ਅਣਪਛਾਤੇ ਵਾਹਨ ਦੀ ਲਪੇਟ ’ਚ ਆਉਣ ਕਾਰਨ ਨਵ-ਵਿਆਹੁਤਾ ਦੀ ਮੌਤ, ਪਤੀ ਦੀ ਹਾਲਤ ਗੰਭੀਰ

01/11/2021 5:40:21 PM

ਪਠਾਨਕੋਟ (ਧਰਮਿੰਦਰ): ਪਠਾਨਕੋਟ ਅੰਮਿ੍ਰਤਸਰ ਰਾਸ਼ਟਰੀ ਮਾਰਗ ’ਤੇ ਇਕ ਵੱਡਾ ਹਾਦਸਾ ਵਾਪਰ ਗਿਆ ਹੈ। ਜਿਸ ’ਚ ਐਕਟਿਵਾ ’ਤੇ ਸਵਾਰ ਨਵ-ਵਿਆਹੁਤਾ ਜੋੜੇ ਨੂੰ ਕਾਰ ਨੇ ਪਿੱਛੇ ਤੋਂ ਟੱਕਰ ਮਾਰ ਦਿੱਤੀ। ਦੱਸਣਯੋਗ ਹੈ ਕਿ ਐਕਵਿਟਾ ਸਵਾਰ ਜੋੜਾ ਦੀਨਾਨਗਰ ਜਾ ਰਿਹਾ ਸੀ। ਇਸ ਹਾਦਸੇ ’ਚ ਪਤਨੀ ਦੀ ਮੌਤ ਹੋ ਗਈ ਹੈ ਜਦੋਂਕਿ ਪਤੀ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ। 


ਇਸ ਸਬੰਧੀ ਜਦੋਂ ਪੁਲਸ ਅਧਿਕਾਰੀਆਂ ਨਾਲ ਗੱਲ ਕੀਤੀ ਗਈ ਤਾਂ ਉਨ੍ਹਾਂ ਨੇ ਦੱਸਿਆ ਕਿ ਪਿੰਡ ਕੋਟਲੀ ਦੇ ਨੇੜੇ ਅਣਪਛਾਤੇ ਵਾਹਨ ਵੱਲੋਂ ਐਕਟਿਵਾ ਸਵਾਰ ਨਵ-ਵਿਆਹੁਤਾ ਜੋੜੇ ਨੂੰ ਟੱਕਰ ਮਾਰੀ ਗਈ ਇਸ ਹਾਦਸੇ ’ਚ ਔਰਤ ਦੀ ਮੌਤ ਹੋ ਗਈ। ਉਸ ਨੂੰ ਗੰਭੀਰ ਹਾਲਤ ’ਚ ਹਸਪਤਾਲ ’ਚ ਦਾਖ਼ਲ ਕਰਵਾਇਆ ਗਿਆ ਹੈ, ਜਿਥੇ ਉਸ ਦੇ ਮੌਤ ਹੋ ਗਈ। ਉਨ੍ਹਾਂ ਨੇ ਕਿਹਾ ਕਿ ਲਾਸ਼ ਨੂੰ ਪੋਸਟਮਾਰਟਮ ਲਈ ਸਿਵਿਲ ਹਸਪਤਾਲ ਭੇਜ ਦਿੱਤਾ ਗਿਆ ਹੈ ਅਤੇ ਅਣਪਛਾਤੇ ਵਾਹਨ ਖ਼ਿਲਾਫ਼ ਮਾਮਲਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। 

Aarti dhillon

This news is Content Editor Aarti dhillon