ਨਵੇਂ ਸਾਲ ਦੀ ਆਮਦ ਨੂੰ ਲੈ ਜ਼ਿਲ੍ਹਾ ਪੁਲਸ ਨੇ ਕੱਸੀ ਕਮਰ, ਪੁਲਸ ਨਾਕਿਆਂ ’ਤੇ ਲਈ ਜਾ ਰਹੀ ਵਾਹਨਾਂ ਦੀ ਤਲਾਸ਼ੀ

Sunday, Dec 31, 2023 - 04:38 PM (IST)

ਨਵੇਂ ਸਾਲ ਦੀ ਆਮਦ ਨੂੰ ਲੈ ਜ਼ਿਲ੍ਹਾ ਪੁਲਸ ਨੇ ਕੱਸੀ ਕਮਰ, ਪੁਲਸ ਨਾਕਿਆਂ ’ਤੇ ਲਈ ਜਾ ਰਹੀ ਵਾਹਨਾਂ ਦੀ ਤਲਾਸ਼ੀ

ਤਰਨਤਾਰਨ (ਰਮਨ)- ਨਵੇਂ ਸਾਲ ਦੀ ਆਮਦ ਦੇ ਚੱਲਦਿਆਂ ਪੁਲਸ ਪ੍ਰਸ਼ਾਸਨ ਨੇ ਜਿੱਥੇ ਜ਼ਿਲ੍ਹੇ ਭਰ ’ਚ ਸਖ਼ਤ ਨਾਕਾਬੰਦੀ ਕਰਦੇ ਹੋਏ ਪੁਖਤਾ ਸੁਰੱਖਿਆ ਇੰਤਜ਼ਾਮ ਕਰਨ ਦਾ ਦਾਅਵਾ ਕੀਤਾ ਹੈ, ਉੱਥੇ ਹੀ ਹੁੱਲੜਬਾਜ਼ਾਂ ਅਤੇ ਮਾੜੇ ਅਨਸਰਾਂ ਉੱਪਰ ਤਿੱਖੀ ਨਜ਼ਰ ਰੱਖਣ ਲਈ ਸਿਵਲ ਵਰਦੀ ’ਚ ਪੁਲਸ ਮੁਲਾਜ਼ਮ ਤਾਇਨਾਤ ਕੀਤੇ ਹਨ। ਇਸ ਦੀ ਜਾਣਕਾਰੀ ਦਿੰਦੇ ਹੋਏ ਜ਼ਿਲ੍ਹੇ ਦੇ ਐੱਸ. ਪੀ. ਸਥਾਨਕ ਮਨਿੰਦਰ ਸਿੰਘ ਨੇ ਦੱਸਿਆ ਕਿ ਪੁਲਸ ਵਲੋਂ ਹਰ ਕਿਸਮ ਦੇ ਇੰਤਜ਼ਾਮ ਕਰਦੇ ਹੋਏ ਜ਼ਿਲ੍ਹੇ ਭਰ ’ਚ ਵਿਸ਼ੇਸ਼ ਨਾਕੇ ਲਗਾਉਂਦੇ ਹੋਏ ਵਾਹਨਾਂ ਦੀ ਤਲਾਸ਼ੀ ਲੈਣੀ ਸ਼ੁਰੂ ਕਰ ਦਿੱਤੀ ਗਈ ਹੈ ਅਤੇ ਸੜਕਾਂ ਉੱਪਰ ਪੁਲਸ ਗਸ਼ਤ ਨੂੰ ਵਧਾ ਦਿੱਤਾ ਗਿਆ ਹੈ। ਜ਼ਿਕਰਯੋਗ ਹੈ ਕਿ ਜ਼ਿਲ੍ਹੇ ਭਰ ’ਚ 53 ਨਾਕਿਆਂ ’ਤੇ ਵੱਡੀ ਗਿਣਤੀ ’ਚ ਮੁਲਾਜ਼ਮ ਤਾਇਨਾਤ ਕਰਦੇ ਹੋਏ ਥਾਣਾ ਮੁਖੀਆਂ ਨੂੰ ਹਰ ਵੇਲੇ ਅਲੱਰਟ ਰਹਿਣ ਦੇ ਹੁੱਕਮ ਜਾਰੀ ਕੀਤੇ ਗਏ ਹਨ।

ਇਹ ਵੀ ਪੜ੍ਹੋ : ਪ੍ਰੇਮ ਵਿਆਹ ਕਰਵਾਉਣ ਦੀ ਮਿਲੀ ਭਿਆਨਕ ਸਜ਼ਾ, 20 ਦੇ ਕਰੀਬ ਲੋਕਾਂ ਨੇ ਮੁੰਡੇ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਡਿਆ

PunjabKesari

ਜਾਣਕਾਰੀ ਦਿੰਦੇ ਹੋਏ ਐੱਸ.ਪੀ. ਸਥਾਨਕ ਮਨਿੰਦਰ ਸਿੰਘ ਨੇ ਦੱਸਿਆ ਕਿ ਨਵੇਂ ਸਾਲ ਦੀ ਆਮਦ ਨੂੰ ਲੈ ਕੇ ਜਿੱਥੇ ਲੋਕ ਆਪਣੇ ਪਰਿਵਾਰਾਂ ਸਣੇ ਉਸ ਦੇ ਸਵਾਗਤ ਲਈ ਘਰੋਂ ਬਾਹਰ ਨਿਕਲਦੇ ਨਜ਼ਰ ਆਉਂਦੇ ਹਨ ਉੱਥੇ ਉਨ੍ਹਾਂ ਦੀ ਸੁਰੱਖਿਆ ਨੂੰ ਯਕੀਨੀ ਬਨਾਉਣ ਲਈ ਪੂਰੇ ਇੰਤਜ਼ਾਮ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਇਸ ਦੌਰਾਨ ਪੁਲਸ ਵਲੋਂ ਧਾਰਮਿਕ ਸਥਾਨਾਂ ਸਣੇ ਹੋਰ ਥਾਵਾਂ ’ਤੇ ਪੁਲਸ ਮੁਲਾਜ਼ਮ ਵੱਡੀ ਗਿਣਤੀ ’ਚ ਤਾਇਨਾਤ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਇਸ ਦੇ ਨਾਲ ਹੀ ਹੁੱਲੜਬਾਜ਼ਾਂ ਉੱਪਰ ਤਿੱਖੀ ਨਜ਼ਰ ਰੱਖਦੇ ਹੋਏ ਸਿਵਲ ਵਰਦੀ ’ਚ ਮੁਲਾਜ਼ਮ ਵੀ ਤਾਇਨਾਤ ਕੀਤੇ ਗਏ ਹਨ, ਜੋ ਖਾਣ-ਪੀਣ ਵਾਲੀਆਂ ਦੁਕਾਨਾਂ, ਹੋਟਲਾਂ, ਰੈਸਟੋਰੈਂਟਾਂ ਆਦਿ ’ਤੇ ਵਿਸ਼ੇਸ਼ ਨਜ਼ਰ ਰੱਖਣਗੇ। 

ਇਹ ਵੀ ਪੜ੍ਹੋ : ਸ੍ਰੀ ਹਰਿਮੰਦਰ ਸਾਹਿਬ ਪਹੁੰਚਿਆ ਜਰਮਨ ਦਾ ਵਿਅਕਤੀ, ਹਜ਼ਾਰਾਂ ਕਿਲੋਮੀਟਰ ਦਾ ਸਫ਼ਰ ਸਾਈਕਲ 'ਤੇ ਕੀਤਾ ਤੈਅ

ਉਨ੍ਹਾਂ ਦੱਸਿਆ ਕਿ ਇਸ ਸਬੰਧੀ ਜ਼ਿਲ੍ਹੇ ਦੇ ਐੱਸ.ਐੱਸ.ਪੀ ਅਸ਼ਵਨੀ ਕਪੂਰ ਵਲੋਂ ਜਾਰੀ ਕੀਤੇ ਗਏ ਆਦੇਸ਼ਾਂ ਤਹਿਤ ਸਮੂਹ ਥਾਣਾ ਮੁਖੀਆਂ ਅਤੇ ਚੌਕੀ ਇੰਚਾਰਜਾਂ ਨੂੰ ਸਖ਼ਤੀ ਨਾਲ ਨਾਕਾਬੰਦੀ ਕਰਨ ਦੇ ਆਦੇਸ਼ ਜਾਰੀ ਕੀਤੇ ਗਏ ਹਨ ਜਿਸ ਤਹਿਤ ਪੁਲਸ ਟੀਮਾਂ ਵਲੋਂ ਪੂਰੀ ਗਸ਼ਤ ਕੀਤੀ ਜਾ ਰਹੀ ਹੈ। ਇਸ ਤੋਂ ਇਲਾਵਾ ਬਾਹਰੀ ਜ਼ਿਲ੍ਹਿਆਂ ਤੋਂ ਦਾਖਲ ਹੋਣ ਵਾਲੇ ਵਾਹਨਾਂ ’ਤੇ ਤਿੱਖੀ ਨਜ਼ਰ ਰੱਖਣ ਅਤੇ ਉਨ੍ਹਾਂ ਦੀ ਜਾਂਚ ਕਰਨ ਦੇ ਹੁੱਕਮ ਦਿੱਤੇ ਗਏ ਹਨ। ਜ਼ਿਲ੍ਹੇ ਅੰਦਰ ਕਰੀਬ 560 ਪੁਲਸ ਕਰਮਚਾਰੀਆਂ ਨੂੰ 53 ਨਾਕਿਆਂ ’ਤੇ ਤਾਇਨਾਤ ਕੀਤਾ ਗਿਆ ਹੈ ਜੋ ਵੱਖ-ਵੱਖ ਸ਼ਿਫਟਾਂ ’ਚ 24 ਘੰਟੇ ਡਿਊਟੀ ਕਰਨਗੇ। ਇਸ ਦੇ ਨਾਲ ਹੀ ਭਾਰਤ-ਪਾਕਿਸਤਾਨ ਸਰੱਹਦ ਨੇੜੇ ਮੌਜੂਦ ਸਾਰੇ ਇਲਾਕਿਆਂ ਨੂੰ ਨਾਕਾਬੰਦੀ ਕਰਦੇ ਹੋਏ ਸੀਲ ਕਰ ਦਿੱਤਾ ਗਿਆ ਹੈ ਅਤੇ ਹੋਟਲਾਂ, ਢਾਬਿਆਂ, ਰੈਸਟੋਰੈਂਟਾਂ ’ਚ ਆਉਣ-ਜਾਣ ਵਾਲਿਆਂ ’ਤੇ ਗੁੱਪਤ ਤੌਰ ’ਤੇ ਨਜ਼ਰ ਰੱਖੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਮਾੜੇ ਅਨਸਰਾਂ ਨੂੰ ਉਨ੍ਹਾਂ ਦੇ ਮਕਸਦ ’ਚ ਕਾਮਯਾਬ ਨਾ ਹੋਣ ਤਹਿਤ ਪੁਲਸ ਪੂਰੀ ਸਖ਼ਤੀ ਨਾਲ ਆਪਣੀ ਡਿਊਟੀ ਕਰ ਰਹੀ ਹੈ। ਉਨ੍ਹਾਂ ਸਖ਼ਤੀ ਨਾਲ ਚੇਤਾਵਨੀ ਜਾਰੀ ਕਰਦੇ ਹੋਏ ਕਿਹਾ ਕਿ ਡਿਊਟੀ ’ਚ ਕੁਤਾਹੀ ਅਤੇ ਲਾਪਰਵਾਹੀ ਕਿਸੇ ਕੀਮਤ ’ਤੇ ਬਰਦਾਸ਼ਤ ਨਹੀਂ ਕੀਤੀ ਜਾਵੇਗੀ।

ਇਹ ਵੀ ਪੜ੍ਹੋ : ਅੰਮ੍ਰਿਤਸਰ 'ਚ ਨਵੇਂ ਸਾਲ ’ਤੇ ਹੋਵੇਗੀ ਹੱਡ ਚੀਰਵੀਂ ਠੰਡ, ਧੁੰਦ ਦੀ ਚਾਦਰ ’ਚ ਲਿਪਟੀ ਰਿਹੇਗੀ ਗੁਰੂ ਨਗਰੀ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News