ਪੰਜਾਬ ਸਰਕਾਰ ਵਲੋਂ ਲਿਆਂਦੀ ਜਾ ਰਹੀ ਨਵੀਂ ਉਦਯੋਗਿਕ ਨੀਤੀ ਹੋਵੇਗੀ ਲਾਹੇਵੰਦ : ਉਦਯੋਗਪਤੀ ਰਾਕੇਸ਼ ਗੋਇਲ

Saturday, Feb 11, 2023 - 04:22 PM (IST)

ਪੰਜਾਬ ਸਰਕਾਰ ਵਲੋਂ ਲਿਆਂਦੀ ਜਾ ਰਹੀ ਨਵੀਂ ਉਦਯੋਗਿਕ ਨੀਤੀ ਹੋਵੇਗੀ ਲਾਹੇਵੰਦ : ਉਦਯੋਗਪਤੀ ਰਾਕੇਸ਼ ਗੋਇਲ

ਬਟਾਲਾ (ਬੇਰੀ)- ਇਨਵੈਸਟ ਪੰਜਾਬ ਸਮਿਟ ਦੌਰਾਨ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਵਲੋਂ ਸੂਬੇ ਭਰ ਤੋਂ ਵਿਸ਼ੇਸ਼ ਤੌਰ ’ਤੇ ਵੱਡੇ ਉਦਯੋਗਪਤੀਆਂ ਨੂੰ ਸੱਦਾ ਦਿੱਤਾ ਗਿਆ ਸੀ ਕਿ ਉਹ ਪੰਜਾਬ ਵਿੱਚ ਉਦਯੋਗਾਂ ਨੂੰ ਪ੍ਰਫੁੱਲਤ ਕਰਨ ਲਈ ਸੂਬਾ ਸਰਕਾਰ ਨੂੰ ਆਪਣੇ ਸੁਝਾਅ ਦੇਣ ਤਾਂ ਜੋ ਉਨ੍ਹਾਂ ਦੇ ਸੁਝਾਵਾਂ ਦੇ ਮੱਦੇਨਜ਼ਰ ਪੰਜਾਬ ਸਰਕਾਰ ਨਵੀਂ ਉਦਯੋਗਿਕ ਨੀਤੀ ਲਾਗੂ ਕਰ ਸਕੇ।

ਇਹ ਵੀ ਪੜ੍ਹੋ- ਤਰਨਤਾਰਨ: ਪਿੰਡ ਬ੍ਰਹਮਪੁਰਾ ਵਿਖੇ ਮੈਂਬਰ ਪੰਚਾਇਤ ਦੇ ਘਰ 'ਤੇ ਚਲੀਆਂ ਗੋਲੀਆਂ, ਪਰਿਵਾਰ 'ਚ ਡਰ ਦਾ ਮਾਹੌਲ

ਇਸ ਮੌਕੇ ਬਟਾਲਾ ਦੇ ਪ੍ਰਸਿੱਧ ਉਦਯੋਗਪਤੀ ਰਾਕੇਸ਼ ਗੋਇਲ ਬਟਾਲਾ ਦੀ ਅਗਵਾਈ ਕਰਦੇ ਹੋਏ ਉਕਤ ਸਮਿਟ ’ਚ ਪਹੁੰਚੇ ਜਿੱਥੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਲੋਂ ਉਨ੍ਹਾਂ ਨੂੰ ਯਾਦਗਾਰੀ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਰਾਕੇਸ਼ ਗੋਇਲ ਨੇ ਕਿਹਾ ਕਿ ਉਨ੍ਹਾਂ ਇਸ ਸਮਿਟ ਦੌਰਾਨ ਸਰਕਾਰ ਨੂੰ ਕੁਝ ਸੁਝਾਅ ਦਿੱਤੇ ਹਨ, ਜਿਨ੍ਹਾਂ ਨੂੰ ਆਪਣੀ ਨਵੀਂ ਉਦਯੋਗਿਕ ਨੀਤੀ 'ਚ ਸ਼ਾਮਲ ਕਰਕੇ ਉਦਯੋਗਾਂ ਨੂੰ ਵਿਸ਼ੇਸ਼ ਲਾਭ ਦਿੱਤਾ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਵੱਲੋਂ ਦਿੱਤੇ ਗਏ ਸੁਝਾਵਾਂ 'ਚ ਵਿਸ਼ੇਸ਼ ਤੌਰ ’ਤੇ ਹੋਣਹਾਰ ਨੌਜਵਾਨ ਉੱਦਮੀਆਂ ਨੂੰ ਉਤਸ਼ਾਹਿਤ ਕਰਨਾ, ਉਨ੍ਹਾਂ ਦੀ ਮਦਦ ਕਰਨਾ, ਮਾਰਗਦਰਸ਼ਨ ਕਰਨਾ ਅਤੇ ਸਹਾਇਤਾ ਕਰਦੇ ਹੋਏ ਉਨ੍ਹਾਂ ਦਾ ਹੱਥ ਫੜਨਾ ਆਦਿ ਸ਼ਾਮਲ ਹੈ।

ਇਹ ਵੀ ਪੜ੍ਹੋ- ਗੱਡੀ ਨਾਲ ਬੰਦ ਕੀਤਾ ਸੀ ਨਵੀਂ ਬਣ ਰਹੀ ਗਲੀ ਦਾ ਰਸਤਾ, ਤੈਸ਼ 'ਚ ਆਏ ਨੌਜਵਾਨਾਂ ਨੇ ਦਾਗੇ ਫ਼ਾਇਰ

ਉਨ੍ਹਾਂ ਕਿਹਾ ਕਿ ਇਸ ਦੇ ਨਾਲ ਹੀ ਜਿਨ੍ਹਾਂ ਕਾਨੂੰਨਾਂ ਦੀ ਮਿਆਦ ਖ਼ਤਮ ਹੋ ਚੁੱਕੀ ਹੈ, ਉਨ੍ਹਾਂ ਨੂੰ ਵਾਪਸ ਲਿਆ ਜਾਵੇ, ਵਿਨਿਯਮਾਂ ਅਤੇ ਬੈਂਕ ਦਰਾਂ ’ਤੇ ਮੁੜ ਗੌਰ ਕੀਤਾ ਜਾਵੇ, ਜ਼ਮੀਨ ਦੀ ਐੱਨ.ਓ.ਸੀ. ਰਜਿਸਟ੍ਰੇਸ਼ਨ ਕਰਨ ਸਮੇਂ ਦੀ ਦਿੱਤੀ ਜਾਵੇ, ਭੂਖੰਡਾਂ ਦਾ ਆਵੰਟਨ ਚੰਡੀਗੜ੍ਹ ਦੀ ਬਜਾਏ ਸਬੰਧਤ ਜੀ.ਐੱਮ ਦੇ ਕੋਲ ਹੋਣਾ ਚਾਹੀਦਾ ਹੈ, ਬੰਦ ਪਈਆਂ ਇਕਾਈਆਂ ਨੂੰ ਮੁੜ ਸੁਰਜੀਤ ਕਰਨ ਲਈ ਵਿਸ਼ੇਸ਼ ਪ੍ਰਬੰਧ ਕੀਤੇ ਜਾਣੇ ਚਾਹੀਦੇ ਹਨ।
ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੂੰ ਉਦਯੋਗਿਕ ਨੀਤੀ ਨੂੰ ਸਰਲ ਬਣਾਉਣਾ ਚਾਹੀਦਾ ਹੈ ਤਾਂ ਜੋ ਵੱਧ ਤੋਂ ਵੱਧ ਉਦਯੋਗ ਸਥਾਪਿਤ ਕੀਤੇ ਜਾ ਸਕਣ।

ਇਹ ਵੀ ਪੜ੍ਹੋ- ਰੇਲ ਯਾਤਰੀਆਂ ਲਈ ਅਹਿਮ ਖ਼ਬਰ, ਪੰਜਾਬ ਦੇ ਇਨ੍ਹਾਂ ਰੇਲਵੇ ਸਟੇਸ਼ਨਾਂ 'ਤੇ 6 ਦਿਨ ਨਹੀਂ ਰੁਕਣੀਆਂ ਰੇਲਾਂ

 ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।


author

Anuradha

Content Editor

Related News