਵਿਸ਼ਵ ਪ੍ਰਤਾਪ ਸਿੰਘ ਨੇ ਦੱਸਿਆ ਕਿ ਮ੍ਰਿਤਕ ਵਿਸ਼ਾਲ ਸ਼ਾਸਤਰੀ, ਜੋ ਕਿ 15-20 ਦਿਨ ਤੋਂ ਉਨ੍ਹਾਂ ਦੇ ਪੋਲਟਰੀ ਫਾਰਮ ’ਤੇ ਕੰਮ ਕਰ ਰਿਹਾ ਸੀ। ਉਨ੍ਹਾਂ ਨੇ ਦੱਸਿਆ ਕਿ ਹਰ ਰੋਜ਼ ਦੀ ਤਰ੍ਹਾਂ 6 ਅਗਸਤ ਨੂੰ ਵੀ ਰਾਤ ਦਾ ਖਾਣਾ 8 ਵਜੇ ਵਿਸ਼ਾਲ ਸ਼ਾਸਤਰੀ ਨੂੰ ਦੇਣ ਤੋਂ ਬਾਅਦ ਉਹ ਘਰ ਪਰਤ ਆਏ। ਜਦੋਂ ਅਗਲੇ ਦਿਨ ਸਵੇਰੇ ਕਰੀਬ 7 ਵਜੇ ਚਾਹ ਦੇਣ ਗਏ ਤਾਂ ਵਿਸ਼ਾਲ ਸ਼ਾਸਤਰੀ ਰੱਸੇ ਨਾਲ ਲਟਕਿਆ ਹੋਇਆ ਸੀ, ਜਿਸ ਨੂੰ ਦੇਖ ਕੇ ਉਨ੍ਹਾਂ ਨੇ ਆਪਣੇ ਪਰਿਵਾਰਕ ਮੈਂਬਰਾਂ ਅਤੇ ਪਿੰਡ ਦੇ ਲੋਕਾਂ ਨੂੰ ਦੱਸਿਆ ਅਤੇ ਪੁਲਸ ਨੂੰ ਸੂਚਿਤ ਕੀਤਾ।

ਇਹ ਵੀ ਪੜ੍ਹੋ- ਸੱਚਖੰਡ ਸ੍ਰੀ ਹਰਿਮੰਦਰ ਸਾਹਿਬ 'ਚ ਲੱਗੇ ਨਿਸ਼ਾਨ ਸਾਹਿਬ ਦੇ ਬਦਲੇ ਗਏ ਪੁਸ਼ਾਕੇ, ਦੇਖੋ ਅਲੌਕਿਕ ਤਸਵੀਰਾਂ

ਇਸ ਦੌਰਾਨ ਤਾਰਾਗੜ੍ਹ ਪੁਲਸ ਨੇ ਲੋਕਾਂ ਦੀ ਸਹਾਇਤਾ ਨਾਲ ਮ੍ਰਿਤਕ ਨੂੰ ਹੇਠਾਂ ਉਤਾਰਿਆ। ਏ. ਐੱਸ. ਆਈ. ਕੁਲਦੀਪ ਸਿੰਘ ਨੇ ਦੱਸਿਆ ਕਿ ਮ੍ਰਿਤਕ ਦੀ ਪਛਾਣ ਨੇਪਾਲ ਦੇ ਰਾਜ ਖੋਖਰਾ, ਜ਼ਿਲ੍ਹਾ ਕਾਸਕੀ ਵਜੋਂ ਹੋਈ ਹੈ। ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨੂੰ ਫੋਨ ਰਾਹੀਂ ਘਟਨਾ ਦੀ ਜਾਣਕਾਰੀ ਦਿੱਤੀ ਗਈ ਹੈ। ਪਰਿਵਾਰਕ ਮੈਂਬਰਾਂ ਦੇ ਆਉਣ ਤੋਂ ਬਾਅਦ ਹੀ ਅਗਲੀ ਕਰਵਾਈ ਕੀਤੀ ਜਾਵੇਗੀ। ਅਜੇ ਤੱਕ ਆਤਮ ਹੱਤਿਆ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ ਹੈ ਪਰ ਪੁਲਸ ਨੇ ਲਾਸ਼ ਨੂੰ ਕਬਜ਼ੇ ’ਚ ਲੈ ਕੇ ਸਰਕਾਰੀ ਹਸਪਤਾਲ ਪਠਾਨਕੋਟ ’ਚ ਰੱਖਿਆ ਹੋਇਆ ਹੈ।

ਇਹ ਵੀ ਪੜ੍ਹੋ- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੇ ਸਾਬਤ ਸੂਰਤ ਸਿੱਖ ਖਿਡਾਰੀ ਜਰਮਨਪ੍ਰੀਤ ਸਿੰਘ ਨੂੰ ਦਿੱਤੀ ਵਧਾਈ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News