ਪਤੀ ਦੇ ਨਾਜਾਇਜ਼ ਸਬੰਧਾਂ ਤੋਂ ਪ੍ਰੇਸ਼ਾਨ ਨਵ-ਵਿਆਹੁਤਾ ਨੇ ਫਾਹਾ ਲੈ ਕੇ ਕੀਤੀ ਖ਼ੁਦਕੁਸ਼ੀ

Friday, Jun 19, 2026 - 10:40 AM (IST)

ਪਤੀ ਦੇ ਨਾਜਾਇਜ਼ ਸਬੰਧਾਂ ਤੋਂ ਪ੍ਰੇਸ਼ਾਨ ਨਵ-ਵਿਆਹੁਤਾ ਨੇ ਫਾਹਾ ਲੈ ਕੇ ਕੀਤੀ ਖ਼ੁਦਕੁਸ਼ੀ

ਅੰਮ੍ਰਿਤਸਰ (ਸੰਜੀਵ)- ਪਤੀ ਦੇ ਨਾਜਾਇਜ਼ ਸਬੰਧਾਂ ਤੋਂ ਪ੍ਰੇਸ਼ਾਨ ਨਵ-ਵਿਆਹੁਤਾ ਵੱਲੋਂ ਫਾਹਾ ਲੈ ਕੇ ਖ਼ੁਦਕੁਸ਼ੀ ਕਰਨ ਦੇ ਮਾਮਲੇ ਵਿਚ ਥਾਣਾ ਤਰਸਿੱਕਾ ਦੀ ਪੁਲਸ ਨੇ ਉਸ ਦੇ ਪਤੀ ਕੁਲਦੀਪ ਸਿੰਘ ਸਾਜਨ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਗੁਰਵਿੰਦਰ ਸਿੰਘ ਦੀ ਸ਼ਿਕਾਇਤ ’ਤੇ ਦਰਜ ਕੀਤੇ ਗਏ ਮਾਮਲੇ ਵਿਚ ਉਸ ਦਾ ਕਹਿਣਾ ਹੈ ਕਿ ਉਸ ਦੀ ਲੜਕੀ ਪਲਕਪ੍ਰੀਤ ਕੌਰ ਦਾ ਵਿਆਹ 7 ਮਹੀਨੇ ਪਹਿਲਾਂ ਕੁਲਦੀਪ ਸਿੰਘ ਨਾਲ ਹੋਇਆ ਸੀ, ਉਸ ਦੀ ਲੜਕੀ ਅਕਸਰ ਕੁਲਦੀਪ ਸਿੰਘ ਵੱਲੋਂ ਲੜਾਈ-ਝਗੜਾ ਕਰਨ ਦੀ ਸ਼ਿਕਾਇਤ ਕਰਦੀ ਰਹਿੰਦੀ ਸੀ।

ਇਹ ਵੀ ਪੜ੍ਹੋ-ਪੰਜਾਬ 'ਚ ਪਵੇਗਾ ਮੀਂਹ, ਜਾਣੋ ਮੌਸਮ ਨਾਲ ਜੁੜੀ ਵੱਡੀ ਅਪਡੇਟ

ਬੀਤੀ ਸ਼ਾਮ ਉਨ੍ਹਾਂ ਦੇ ਜਵਾਈ ਕੁਲਦੀਪ ਸਿੰਘ ਦਾ ਫ਼ੋਨ ਆਇਆ ਕਿ ਉਨ੍ਹਾਂ ਦੀ ਲੜਕੀ ਲੜਾਈ-ਝਗੜਾ ਕਰ ਰਹੀ ਹੈ, ਉਹ ਆ ਕੇ ਉਸ ਨੂੰ ਸਮਝਾਉਣ। ਕੁਝ ਦੇਰ ਬਾਅਦ ਕੁਲਦੀਪ ਦੀ ਭੈਣ ਸ਼ੱਬੋ ਨੇ ਫ਼ੋਨ ’ਤੇ ਕਿਹਾ ਕਿ ਉਨ੍ਹਾਂ ਦੀ ਲੜਕੀ ਕਮਰੇ ਦਾ ਦਰਵਾਜ਼ਾ ਨਹੀਂ ਖੋਲ੍ਹ ਰਹੀ। ਇਸ ਤੋਂ ਬਾਅਦ ਵਿਚੋਲੇ ਰੇਸ਼ਮ ਸਿੰਘ ਨੇ ਉਨ੍ਹਾਂ ਨੂੰ ਦੱਸਿਆ ਕਿ ਉਨ੍ਹਾਂ ਦੀ ਲੜਕੀ ਨੇ ਫਾਹਾ ਲੈ ਕੇ ਖ਼ੁਦਕੁਸ਼ੀ ਕਰ ਲਈ ਹੈ। ਉਨ੍ਹਾਂ ਦੀ ਲੜਕੀ ਆਪਣੇ ਪਤੀ ਕੁਲਦੀਪ ਸਿੰਘ ਦੇ ਨਾਜਾਇਜ਼ ਸਬੰਧਾਂ ਤੋਂ ਪ੍ਰੇਸ਼ਾਨ ਸੀ, ਜਿਸ ਕਾਰਨ ਉਸ ਨੇ ਫਾਹਾ ਲੈ ਕੇ ਖ਼ੁਦਕੁਸ਼ੀ ਕੀਤੀ।

ਇਹ ਵੀ ਪੜ੍ਹੋ- ਐਤਵਾਰ ਨੂੰ ਹੋਵੇਗਾ ਡੇਰਾ ਬਿਆਸ ਭੰਡਾਰਾ, ਵੱਡੀ ਗਿਣਤੀ 'ਚ ਸੰਗਤਾਂ ਦੇ ਪਹੁੰਚਣ ਦੀ ਉਮੀਦ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

Whatsapp Channel: https://whatsapp.com/channel/0029Va94hsaHAdNVur4L170e


author

Shivani Bassan

Content Editor

Related News