ਅਵਾਰਾ ਕੁੱਤਿਆਂ ਦੀ ਸਮੱਸਿਆ ’ਤੇ ਕਾਬੂ ਲਈ NGO ਨੇ ਚੁੱਕਿਆ ਵੱਡਾ ਕਦਮ
Monday, Feb 02, 2026 - 11:43 AM (IST)
ਗੁਰਦਾਸਪੁਰ (ਗੁਰਪ੍ਰੀਤ)- ਅਵਾਰਾ ਕੁੱਤਿਆਂ ਦੀ ਵੱਧ ਰਹੀ ਗਿਣਤੀ ਅਤੇ ਉਨ੍ਹਾਂ ਵੱਲੋਂ ਲੋਕਾਂ 'ਤੇ ਹਮਲਿਆਂ ਦੇ ਵਧਦੇ ਮਾਮਲਿਆਂ ਨੂੰ ਦੇਖਦੇ ਹੋਏ, ਮਾਣਯੋਗ ਅਦਾਲਤਾਂ ਵੱਲੋਂ ਵੀ ਕਈ ਵਾਰ ਸਖ਼ਤ ਹੁਕਮ ਜਾਰੀ ਕੀਤੇ ਜਾ ਚੁੱਕੇ ਹਨ। ਇਨ੍ਹਾਂ ਹੁਕਮਾਂ ਦੇ ਮੱਦੇਨਜ਼ਰ ਅਵਾਰਾ ਕੁੱਤਿਆਂ ਦੀ ਸਮੱਸਿਆ ਨੂੰ ਕਾਬੂ ਵਿੱਚ ਕਰਨ ਲਈ ਹੁਣ ਸਮਾਜਿਕ ਸੰਸਥਾਵਾਂ ਵੀ ਅੱਗੇ ਆ ਰਹੀਆਂ ਹਨ।
ਇਹ ਵੀ ਪੜ੍ਹੋ- ਪੰਜਾਬ ਪੁਲਸ ਦਾ ਸ਼ਰਮਨਾਕ ਕਾਰਾ, ਨੌਜਵਾਨ ਨੂੰ ਬਚਾਇਆ ਨਹੀਂ ਸਗੋਂ ਬਣਾਈ ਵੀਡੀਓ, ਫਲਾਈਓਵਰ ਤੋਂ ਹੇਠਾਂ...
ਇਸੇ ਕੜੀ ਤਹਿਤ ਅੰਮ੍ਰਿਤਸਰ ਦੀ ਇਕ ਐਨਜੀਓ, ਜੋ ਜਾਨਵਰਾਂ ਦੀ ਭਲਾਈ ਲਈ ਕੰਮ ਕਰ ਰਹੀ ਹੈ, ਵੱਲੋਂ ਬਟਾਲਾ ਸ਼ਹਿਰ ਵਿੱਚ ਅਵਾਰਾ ਕੁੱਤਿਆਂ ਦੀ ਨਸਬੰਦੀ ਦੀ ਜ਼ਿੰਮੇਵਾਰੀ ਸੰਭਾਲੀ ਗਈ ਹੈ। ਸੰਸਥਾ ਦੀ ਟੀਮ ਵੱਲੋਂ ਸੜਕਾਂ ’ਤੇ ਅਵਾਰਾ ਘੁੰਮ ਰਹੇ ਕੁੱਤਿਆਂ ਨੂੰ ਸੁਰੱਖਿਅਤ ਤਰੀਕੇ ਨਾਲ ਕਾਬੂ ਕਰਕੇ ਆਪਣੀ ਗੱਡੀ ਰਾਹੀਂ ਅੰਮ੍ਰਿਤਸਰ ਸਥਿਤ ਸੰਸਥਾ ਦੇ ਹਸਪਤਾਲ 'ਚ ਲਿਜਾਇਆ ਜਾ ਰਿਹਾ ਹੈ।
ਇਹ ਵੀ ਪੜ੍ਹੋ- ਪੰਜਾਬ 'ਚ 1, 2, 3 ਤੇ 4 ਤਾਰੀਖ਼ ਲਈ ਵੱਡੀ ਭਵਿੱਖਬਾਣੀ, ਪੜ੍ਹੋ ਮੌਸਮ ਵਿਭਾਗ ਦੀ ਵੱਡੀ ਅਪਡੇਟ
ਐਨਜੀਓ ਦੇ ਮੈਂਬਰਾਂ ਨੇ ਦੱਸਿਆ ਕਿ ਇਹ ਸਾਰਾ ਕੰਮ ਨਗਰ ਨਿਗਮ ਬਟਾਲਾ ਤੋਂ ਲੋੜੀਂਦੀ ਪ੍ਰਵਾਨਗੀ ਲੈਣ ਤੋਂ ਬਾਅਦ ਹੀ ਕੀਤਾ ਜਾ ਰਿਹਾ ਹੈ। ਹਸਪਤਾਲ 'ਚ ਕੁੱਤਿਆਂ ਦੀ ਨਸਬੰਦੀ ਕੀਤੀ ਜਾਂਦੀ ਹੈ ਅਤੇ ਜੇ ਕੋਈ ਕੁੱਤਾ ਬਿਮਾਰ ਹੋਵੇ ਤਾਂ ਉਸ ਦਾ ਇਲਾਜ ਵੀ ਕੀਤਾ ਜਾਂਦਾ ਹੈ। ਇਸ ਦੌਰਾਨ ਉਨ੍ਹਾਂ ਨੂੰ ਲੋੜ ਅਨੁਸਾਰ ਖੁਰਾਕ ਅਤੇ ਦੇਖਭਾਲ ਵੀ ਦਿੱਤੀ ਜਾਂਦੀ ਹੈ।
ਇਹ ਵੀ ਪੜ੍ਹੋ- ਪਤੀ ਦੀ ਗੈਰ-ਮੌਜੂਦਗੀ ’ਚ 2 ਬੱਚਿਆਂ ਦੀ ਮਾਂ ਪ੍ਰੇਮੀ ਨਾਲ ਫ਼ਰਾਰ, ਰੋਜ਼ੀ-ਰੋਟੀ ਲਈ ਕੁਵੈਤ ਗਿਆ ਸੀ ਪਤੀ
ਓਪਰੇਸ਼ਨ ਅਤੇ ਸਿਹਤ ਸੰਭਾਲ ਪੂਰੀ ਹੋਣ ਤੋਂ ਬਾਅਦ, ਉਨ੍ਹਾਂ ਅਵਾਰਾ ਕੁੱਤਿਆਂ ਨੂੰ ਮੁੜ ਉਸੇ ਥਾਂ ’ਤੇ ਛੱਡ ਦਿੱਤਾ ਜਾਂਦਾ ਹੈ ਜਿੱਥੋਂ ਉਨ੍ਹਾਂ ਨੂੰ ਕਾਬੂ ਕੀਤਾ ਗਿਆ ਸੀ। ਐਨਜੀਓ ਵੱਲੋਂ ਕਿਹਾ ਗਿਆ ਕਿ ਇਸ ਉਪਰਾਲੇ ਨਾਲ ਅਵਾਰਾ ਕੁੱਤਿਆਂ ਦੀ ਗਿਣਤੀ ਨੂੰ ਨਿਯੰਤਰਿਤ ਕਰਨ ਵਿੱਚ ਮਦਦ ਮਿਲੇਗੀ ਅਤੇ ਆਮ ਲੋਕਾਂ ਦੀ ਸੁਰੱਖਿਆ ਵੀ ਯਕੀਨੀ ਬਣਾਈ ਜਾ ਸਕੇਗੀ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
