ਪੰਜਾਬ 'ਚ ਇਕ ਹੋਰ ਵੱਡੀ ਵਾਰਦਾਤ, ਨਿਹੰਗ ਸਿੰਘ ਨੇ ਨੌਜਵਾਨ ਦਾ ਵੱਡਿਆ ਗੁੱਟ

Thursday, Sep 19, 2024 - 11:11 AM (IST)

ਅੰਮ੍ਰਿਤਸਰ- ਪੰਜਾਬ 'ਚ ਆਏ ਦਿਨ ਵੱਡੀ ਵਾਰਦਾਤ ਸਾਹਮਣੇ ਆ ਰਹੀ ਹੈ। ਇਸੇ ਵਿਚਾਲੇ ਇਕ ਮਾਮਲਾ ਅੰਮ੍ਰਿਤਸਰ ਤੋਂ ਸਾਹਮਣੇ ਆਇਆ ਹੈ, ਜਿਥੇ  ਅੰਮ੍ਰਿਤਸਰ ਦੇ ਮਹਿਤਾ 'ਚ ਇਕ ਨਿਹੰਗ ਸਿੰਘ ਵੱਲੋਂ ਆਪਣੇ ਦੋਸਤਾਂ ਨਾਲ ਮਿਲ ਕੇ ਨੌਜਵਾਨ ਦਾ ਗੁੱਟ ਵੱਢ ਦਿੱਤਾ ਗਿਆ ਹੈ। ਜਿਸ ਤੋਂ ਬਾਅਦ ਨੌਜਵਾਨ ਨੂੰ ਜ਼ਖ਼ਮੀ ਹੱਥ ਨਾਲ ਹੀ ਇੱਕ ਨਿੱਜੀ ਹਸਪਤਾਲ 'ਚ ਪਹੁੰਚਿਆ ਜਿੱਥੇ ਉਸਦਾ ਇਲਾਜ ਕੀਤਾ ਜਾ ਰਿਹਾ ਹੈ । ਉਸ ਤੋਂ ਬਾਅਦ ਲਗਾਤਾਰ ਹੀ ਪੁਲਸ ਵੱਲੋਂ ਉਸ 'ਤੇ ਦਬਾਅ ਬਣਾਇਆ ਜਾ ਰਿਹਾ ਸੀ ਕਿ ਜਿਸ ਨਿਹੰਗ ਸਿੰਘ ਵੱਲੋਂ ਗੁੱਟ ਵੱਢਿਆ ਗਿਆ ਹੈ ਉਸ ਨੂੰ ਇਸ ਕੇਸ ਚੋਂ ਬਾਹਰ ਕੀਤਾ ਜਾਵੇ। 

ਇਹ ਵੀ ਪੜ੍ਹੋ- ਕਿਸਾਨਾਂ ਲਈ ਅਹਿਮ ਖ਼ਬਰ, ਜਾਰੀ ਹੋਏ ਨਵੇਂ ਹੁਕਮ

ਇਸ ਮੌਕੇ ਤੇ ਸਿੱਖ ਜਥੇਬੰਦੀਆਂ ਦੇ ਆਗੂਆਂ ਨੇ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਜੇਕਰ ਪੁਲਸ ਅਧਿਕਾਰੀਆਂ ਵੱਲੋਂ ਉਨ੍ਹਾਂ ਦੇ ਖਿਲਾਫ ਕਾਰਵਾਈ ਨਾ ਕੀਤੀ ਗਈ ਤਾਂ ਅਸੀਂ ਸੰਘਰਸ਼ ਵੀ ਜਰੂਰ ਕਰਾਂਗੇ। ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਪੀੜਤ ਨੌਜਵਾਨ ਨੇ ਦੱਸਿਆ ਕਿ ਉਸ ਨੂੰ ਕਿਸੇ ਨੌਜਵਾਨ ਵੱਲੋਂ ਘਰੋਂ ਆਵਾਜ਼ ਮਾਰ ਕੇ ਬਾਹਰ ਲਜਾਇਆ ਗਿਆ ਜਿੱਥੇ ਉਸ ਵੱਲੋਂ ਅਤੇ ਉਸਦੇ ਸਾਥੀਆਂ ਵੱਲੋਂ ਉਸ 'ਤੇ ਜਾਣ ਲੇਵਾ ਹਮਲਾ ਕਰ ਦਿੱਤਾ ਗਿਆ। ਇਸ ਦੌਰਾਨ ਨੌਜਵਾਨ ਨੇ ਬੜੀ ਮੁਸ਼ਕਿਲ ਨਾਲ ਆਪਣੀ ਜਾਨ ਬਚਾਈ ।

ਇਹ ਵੀ ਪੜ੍ਹੋ- ਭੈਣ ਨੇ ਪ੍ਰੇਮੀ ਨਾਲ ਮਿਲ ਕੇ ਕੀਤਾ ਭਰਾ ਦਾ ਕਤਲ, ਚੁੰਨੀ ਨਾਲ ਬੰਨ੍ਹ ਬੋਰੀ 'ਚ ਪਾਈ ਲਾਸ਼, ਖੁਦ ਸੁੱਟ ਕੇ ਆਈ

ਪੀੜਤ ਨੌਜਵਾਨ ਨੇ ਦੱਸਿਆ ਕਿ ਹੁਣ ਅੰਮ੍ਰਿਤਸਰ ਦੇ ਇੱਕ ਨਿੱਜੀ ਹਸਪਤਾਲ 'ਚ ਇਲਾਜ ਕਰਵਾਇਆ ਜਾ ਰਿਹਾ ਹੈ ਅਤੇ ਪੁਲਸ ਪ੍ਰਸ਼ਾਸਨ ਉਨ੍ਹਾਂ ਦੇ ਖ਼ਿਲਾਫ਼ ਕਾਰਵਾਈ ਨਹੀਂ ਕਰ ਰਹੀ, ਜਿਨ੍ਹਾਂ ਵੱਲੋਂ ਉਸ 'ਤੇ ਹਮਲਾ ਕੀਤਾ ਗਿਆ ਹੈ। ਉੱਥੇ ਦੂਸਰੇ ਪਾਸੇ ਸਿੱਖ ਜਥੇਬੰਦੀਆਂ ਦੇ ਆਗੂ ਅਤੇ ਸੰਤ ਸਿਪਾਹੀ ਗਰੁੱਪ ਲੁਧਿਆਣਾ ਦੇ ਪ੍ਰਧਾਨ ਦਵਿੰਦਰ ਸਿੰਘ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਪੁਲਸ ਵੱਲੋਂ ਜਾਣ ਬੁਝ ਕੇ ਨੌਜਵਾਨਾਂ ਨੂੰ ਬਚਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਜਿਨ੍ਹਾਂ ਵੱਲੋਂ ਇਸ ਨੌਜਵਾਨ 'ਤੇ ਹਮਲਾ ਕੀਤਾ ਗਿਆ ਹੈ । ਉਨ੍ਹਾਂ ਨੇ ਕਿਹਾ ਕਿ ਅਸੀਂ ਚਾਹੁੰਦੇ ਹਾਂ ਕਿ ਉਨ੍ਹਾਂ ਮੁਲਜ਼ਮਾਂ ਦੇ ਖ਼ਿਲਾਫ਼ ਕਾਰਵਾਈ ਹੋਵੇ ਜੋ ਇਸ ਪੂਰੀ ਘਟਨਾ 'ਚ ਸ਼ਾਮਲ ਸਨ। ਉਸ ਨੇ ਅੱਗੇ ਬੋਲਦੇ ਹੋਏ ਕਿਹਾ ਕਿ ਜੇਕਰ ਸਾਡੀ ਸੁਣਵਾਈ ਨਾ ਹੋਈ ਤਾਂ ਅਸੀਂ ਜ਼ਰੂਰ ਬਟਾਲਾ ਦੇ ਐੱਸ. ਐੱਸ. ਪੀ. ਦੇ ਦਫਤਰ ਦੇ ਬਾਹਰ ਧਰਨਾ ਲਗਾਵਾਂਗੇ ਅਤੇ ਆਪਣੀ ਮੰਗ ਮਨਵਾ ਕੇ ਉਠਾਂਗੇ । ਪ੍ਰਧਾਨ ਦਵਿੰਦਰ ਸਿੰਘ ਨੇ ਦੱਸਿਆ ਕਿ ਇਸ ਨੌਜਵਾਨ ਵੱਲੋਂ ਇਨ੍ਹਾਂ ਨੌਜਵਾਨਾਂ ਨੂੰ ਨਸ਼ਾ ਵੇਚਣ ਲਈ ਰੋਕਿਆ ਜਾ ਰਿਹਾ ਸੀ ਅਤੇ ਇਸੇ ਕਰਕੇ ਹੀ ਇਸ ਨੌਜਵਾਨ 'ਤੇ ਉਨ੍ਹਾਂ ਵੱਲੋਂ ਹਮਲਾ ਕੀਤਾ ਗਿਆ ਹੈ। ਉਨ੍ਹਾਂ ਨੇ ਅੱਗੇ ਬੋਲਦੇ ਹੋਏ ਕਿਹਾ ਕਿ ਜੋ ਵੀ ਨਿਹੰਗ ਸਿੰਘ ਜਥੇਬੰਦੀਆਂ ਦੇ ਭੇਸ 'ਚ ਨਸ਼ਾ ਵੇਚਣ ਦਾ ਕੰਮ ਕਰਦੇ ਹਨ, ਉਨ੍ਹਾਂ ਖ਼ਿਲਾਫ਼ ਅਸੀਂ ਜ਼ਰੂਰ ਸਖ਼ਤ ਤੋਂ ਸਖ਼ਤ ਕਾਰਵਾਈ ਹੋਣੀ ਚਾਹੀਦੀ ਹੈ। 

ਇਹ ਵੀ ਪੜ੍ਹੋ-  ਬਾਹਰੋਂ ਖਾਣਾ ਖਾਣ ਤੋਂ ਪਹਿਲਾਂ ਪੜ੍ਹ ਲਿਓ ਪੂਰੀ ਖ਼ਬਰ, ਮਸ਼ਹੂਰ ਰੈਸਟੋਰੈਂਟ 'ਚੋਂ ਸਾਹਮਣੇ ਆਈ ਹੈਰਾਨੀ ਵਾਲੀ ਗੱਲ

ਉੱਥੇ ਹੀ ਦੂਸਰੇ ਪਾਸੇ ਜਦੋਂ ਪੁਲਸ ਅਧਿਕਾਰੀ ਦੇ ਨਾਲ ਗੱਲਬਾਤ ਕਰਨ ਦੀ ਕੋਸ਼ਿਸ਼ ਕੀਤੀ ਗਈ ਤਾਂ ਉਸ ਵੱਲੋਂ ਆਪਣੀ ਜਾਨ ਛੁਡਾਉਂਦੇ ਹੋਏ ਮੀਡੀਆ ਦੇ ਨਾਲ ਅੱਗੇ ਪਿੱਛੇ ਭੱਜਦਾ ਹੋਇਆ ਨਜ਼ਰ ਆਇਆ। ਜਿਸ ਤੋਂ ਬਾਅਦ ਸਬ ਇੰਸਪੈਕਟਰ ਮੌਕੇ ਪਹੁੰਚੇ ਅਤੇ ਉਨ੍ਹਾਂ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਨੇ ਕਿਹਾ ਕਿ ਅਸੀਂ ਪੁੱਛਗਿੱਛ ਕਰ ਰਹੇ ਹਾਂ ਅਤੇ ਨਾਲ ਹੀ ਨੌਜਵਾਨ ਜੋ ਕਿ ਇਸ ਹਸਪਤਾਲ ਵਿੱਚ ਜ਼ਖ਼ਮੀ ਹੈ ਉਸ ਦੇ ਬਿਆਨ ਦਰਜ ਕਰ ਲਏ ਹਨ। ਉਨ੍ਹਾਂ ਨੇ ਕਿਹਾ ਕਿ ਪੰਜ ਮੁਲਜ਼ਮਾਂ ਖ਼ਿਲਾਫ਼ ਮਾਮਲਾ ਦਰਜ ਕਰਵਾ ਦਿੱਤਾ ਗਿਆ ਹੈ ਅਤੇ ਜੋ ਵੀ ਬਣਦੀ ਕਾਰਵਾਈ ਹੋਵੇਗੀ ਉਹ ਜ਼ਰੂਰ ਕੀਤੀ ਜਾਵੇਗੀ। 

ਇਹ ਵੀ ਪੜ੍ਹੋ-  ਪੰਜਾਬ 'ਚ ਮੌਸਮ ਨੂੰ ਲੈ ਕੇ ਵੱਡੀ ਅਪਡੇਟ, ਇਨ੍ਹਾਂ ਜ਼ਿਲ੍ਹਿਆਂ 'ਚ ਅੱਜ ਪਵੇਗਾ ਮੀਂਹ!

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


Shivani Bassan

Content Editor

Related News