ਪੰਜਾਬ ਵਾਸੀਆਂ ਦੀ ਖੁਸ਼ਹਾਲ ਅਤੇ ਆਤਮਨਿਰਭਰਤਾ ਲਈ ਮੀਲ ਪੱਥਰ ਸਾਬਤ ਹੋਵੇਗਾ ਨਵਾਂ ਬਜਟ:  ਬਹਿਲ

Wednesday, Mar 26, 2025 - 05:34 PM (IST)

ਪੰਜਾਬ ਵਾਸੀਆਂ ਦੀ ਖੁਸ਼ਹਾਲ ਅਤੇ ਆਤਮਨਿਰਭਰਤਾ ਲਈ ਮੀਲ ਪੱਥਰ ਸਾਬਤ ਹੋਵੇਗਾ ਨਵਾਂ ਬਜਟ:  ਬਹਿਲ

ਗੁਰਦਾਸਪੁਰ(ਹਰਮਨ)- ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਰਮਨ ਬਹਿਲ ਨੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਅੱਜ ਪੰਜਾਬ ਵਿਧਾਨ ਸਭਾ ਵਿੱਚ ਪੇਸ਼ ਕੀਤੇ ਗਏ ਬਜਟ ਨੂੰ ਬਦਲਦੇ ਪੰਜਾਬ ਲਈ ਸਰਵਪੱਖੀ ਵਿਕਾਸ ਵਾਲਾ ਅਤੇ ਲੋਕ ਪੱਖੀ ਬਜਟ ਦੱਸਿਆ ਹੈ। ਉਨ੍ਹਾਂ ਕਿਹਾ ਕਿ ਇਸ ਬਜਟ ਵਿੱਚ ਪੰਜਾਬ ਦੇ ਸਰਬਪੱਖੀ ਵਿਕਾਸ ਦੇ ਨਾਲ ਹਰ ਖੇਤਰ ਨੂੰ ਉਤਸ਼ਾਹਤ ਕੀਤਾ ਗਿਆ ਹੈ। ਬਹਿਲ ਨੇ ਕਿਹਾ ਕਿ ਰਾਜ ਸਰਕਾਰ ਨੇ ਆਪਣੇ ਬਜਟ ਵਿੱਚ ਸਿਹਤ ਵਿਭਾਗ ਲਈ ਸਾਲ 2025-26 ਲਈ ਕੁੱਲ 5598 ਕਰੋੜ ਰੁਪਏ ਦਾ ਪ੍ਰਬੰਧ ਕੀਤਾ ਹੈ ਜੋ ਮੌਜੂਦਾ ਸਾਲ ਤੋਂ 10 ਫੀਸਦੀ ਵੱਧ ਹੈ।

ਇਹ ਵੀ ਪੜ੍ਹੋ- ਵੱਡੀ ਵਾਰਦਾਤ ਨਾਲ ਦਹਿਲਿਆ ਪੰਜਾਬ, ਤੇਜ਼ਧਾਰ ਹਥਿਆਰਾਂ ਨਾਲ ਮੁੰਡੇ ਦਾ ਕਤਲ

ਉਨ੍ਹਾਂ ਦੱਸਿਆ ਕਿ ਇਸ ਬਜਟ ਵਿੱਚ ਮਾਨ ਸਰਕਾਰ ਨੇ ਅਗਾਮੀ ਸਾਲ ਵਿੱਚ ਰਾਜ ਦੀ ਸਿਹਤ ਬੀਮਾ ਯੋਜਨਾ ਨੂੰ ਵਿਆਪਕ ਬਣਾਉਣ ਅਤੇ ਪੰਜਾਬ ਦੇ ਸਾਰੇ 65 ਲੱਖ ਪਰਿਵਾਰਾਂ ਨੂੰ ਕਵਰ ਕਰਨ ਫੈਸਲਾ ਕੀਤਾ ਹੈ। ਉਨ੍ਹਾਂ ਕਿਹਾ ਕਿ ਇਸ ਬਜਟ ਵਿੱਚ ਬੀਮਾ ਕਵਰ 5 ਲੱਖ ਰੁਪਏ ਤੋਂ ਵਧਾ ਕੇ 10 ਲੱਖ ਰੁਪਏ ਕਰ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਮਕਸਦ ਲਈ ਰਾਜ ਸਰਕਾਰ ਨੇ ਬਜਟ ਵਿੱਚ 778 ਕਰੋੜ ਰੁਪਏ ਦਾ ਉਪਬੰਧ ਕੀਤਾ ਹੈ। ਬਹਿਲ ਨੇ ਕਿਹਾ ਕਿ ਰਾਜ ਸਰਕਾਰ ਨੇ ਫਰਿਸ਼ਤੇ ਸਕੀਮ ਲਈ 10 ਕੋਰੜ ਰੁਪਏ ਰਾਖਵੇਂ ਰੱਖੇ ਗਏ ਹਨ। 

ਇਹ ਵੀ ਪੜ੍ਹੋ- ਪੰਜਾਬ 'ਚ ਅੱਜ ਤੇਜ਼ ਹਨ੍ਹੇਰੀ ਨਾਲ ਪਵੇਗਾ ਮੀਂਹ, ਇਨ੍ਹਾਂ ਜ਼ਿਲ੍ਹਿਆਂ ਲਈ ਅਲਰਟ ਜਾਰੀ

ਇਸ ਤੋਂ ਇਲਾਵਾ ਆਮ ਆਦਮੀ ਕਲੀਨਿਕਾਂ ਲਈ 268 ਕਰੋੜ ਰੁਪਏ ਦੇ ਬਜਟ ਦੀ ਤਜਵੀਜ਼ ਰੱਖੀ ਗਈ ਹੈ। ਵਿੱਤ ਮੰਤਰੀ ਨੇ ਅਗਲੇ ਦੋ ਸਾਲਾਂ ਵਿੱਚ ਰਾਜ ਦੇ ਸਾਰੇ 12,581 ਪਿੰਡਾਂ ਵਿੱਚ ਬੁਨਿਆਦੀ ਢਾਂਚੇ ਨੂੰ ਉੱਚਾ ਚੁੱਕਣ ਲਈ ਵਿਸਤ੍ਰਿਤ ਪੈਕੇਜ ਪੇਸ਼ ਕੀਤਾ ਹੈ। "ਬਦਲਦੇ ਪਿੰਡ, ਬਦਲਦਾ ਪੰਜਾਬ" ਨਾਅਰੇ ਅਧੀਨ ਪੰਜਾਬ ਦੇ ਪਿੰਡਾਂ ਵਿਚਲੇ ਛੱਪੜਾਂ ਦੀ ਸਫ਼ਾਈ ਅਤੇ ਨਵੀਨੀਕਰਨ, ਸੀਚੇਵਾਲ-ਥਾਪਰ ਮਾਡਲ ਤੇ ਹੋਰ ਕਿਫਾਇਤੀ-ਵਾਜਬ ਮਾਡਲਾਂ ਅਨੁਸਾਰ ਸੀਵਰੇਜ ਟ੍ਰੀਟਮੈਂਟ ਸਿਸਟਮ ਸਥਾਪਤ ਕਰਨਾ, ਨਹਿਰੀ ਪਾਣੀ ਮੁਹੱਈਆ ਕਰਵਾਉਣ ਲਈ ਨਹਿਰੀ ਖਾਲ਼ਾਂ ਨੂੰ ਬਹਾਲ ਕਰਨਾ, ਪਿੰਡਾਂ ਵਿੱਚ ਖੇਡ ਮੈਦਾਨਾਂ ਦਾ ਨਿਰਮਾਣ ਅਤੇ ਮੁੱਖ ਮੰਤਰੀ ਸਟਰੀਟ ਲਾਈਟ ਯੋਜਨਾ ਤਹਿਤ ਸਟਰੀਟ ਲਾਈਟਾਂ ਲਗਾਉਣ ‘ਤੇ ਧਿਆਂਨ ਕੇਂਦਰਿਤ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਸਾਰੇ ਕਾਰਜਾਂ ਲਈ ਬਜਟ ਵਿੱਚ ਕੁੱਲ 3,500 ਕਰੋੜ ਰੁਪਏ ਖਰਚ ਕੀਤੇ ਜਾਣਗੇ।

ਇਹ ਵੀ ਪੜ੍ਹੋ- ਪੰਜਾਬ 'ਚ ਵੱਡਾ ਐਨਕਾਊਂਟਰ, ਪੁਲਸ ਤੇ ਸਨੈਚਰ ਵਿਚਾਲੇ ਚੱਲੀਆਂ ਗੋਲੀਆਂ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News