ਹੜ੍ਹ ਪੀੜਤਾਂ ਲਈ ਅੱਗੇ ਆਇਆ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ

Tuesday, Sep 02, 2025 - 04:49 PM (IST)

ਹੜ੍ਹ ਪੀੜਤਾਂ ਲਈ ਅੱਗੇ ਆਇਆ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ

ਅੰਮ੍ਰਿਤਸਰ- ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ ਜੀ 96 ਕਰੋੜੀ ਦੀ ਅਗਵਾਈ ਹੇਠ ਟਰੱਕਾਂ ਅਤੇ ਟਰਾਲੀਆਂ ‘ਤੇ ਰਾਸ਼ਨ, ਪੀਣ ਵਾਲਾ ਪਾਣੀ ਅਤੇ ਹਰਾ ਚਾਰਾ ਰਮਦਾਸ, ਅਜਨਾਲਾ ਅਤੇ ਬਟਾਲਾ ਦੇ ਵੱਖ-ਵੱਖ ਪਿੰਡਾਂ ਲਈ ਗੁਰਦੁਆਰਾ ਮਲ ਅਖਾੜਾ ਪਾਤਸ਼ਾਹੀ ਛੇਵੀਂ ਅਤੇ ਗੁਰਦੁਆਰਾ ਬੁਰਜ ਅਕਾਲੀ ਫੂਲਾ ਸਿੰਘ ਜੀ ਸ਼ਹੀਦ ਤੋਂ ਰਵਾਨਾ ਕੀਤਾ ਗਿਆ।

ਇਹ ਵੀ ਪੜ੍ਹੋ- ਪੰਜਾਬ 'ਚ ਵੱਡੀ ਤਬਾਹੀ ਦੇ ਸੰਕੇਤ, ਮੌਸਮ ਵਿਭਾਗ ਨੇ ਦਿੱਤੀ ਚਿਤਾਵਨੀ

ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਮੁਖੀ ਸੰਤ ਬਾਬਾ ਬਲਬੀਰ ਸਿੰਘ ਨੇ ਮੁਸੀਬਤ ਵਿੱਚ ਘਿਰੇ ਪੰਜਾਬੀਆਂ ਦੀ ਸਹਾਇਤਾ ਲਈ ਅੱਗੇ ਆਈਆਂ ਸਮਾਜ ਸੇਵੀ ਸੰਸਥਾਵਾਂ, ਸਿੱਖ ਜਥੇਬੰਦੀਆਂ ਅਤੇ ਸੰਗਤਾਂ ਦਾ ਧੰਨਵਾਦ ਕੀਤਾ। ਉਨ੍ਹਾਂ ਨੇ ਪੰਜਾਬ ਵਿਚ ਹੜ੍ਹਾਂ ਦੇ ਹਾਲਾਤ ਜਲਦ ਸੰਭਲਣ ਦੀ ਅਰਦਾਸ ਵੀ ਕੀਤੀ।

ਇਹ ਵੀ ਪੜ੍ਹੋ- ਹੜ੍ਹਾਂ ਦੀ ਮਾਰ ਹੇਠ ਅੰਮ੍ਰਿਤਸਰ, 93 ਪਿੰਡ ਬਰਬਾਦ, 49 ਘਰ ਢਹਿ-ਢੇਰੀ ਤੇ ਹਜ਼ਾਰਾਂ ਲੋਕ ਪ੍ਰਭਾਵਿਤ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News