ਨਵ-ਨਿਯੁਕਤ CP ਭੁੱਲਰ ਨੇ ਸੰਭਾਲਿਆ ਚਾਰਜ, ਕਿਹਾ- ''ਜੁਰਮ ਦੀ ਰੋਕਥਾਮ ਤੇ ਅਮਨ ਸ਼ਾਂਤੀ ਦੀ ਬਹਾਲੀ ਮੁੱਖ ਮਕਸਦ''
Thursday, Nov 23, 2023 - 11:11 AM (IST)

ਅੰਮ੍ਰਿਤਸਰ (ਜ.ਬ.)- ਨਵ-ਨਿਯੁਕਤ ਪੁਲਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਆਈ. ਪੀ. ਐੱਸ. ਵੱਲੋਂ ਅੱਜ ਸਥਾਨਕ ਪੁਲਸ ਲਾਈਨ ਵਿਖੇ ਸਲਾਮੀ ਲੈਣ ਮਗਰੋਂ ਆਪਣਾ ਕਾਰਜਭਾਰ ਸੰਭਾਲ ਲਿਆ। ਪਲੇਠੀ ਪ੍ਰੈਸ ਮਿਲਣੀ ਦੌਰਾਨ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਨਵ-ਨਿਯੁਕਤ ਪੁਲਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਆਈ. ਪੀ. ਐੱਸ. ਨੇ ਕਿਹਾ ਕਿ ਸ਼ਹਿਰ ਦੀ ਅਮਨ ਸ਼ਾਂਤੀ ਅਤੇ ਕਾਨੂੰਨ ਵਿਵਸਥਾ ਦੀ ਬਹਾਲੀ ਉਨ੍ਹਾਂ ਦਾ ਮੁੱਖ ਟੀਚਾ ਰਹੇਗਾ। ਉਨ੍ਹਾਂ ਕਿਹਾ ਕਿ ਸਮਾਜ ਵਿਰੋਧੀ ਅਨਸਰਾਂ, ਨਸ਼ਾ ਸਮੱਗਲਰਾਂ ਅਤੇ ਗੈਂਗਸਟਰਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ। ਪੁਲਸ ਹਮੇਸ਼ਾ ਲੋਕਾਂ ਦੀ ਸੇਵਾ ਵਿਚ ਹਾਜ਼ਰ ਹੈ ਅਤੇ ਲੋਕਾਂ ਦੀਆਂ ਸ਼ਿਕਾਇਤਾਂ ਤਾਂ ਪਹਿਲ ਦੇ ਆਧਾਰ ’ਤੇ ਨਿਪਟਾਰਾ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਪੁਲਸ ਬਹਾਦੁਰ ਫੋਰਸ ਹੈ, ਅੰਮ੍ਰਿਤਸਰ ਸਿਟੀ ਦੀ ਭਲਾਈ ਨੂੰ ਤਰਜੀਹ ਦਿੱਤੀ ਜਾਵੇਗੀ ।
ਇਹ ਵੀ ਪੜ੍ਹੋ- ਦੁਖ਼ਦ ਖ਼ਬਰ: ਟਰੱਕ ਦੀ ਲਪੇਟ ’ਚ ਆਉਣ ਨਾਲ ਮੋਟਰਸਾਈਕਲ ਸਵਾਰ ਦੀ ਦਰਦਨਾਕ ਮੌਤ
ਕਮਿਸ਼ਨਰੇਟ ਪੁਲਸ ਭੁੱਲਰ ਨੇ ਆਮ ਜਨਤਾ ਦੇ ਨਾਮ ਅਪੀਲ ਕਰਦਿਆਂ ਕਿਹਾ ਕਿ ਜ਼ੁਰਮ ਦੇ ਖਾਕੇ ਨੂੰ ਮੋੜਾ ਪਾਉਣ ਦੇ ਲਈ ਲੋਕ ਕਮਿਸ਼ਨਰੇਟ ਪੁਲਸ ਦਾ ਸਹਿਯੋਗ ਕਰਨ। ਪੁਲਸ ਆਮ ਜਨਤਾ ਦੇ ਸਹਿਯੋਗ ਲਈ ਹਮੇਸ਼ਾ ਵਚਨਬੱਧ ਹੈ ਅਤੇ ਰਹੇਗੀ। ਇਕ ਸਵਾਲ ਦੇ ਜਵਾਬ ਵਿਚ ਬੋਲਦਿਆਂ ਪੁਲਸ ਕਮਿਸ਼ਨਰ ਭੁੱਲਰ ਨੇ ਕਿਹਾ ਕਿ ਲੋਕਾਂ ਨੂੰ ਮਨੋਬਲ ਨੂੰ ਉੱਚਾ ਚੁੱਕਣ ਲਈ ਸ਼ਹਿਰ ਵਿਚ ਤਾਇਨਾਤ ਪੁਲਸ ਕਰਮਚਾਰੀਆਂ ਦੀ ਨਫਰੀ ਨੂੰ ਹੋਰ ਵਧਾਇਆ ਜਾਵੇਗਾ। ਜਲਦ ਹੀ ਜੀ. ਓਜ਼ ਨਾਲ ਮੀਟਿੰਗ ਕਰ ਕੇ ਸ਼ਹਿਰ ਦੀਆਂ ਮੁੱਖ ਮੁਸ਼ਕਲਾਂ ਨੂੰ ਸਾਂਝਾ ਕੀਤਾ ਜਾਵੇਗਾ। ਦੱਸਣਯੋਗ ਹੈ ਕਿ ਕਮਿਸ਼ਨਰ ਭੁੱਲਰ ਵੱਲੋਂ ਗੁਰੂ ਕੀ ਨਗਰੀ ਅੰਮ੍ਰਿਤਸਰ ਵਿਚ ਕਮਿਸ਼ਨਰ ਦਾ ਚਾਰਜ ਸੰਭਾਲਣ ਤੋਂ ਪਹਿਲਾਂ ਆਈ. ਜੀ. ਪੀ. ਰੋਪੜ ਅਤੇ ਕਈ ਹੋਰ ਅਹਿਮ ਅਹੁਦਿਆਂ ’ਤੇ ਸੇਵਾਵਾਂ ਨਿਭਾ ਚੁੱਕੇ ਹਨ।
ਇਹ ਵੀ ਪੜ੍ਹੋ- ਬਟਾਲਾ 'ਚ ਵਾਪਰੀ ਬੇਅਦਬੀ ਦੀ ਘਟਨਾ, ਨਾਬਾਲਿਗ ਮੁੰਡੇ 'ਤੇ ਲੱਗੇ ਇਲਜ਼ਾਮ, ਘਟਨਾ cctv ਕੈਮਰੇ 'ਚ ਕੈਦ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8