328 ਪਾਵਨ ਸਰੂਪਾਂ ਦੇ ਮਾਮਲੇ 'ਚ ਨਵੀਂ SIT ਦਾ ਗਠਨ, DIG ਨਾਨਕ ਸਿੰਘ ਚੇਅਰਮੈਨ ਤੇ ਕਮਿਸ਼ਨਰ ਭੁੱਲਰ ਕਰਨਗੇ ਨਿਗਰਾਨੀ

Thursday, Feb 26, 2026 - 12:48 PM (IST)

328 ਪਾਵਨ ਸਰੂਪਾਂ ਦੇ ਮਾਮਲੇ 'ਚ ਨਵੀਂ SIT ਦਾ ਗਠਨ, DIG ਨਾਨਕ ਸਿੰਘ ਚੇਅਰਮੈਨ ਤੇ ਕਮਿਸ਼ਨਰ ਭੁੱਲਰ ਕਰਨਗੇ ਨਿਗਰਾਨੀ

ਅੰਮ੍ਰਿਤਸਰ: ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 328 ਪਾਵਨ ਸਰੂਪਾਂ ਨਾਲ ਸਬੰਧਤ ਮਾਮਲਿਆਂ ਦੀ ਜਾਂਚ ਨੂੰ ਤੇਜ਼ ਕਰਨ ਲਈ ਬਿਊਰੋ ਆਫ਼ ਇਨਵੈਸਟੀਗੇਸ਼ਨ ਵੱਲੋਂ ਇੱਕ ਨਵੀਂ ਵਿਸ਼ੇਸ਼ ਜਾਂਚ ਟੀਮ (SIT) ਦਾ ਗਠਨ ਕੀਤਾ ਗਿਆ ਹੈ। ਇਹ ਜਾਂਚ ਅੰਮ੍ਰਿਤਸਰ ਦੇ ਪੁਲਸ ਸਟੇਸ਼ਨ ‘ਸੀ’ ਡਿਵੀਜ਼ਨ 'ਚ 7 ਦਸੰਬਰ 2025 ਨੂੰ ਦਰਜ ਕੀਤੀ ਗਈ ਐਫਆਈਆਰ (FIR) ਨੰਬਰ 168 ਦੇ ਸਬੰਧ ਵਿੱਚ ਕੀਤੀ ਜਾਵੇਗੀ। ਇਸ ਨਵੀਂ SIT ਦੀ ਨਿਗਰਾਨੀ ਅੰਮ੍ਰਿਤਸਰ ਦੇ ਪੁਲਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ (IPS) ਕਰਨਗੇ, ਜਦਕਿ DIG ਨਾਨਕ ਸਿੰਘ (IPS) ਨੂੰ ਇਸ ਟੀਮ ਦਾ ਚੇਅਰਮੈਨ ਨਿਯੁਕਤ ਕੀਤਾ ਗਿਆ ਹੈ। ਟੀਮ ਦੇ ਹੋਰ ਮੈਂਬਰਾਂ ਵਿੱਚ ਹੇਠ ਲਿਖੇ ਅਧਿਕਾਰੀ ਸ਼ਾਮਲ ਹਨ:

ਇਹ ਵੀ ਪੜ੍ਹੋ- 'ਸਰ ਜੀ ਤੁਰਿਆ ਨ੍ਹੀ ਜਾਂਦਾ, ਦਰਦ ਹੋ ਰਹੀ..."! ਚੂੜੇ ਵਾਲੀ ਦੇ ਸਿਰ 'ਚ ਗੋਲੀ ਮਾਰਨ ਵਾਲਾ ਪੁਲਸ ਨੂੰ ਪਾ ਰਿਹਾ ਦੁਹਾਈ

-ਐਸਐਸਪੀ ਖੰਨਾ ਦਰਪਣ ਆਹਲੂਵਾਲੀਆ (IPS)
-ਐਸਪੀ ਡਿਟੈਕਟਿਵ ਪਟਿਆਲਾ ਗੁਰਬੰਸ ਸਿੰਘ ਬੈਂਸ (PPS)
-ਐਸਪੀ ਸਪੈਸ਼ਲ ਬ੍ਰਾਂਚ ਮੋਹਾਲੀ ਸੁਖਨਾਜ ਸਿੰਘ (PPS)
-ਏਸੀਪੀ ਅੰਮ੍ਰਿਤਸਰ ਹਰਮਿੰਦਰ ਸਿੰਘ (PPS)
-ਸਬ-ਇੰਸਪੈਕਟਰ ਰਜਵੰਤ ਕੌਰ

ਇਹ ਵੀ ਪੜ੍ਹੋ- ਹੋਲੀ ’ਤੇ ਯਾਤਰੀਆਂ ਨੂੰ ਰੇਲਵੇ ਦਾ ਤੋਹਫ਼ਾ, ਕੱਲ੍ਹ ਤੋਂ ਚੱਲੇਗੀ ਸਪੈਸ਼ਲ ਟ੍ਰੇਨ, ਇਨ੍ਹਾਂ ਜਗ੍ਹਾ 'ਤੇ ਹੋਵੇਗੀ ਠਹਿਰਾਅ

ਇਹ ਮਾਮਲਾ ਆਈਪੀਸੀ (IPC) ਦੀਆਂ ਗੰਭੀਰ ਧਾਰਾਵਾਂ 295, 295-ਏ, 409, 465 ਅਤੇ 120-ਬੀ ਦੇ ਤਹਿਤ ਦਰਜ ਹੈ। ਬਿਊਰੋ ਆਫ਼ ਇਨਵੈਸਟੀਗੇਸ਼ਨ ਦੇ ਡਾਇਰੈਕਟਰ ਐਲ.ਕੇ. ਯਾਦਵ (IPS) ਵੱਲੋਂ ਚੰਡੀਗੜ੍ਹ ਤੋਂ ਜਾਰੀ ਕੀਤੇ ਗਏ ਹੁਕਮਾਂ ਅਨੁਸਾਰ, ਪਹਿਲਾਂ ਜਾਰੀ ਕੀਤੇ ਤਿੰਨ ਹੁਕਮਾਂ ਨੂੰ ਰੱਦ ਕਰਕੇ ਇਸ ਨਵੀਂ ਟੀਮ ਦਾ ਗਠਨ ਕੀਤਾ ਗਿਆ ਹੈ। ਹੁਕਮਾਂ ਵਿੱਚ ਸਪੱਸ਼ਟ ਕੀਤਾ ਗਿਆ ਹੈ ਕਿ ਅੰਮ੍ਰਿਤਸਰ ਦੇ ਪੁਲਸ ਕਮਿਸ਼ਨਰ SIT ਨੂੰ ਹਰ ਤਰ੍ਹਾਂ ਦਾ ਲੋਜਿਸਟਿਕ ਅਤੇ ਪ੍ਰਸ਼ਾਸਨਿਕ ਸਹਿਯੋਗ ਪ੍ਰਦਾਨ ਕਰਨਗੇ ਤਾਂ ਜੋ ਜਾਂਚ ਨਿਰਪੱਖ, ਵਿਗਿਆਨਕ ਅਤੇ ਤੇਜ਼ੀ ਨਾਲ ਮੁਕੰਮਲ ਕੀਤੀ ਜਾ ਸਕੇ। ਜੇਕਰ ਲੋੜ ਪਈ ਤਾਂ SIT ਆਪਣੀ ਮਦਦ ਲਈ ਹੋਰ ਅਧਿਕਾਰੀਆਂ ਨੂੰ ਵੀ ਟੀਮ ਵਿੱਚ ਸ਼ਾਮਲ ਕਰ ਸਕਦੀ ਹੈ।

ਇਹ ਵੀ ਪੜ੍ਹੋ- ਅੰਮ੍ਰਿਤਸਰ ਵਾਸੀ ਦੇਣ ਧਿਆਨ, 4 ਦਿਨਾਂ ਲਈ ਬੰਦ ਰਹੇਗੀ ਮਸ਼ਹੂਰ ਮਾਰਕੀਟ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

Whatsapp Channel: https://whatsapp.com/channel/0029Va94hsaHAdNVur4L170e

 


author

Shivani Bassan

Content Editor

Related News