ਗੁਰਦਾਸਪੁਰ ਦੇ ਵੱਖ-ਵੱਖ ਵਿਧਾਨ ਸਭਾ ਹਲਕਿਆਂ ਲਈ ਨਵੇਂ ERO ਤੇ AERO ਨਿਯੁਕਤ

Thursday, Jun 04, 2026 - 03:56 PM (IST)

ਗੁਰਦਾਸਪੁਰ ਦੇ ਵੱਖ-ਵੱਖ ਵਿਧਾਨ ਸਭਾ ਹਲਕਿਆਂ ਲਈ ਨਵੇਂ ERO ਤੇ AERO ਨਿਯੁਕਤ

ਗੁਰਦਾਸਪੁਰ (ਹਰਜਿੰਦਰ ਸਿੰਘ ਗੋਰਾਇਆ )- ਭਾਰਤ ਚੋਣ ਕਮਿਸ਼ਨ ਵੱਲੋਂ ਪ੍ਰਾਪਤ  ਨੋਟੀਫਿਕੇਸ਼ਨਾਂ ਅਨੁਸਾਰ ਜ਼ਿਲ੍ਹਾ ਗੁਰਦਾਸਪੁਰ ਦੇ ਵੱਖ-ਵੱਖ ਵਿਧਾਨ ਸਭਾ ਚੋਣ ਹਲਕਿਆਂ ਲਈ ਨਵੇਂ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰਾਂ (EROs) ਅਤੇ ਸਹਾਇਕ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰਾਂ (AEROs) ਦੀਆਂ ਨਿਯੁਕਤੀਆਂ ਨੂੰ ਪ੍ਰਵਾਨਗੀ ਦਿੱਤੀ ਗਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ, ਗੁਰਦਾਸਪੁਰ ਆਦਿਤਿਆ ਉੱਪਲ ਨੇ ਦੱਸਿਆ ਕਿ ਕਮਿਸ਼ਨਰ ਨਗਰ ਨਿਗਮ ਬਟਾਲਾ ਨੂੰ ਵਿਧਾਨ ਸਭਾ ਚੋਣ ਹਲਕਾ 7-ਬਟਾਲਾ ਲਈ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰ/ਰਿਟਰਨਿੰਗ ਅਫ਼ਸਰ ਅਤੇ  ਉਪ ਮੰਡਲ ਮੈਜਿਸਟ੍ਰੇਟ ਬਟਾਲਾ ਨੂੰ ਹਲਕਾ 8-ਸ੍ਰੀ ਹਰਗੋਬਿੰਦਪੁਰ (ਅ.ਜ਼.) ਲਈ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰ/ਰਿਟਰਨਿੰਗ ਅਫ਼ਸਰ ਲਗਾਇਆ ਗਿਆ ਹੈ। 

ਇਹ ਵੀ ਪੜ੍ਹੋ- ਪੰਜਾਬ: ਤੇਜ਼ ਰਫ਼ਤਾਰ ਵਾਹਨਾਂ ਨੇ ਦਰੜੀਆਂ 2 ਜ਼ਿੰਦਗੀਆਂ

ਇਸੇ ਤਰ੍ਹਾਂ ਨਾਇਬ ਤਹਿਸੀਲਦਾਰ ਕਲਾਨੌਰ ਨੂੰ ਹਲਕਾ 10- ਡੇਰਾ ਬਾਬਾ ਨਾਨਕ ਲਈ ਸਹਾਇਕ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰ-1/ਸਹਾਇਕ ਰਿਟਰਨਿੰਗ ਅਫ਼ਸਰ-I ਵਜੋਂ ਨਿਯੁਕਤ ਕੀਤਾ ਗਿਆ ਹੈ। ਉਨ੍ਹਾਂ ਸਮੂਹ ਨਿਯੁਕਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਤੁਰੰਤ ਆਪਣੇ ਵੇਰਵੇ ECINET / ERONET ਪੋਰਟਲ 'ਤੇ ਅਪਡੇਟ ਕਰਨ ਅਤੇ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਵੋਟਰ ਸੂਚੀਆਂ ਦੀ ਵਿਸ਼ੇਸ਼ ਸਰਸਰੀ ਸੁਧਾਈ (Special Intensive Revision - SIR) ਸਮੇਤ ਚੋਣਾਂ ਨਾਲ ਸਬੰਧਤ ਸਾਰੇ ਕਾਰਜਾਂ ਨੂੰ ਸਮੇਂ ਸਿਰ ਨਿਪਟਾਉਣਾ ਯਕੀਨੀ ਬਣਾਉਣ।

ਇਹ ਵੀ ਪੜ੍ਹੋ- ਪੰਜਾਬ 'ਚ ਛੁੱਟੀਆਂ ਦੇ ਹੁਕਮਾਂ ’ਤੇ ਫ਼ਿਰਿਆ ਪਾਣੀ: ਅਚਾਨਕ ਡਿਊਟੀਆਂ ਲਾਉਣ ’ਤੇ ਭੜਕੇ ਅਧਿਆਪਕ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

Whatsapp Channel: https://whatsapp.com/channel/0029Va94hsaHAdNVur4L170e


author

Shivani Bassan

Content Editor

Related News