ਨਿਊਜ਼ੀਲੈਂਡ ਸਰਕਾਰ ਨਗਰ ਕੀਰਤਨ ਦਾ ਵਿਰੋਧ ਕਰਨ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਕਰੇ: ਬਾਬਾ ਬਲਬੀਰ ਸਿੰਘ

Monday, Jan 12, 2026 - 09:12 PM (IST)

ਨਿਊਜ਼ੀਲੈਂਡ ਸਰਕਾਰ ਨਗਰ ਕੀਰਤਨ ਦਾ ਵਿਰੋਧ ਕਰਨ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਕਰੇ: ਬਾਬਾ ਬਲਬੀਰ ਸਿੰਘ

ਅੰਮ੍ਰਿਤਸਰ, (ਸਰਬਜੀਤ)- ਨਿਹੰਗ ਸਿੰਘਾਂ ਦੀ ਸਿਰਮੌਰ ਸੰਸਥਾ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਪੰਜਵਾਂ ਤਖਤ ਦੇ 14ਵੇਂ ਮੁਖੀ ਸਿੰਘ ਸਾਹਿਬ ਬਾਬਾ ਬਲਬੀਰ ਸਿੰਘ ਅਕਾਲ਼ੀ 96 ਕਰੋੜੀ ਨੇ ਨਿਊਜੀਲੈਂਡ ਵਿਚ ਸਿੱਖਾਂ ਵੱਲੋਂ ਕੱਢੇ ਨਗਰ ਕੀਰਤਨ ਦਾ ਕੁੱਝ ਸਥਾਨਕ ਸ਼ਰਾਰਤੀ ਅਨਸਰਾਂ ਵੱਲੋਂ ਮੁੜ ਵਿਰੋਧ ਕਰਨਾ ਬੇਹੱਦ ਦੁਖਦਾਈ ਅਤੇ ਚਿੰਤਾਜਨਕ ਕਰਾਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਨਗਰ ਕੀਰਤਨ ਸਿੱਖ ਧਰਮ ਦੀ ਇੱਕ ਪਵਿੱਤਰ ਧਾਰਮਿਕ ਪਰੰਪਰਾ ਹੈ ਜੋ ਸਮਾਜ ਵਿਚ ਆਪਸੀ ਸਾਂਝ, ਪਿਆਰ ਅਤੇ ਏਕਤਾ ਦਾ ਸੰਦੇਸ਼ ਦਿੰਦੀ ਹੈ। ਉਨ੍ਹਾਂ ਕਿਹਾ ਕਿ ਨਿਊਜ਼ੀਲੈਂਡ ਅੰਦਰ ਅਜਿਹਾ ਦੂਜੀ ਵਾਰ ਹੋਇਆ ਹੈ, ਜਿਸ ਨੇ ਸਮੁੱਚੇ ਸਿੱਖ ਜਗਤ ਨੂੰ ਨਿਰਾਸ਼ ਕੀਤਾ ਹੈ। ਇਹ ਸ਼ਰਾਰਤੀ ਗਰੁੱਪ ਹਰ ਸਮੇਂ ਚਰਚਾ ਵਿੱਚ ਰਹਿਣ ਲਈ ਇਸ ਤਰ੍ਹਾਂ ਦੀ ਘਟਨਾਵਾਂ ਨੂੰ ਅਜ਼ਾਮ ਦਿੰਦਾ ਹੈ ਤਾਂ ਕੀ ਮੀਡੀਆ ਦੀਆਂ ਸੁਰਖੀਆਂ ਬਟੋਰ ਸਕੇ।

ਉਨ੍ਹਾਂ ਕਿਹਾ ਕਿ ਸਿੱਖ ਭਾਈਚਾਰਾ ਸਦਾ ਤੋਂ ਹੀ ਵਿਸ਼ਵ ਭਾਈਚਾਰੇ ਦੀ ਭਲਾਈ, ਸ਼ਾਂਤੀ, ਸਹਿਣਸ਼ੀਲਤਾ ਅਤੇ ਤਰੱਕੀ ਲਈ ਆਪਣਾ ਮਿਸਾਲੀ ਯੋਗਦਾਨ ਪਾਉਂਦਾ ਆ ਰਿਹਾ ਹੈ, ਪਰ ਇਸ ਦੇ ਬਾਵਜੂਦ ਸਿੱਖਾਂ ਦੀਆਂ ਧਾਰਮਿਕ ਰਵਾਇਤਾਂ ਨੂੰ ਨਫ਼ਰਤੀ ਨਜ਼ਰੀਏ ਨਾਲ ਦੇਖਿਆ ਜਾਣਾ ਅਤਿ ਨਿੰਦਣਯੋਗ ਹੈ। ਉਨ੍ਹਾਂ ਨਿਊਜੀਲੈਂਡ ਅਤੇ ਭਾਰਤ ਦੀ ਸਰਕਾਰ ਨੂੰ ਅਪੀਲ ਕੀਤੀ ਕਿ ਉਹ ਇਸ ਮਾਮਲੇ ਦਾ ਗੰਭੀਰਤਾ ਨਾਲ ਨੋਟਿਸ ਲੈਣ ਅਤੇ ਸਿੱਖ ਭਾਈਚਾਰੇ ਨੂੰ ਆਪਣੇ ਧਾਰਮਿਕ ਅਧਿਕਾਰਾਂ ਦੇ ਅਨੁਸਾਰ ਸਮਾਗਮ ਕਰਨ ਲਈ ਸੁਰੱਖਿਅਤ ਅਤੇ ਸਹਿਯੋਗੀ ਮਾਹੌਲ ਮੁਹੱਈਆ ਕਰਵਾਉਣ।


author

Rakesh

Content Editor

Related News